ਸੰਜੇ ਦੱਤ ਸਾਊਥ ਦੀ ਫ਼ਿਲਮ ‘ਚ ਆ ਸਕਦੇ ਨੇ ਨਜ਼ਰ, ਖ਼ਬਰਾਂ ਆ ਰਹੀਆਂ ਸਾਹਮਣੇ

By  Shaminder September 13th 2022 03:46 PM

ਸੰਜੇ ਦੱਤ (Sanjay Dutt) ਜਲਦ ਹੀ ਸਾਊਥ ਫ਼ਿਲਮ ਇੰਡਸਟਰੀ ‘ਚ ਆਪਣੀ ਅਦਾਕਾਰੀ ਦੇ ਨਾਲ ਧੱਕ ਪਾ ਸਕਦੇ ਹਨ । ਖ਼ਬਰਾਂ ਆ ਰਹੀਆਂ ਹਨ ਕਿ ਸਾਊਥ ਫ਼ਿਲਮਾਂ ਪ੍ਰਤੀ ਲੋਕਾਂ ਦਾ ਵੱਧਦਾ ਕ੍ਰੇਜ਼ ਵੇਖਦੇ ਹੋਏ ਅਦਾਕਾਰ ਨੇ ਸਾਊਥ ਦਾ ਰੁਖ ਕਰਨ ਦਾ ਫੈਸਲਾ ਕੀਤਾ ਹੈ । ਖ਼ਬਰਾਂ ਇਹ ਵੀ ਹਨ ਕਿ ਉਨ੍ਹਾਂ ਨੂੰ ਨਿਰਦੇਸ਼ਕ ਲੋਕੇਸ਼ ਕਾਨਾਗਰਾਜ ਦੀ ਆਉਣ ਵਾਲੀ ਫਿਲਮ ਲਈ ਅਪ੍ਰੋਚ ਕੀਤਾ ਗਿਆ ਹੈ।

Sanjay dutt- image From instagram

ਹੋਰ ਪੜ੍ਹੋ : ਸਕੂਲੀ ਬੱਚੀਆਂ ਦੇ ਡਾਂਸ ਦਾ ਵੀਡੀਓ ਹੋ ਰਿਹਾ ਵਾਇਰਲ, ਸੋਸ਼ਲ ਮੀਡੀਆ ‘ਤੇ ਕੀਤਾ ਜਾ ਰਿਹਾ ਪਸੰਦ

ਇਸ 'ਚ ਇਕ ਵਾਰ ਫਿਰ ਉਨ੍ਹਾਂ ਦਾ ਖਲਨਾਇਕ ਅਵਤਾਰ ਦੇਖਿਆ ਜਾ ਸਕਦਾ ਹੈ। ਸੰਜੇ ਦੱਤ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਅਨੇਕਾਂ ਹੀ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ । ਉਨ੍ਹਾਂ ਦੀਆਂ ਹਿੱਟ ਫ਼ਿਲਮਾਂ ਦੀ ਲਿਸਟ ਕਾਫੀ ਲੰਮੀ ਹੈ । ਉਨ੍ਹਾਂ ਦੀਆਂ ਹਿੱਟ ਫ਼ਿਲਮਾਂ ਦੀ ਗੱਲ ਕਰੀਏ ਤਾਂ ਖਲਨਾਇਕ, ਸੰਜੂ, ਰੌਕੀ, ਵਾਸਤਵ, ਅਗਨੀਪੱਥ, ਸੜਕ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ ।

'Punjab feeds the entire country', says 'Shamshera' actor Sanjay Dutt Image Source: Twitter

ਹੋਰ ਪੜ੍ਹੋ : ਨੀਰੂ ਬਾਜਵਾ ਅਤੇ ਤਰਸੇਮ ਜੱਸੜ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ‘ਚ ਹੋਏ ਨਤਮਸਤਕ, ਤਸਵੀਰਾਂ ਕੀਤੀਆਂ ਸਾਂਝੀਆਂ

ਉਨ੍ਹਾਂ ਦੀਆਂ ਹਿੱਟ ਫ਼ਿਲਮਾਂ ਦੀ ਲਿਸਟ ਕਾਫੀ ਲੰਮੀ ਹੈ । ਹਾਲ ਹੀ ‘ਚ ਉਹ ਫ਼ਿਲਮ ਸ਼ਮਸ਼ੇਰਾ ਅਤੇ ਸਮਰਾਟ ਪ੍ਰਿਥਵੀਰਾਜ ‘ਚ ਨਜ਼ਰ ਆਏ ਸਨ । ਉਨ੍ਹਾਂ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਦੋ ਵਿਆਹ ਕਰਵਾਏ ਸਨ ।

Sanjay Dutt with dughter

ਪਹਿਲੀ ਪਤਨੀ ਦੀ ਮੌਤ ਤੋਂ ਬਾਅਦ ਉਨ੍ਹਾਂ ਨੇ ਮਾਨਿਅਤਾ ਦੱਤ ਦੇ ਨਾਲ ਦੂਜਾ ਵਿਆਹ ਕਰਵਾਇਆ ਹੈ ।ਪਹਿਲੇ ਵਿਆਹ ਤੋਂ ਉਨ੍ਹਾਂ ਦੀ ਇੱਕ ਧੀ ਹੈ । ਜਦੋਂ ਕਿ ਦੂਜੇ ਵਿਆਹ ਤੋਂ ਉਨ੍ਹਾਂ ਦੇ ਦੋ ਬੱਚੇ ਹੋਏ ਹਨ । ਇੱਕ ਧੀ ਅਤੇ ਇੱਕ ਪੁੱਤਰ । ਜਿਨ੍ਹਾਂ ਦੇ ਨਾਲ ਸੰਜੇ ਦੱਤ ਅਕਸਰ ਆਪਣੀਆਂ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ ।

 

View this post on Instagram

 

A post shared by Sanjay Dutt (@duttsanjay)

Related Post