Punjabi singer Sardool Sikander: ਸੁਰਾਂ ਦੇ ਸਿਕੰਦਰ ‘ਸਰਦੂਲ ਸਿਕੰਦਰ’ ਜੋ ਕਿ ਸਾਲ 2021 ਵਿੱਚ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ। ਮਰਹੂਮ ਗਾਇਕ ਸਰਦੂਲ ਸਿਕੰਦਰ ਜਿਨ੍ਹਾਂ ਨੇ ਆਪਣੇ ਗੀਤਾਂ ਦੇ ਨਾਲ ਦਰਸ਼ਕਾਂ ਦੇ ਦਿਲਾਂ ‘ਤੇ ਰਾਜ ਕੀਤਾ । ਭਾਵੇਂ ਹੁਣ ਉਹ ਅੱਜ ਸਾਡੇ ਵਿਚਕਾਰ ਨਹੀਂ ਹਨ, ਪਰ ਦਰਸ਼ਕਾਂ ਦੇ ਦਿਲਾਂ ‘ਚ ਆਪਣੇ ਗੀਤਾਂ ਦੇ ਨਾਲ ਅੱਜ ਵੀ ਉਹ ਜਿਉਂਦੇ ਹਨ । ਅੱਜ ਉਨ੍ਹਾਂ ਦੀ ਬਰਥ ਐਨੀਵਰਸਰੀ ਹੈ। ਜਿਸ ਕਰਕੇ ਸੋਸ਼ਲ ਮੀਡੀਆ ਉੱਤੇ ਸਰਦੂਲ ਸਾਬ੍ਹ ਨੂੰ ਚਾਹੁਣ ਵਾਲੇ ਉਨ੍ਹਾਂ ਨੂੰ ਯਾਦ ਕਰ ਰਹੇ ਹਨ। ਇਸ ਖ਼ਾਸ ਮੌਕੇ ਉੱਤੇ ਉਨ੍ਹਾਂ ਦੀ ਪਤਨੀ ਤੇ ਗਾਇਕਾ ਅਮਰ ਨੂਰੀ ਨੇ ਵੀ ਇੱਕ ਬੇਹੱਦ ਹੀ ਖ਼ਾਸ ਪੋਸਟ ਸਾਂਝਾ ਕੀਤੀ ਹੈ।
ਹੋਰ ਪੜ੍ਹੋ : ਸਤਿੰਦਰ ਸਰਤਾਜ ਦੇ ਲਾਈਵ ਸ਼ੋਅ ਦੌਰਾਨ ਪਹੁੰਚੇ ਬਾਲੀਵੁੱਡ ਹੀਰੋ ਸੰਜੇ ਦੱਤ; ਪੰਜਾਬੀ ਗੀਤਾਂ ਦਾ ਲੁਤਫ਼ ਲੈਂਦੇ ਆਏ ਨਜ਼ਰ
image source: Instagram
ਅਮਰ ਨੂਰੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਸਰਦੂਲ ਸਾਬ੍ਹ ਦੀ ਤਸਵੀਰ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਕੈਪਸ਼ਨ ਵਿੱਚ ਲਿਖਿਆ ਹੈ- ‘ਜਨਮਦਿਨ ਮੁਬਾਰਕ ਮੇਰੀ ਜਾਨ ਤੁਸੀਂ ਜਿਸ ਵੀ ਦੁਨੀਆ ‘ਚ ਹੋ ਰੱਬ ਤੁਹਾਨੂੰ ਖੁਸ਼ ਰੱਖੇ..ਤੁਹਾਡੀ ਰੂਹ ਨੂੰ ਰੱਬ ਸਕੂਨ ਵਿੱਚ ਰੱਖੇ..ਬਹੁਤ ਯਾਦ ਕਰਦੇ ਹਾਂ ਅਸੀਂ ਤੁਹਾਨੂੰ..ਪਤਾ ਨਹੀਂ ਹੁਣ ਕਦੋਂ ਕਿੱਥੇ ਕਿਹੜੇ ਜਨਮ ‘ਚ ਮੁਲਾਕਾਤ ਹੋਵੇਗੀ ਆਪਣੀ..ਮੈਂ ਹਰ ਜਨਮ ਚ ਇੰਤਜ਼ਾਰ ਕਰਾਂਗੀ ਤੁਹਾਡਾ...ਲਵ ਯੂ ਬਹੁਤ ਸਾਰਾ’। ਇਸ ਪੋਸਟ ਉੱਤੇ ਪ੍ਰਸ਼ੰਸਕ ਵੀ ਕਮੈਂਟ ਕਰਕੇ ਸਰਦੂਲ ਸਿਕੰਦਰ ਸਾਬ੍ਹ ਨੂੰ ਯਾਦ ਕਰ ਰਹੇ ਹਨ। ਪੰਜਾਬੀ ਕਲਾਕਾਰਾਂ ਨੇ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।
image source: Instagram
image Source : Instagramਅਮਰ ਨੂਰੀ ਤੇ ਸਰਦੂਲ ਸਿਕੰਦਰ ਦਰਸ਼ਕਾਂ ਦੇ ਪਸੰਦੀਦਾ ਕਪਲਸ ‘ਚੋਂ ਇੱਕ ਰਹੇ ਹਨ। ਜ਼ਿਕਰਯੋਗ ਹੈ ਦੋਵਾਂ ਦੀ ਪਹਿਲੀ ਮੁਲਾਕਾਤ ਇੱਕ ਵਿਆਹ ‘ਚ ਅਖਾੜੇ ਦੌਰਾਨ ਹੋਈ ਸੀ। ਇਸ ਤੋਂ ਬਾਅਦ ਉਹਨਾਂ ਨੇ ਸਰਦੂਲ ਸਿਕੰਦਰ ਨਾਲ ਕਈ ਅਖਾੜੇ ਲਗਾਏ। ਉਹਨਾਂ ਦੀ ਜੋੜੀ ਲੋਕਾਂ ਨੂੰ ਏਨੀਂ ਪਸੰਦ ਆਈ ਕਿ ਅਸਲ ਜ਼ਿੰਦਗੀ ਵਿੱਚ ਵੀ ਉਹਨਾਂ ਦੀ ਜੋੜੀ ਬਣ ਗਈ। ਅਮਰ ਨੂਰੀ ਦਾ ਸਰਦੂਲ ਸਿਕੰਦਰ ਨਾਲ ਪ੍ਰੇਮ ਵਿਆਹ ਹੋਇਆ ਸੀ। ਦੋਵਾਂ ਨੇ ਇਕੱਠੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ਜਿਵੇਂ ਰੋਡ ਦੇ ਉੱਤੇ, ਮੇਰਾ ਦਿਓਰ, ਇੱਕ ਤੂੰ ਹੋਵੇ ਇੱਕ ਮੈਂ ਹੋਵਾਂ, ਕੌਣ ਹੱਸਦੀ ਵਰਗੇ ਕਈ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ। ਭਾਵੇਂ ਸਰਦੂਲ ਸਾਬ੍ਹ ਇਸ ਫਾਨੀ ਸੰਸਾਰ ਤੋਂ ਚੱਲੇ ਗਏ ਨੇ, ਪਰ ਉਨ੍ਹਾਂ ਦੀ ਯਾਦ ਤੇ ਗੀਤ ਹਮੇਸ਼ਾ ਪ੍ਰਸ਼ੰਸਕਾਂ ਦੇ ਜ਼ਹਿਨ ‘ਚ ਤਾਜ਼ਾ ਰਹਿਣਗੇ।
image source: Instagram
View this post on Instagram
A post shared by Amar Noori (@amarnooriworld)