
ਸਰਗੁਨ ਮਹਿਤਾ (sargun Mehta) ਨੇ ਆਪਣੀ ਅਦਾਕਾਰੀ ਦੇ ਨਾਲ ਦਰਸ਼ਕਾਂ ਦੇ ਦਿਲ ‘ਚ ਅਮਿੱਟ ਛਾਪ ਛੱਡੀ ਹੈ । ਉਸ ਨੇ ਆਪਣੀਆਂ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ ।ਟੀਵੀ ਸੀਰੀਅਲ ਤੋਂ ਕੰਮ ਦੀ ਸ਼ੁਰੂਆਤ ਕਰਨ ਵਾਲੀ ਸਰਗੁਨ ਮਹਿਤਾ ਅੱਜ ਹਰ ਦੂਜੀ ਪੰਜਾਬੀ ਫ਼ਿਲਮ ‘ਚ ਨਜ਼ਰ ਆਉਂਦੀ ਹੈ । ਉਹ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੀ ਰਹਿੰਦੀ ਹੈ।
ਹੋਰ ਪੜ੍ਹੋ : ਹਰਮਨ ਮਾਨ ਨੇ ਲੰਡਨ ਟਰਿਪ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ, ਪ੍ਰਸ਼ੰਸਕਾਂ ਨੂੰ ਆ ਰਹੀਆਂ ਪਸੰਦ
ਉਸ ਦੇ ਪਤੀ ਰਵੀ ਦੁਬੇ ਵੀ ਇੱਕ ਵਧੀਆ ਅਦਾਕਾਰ ਹੈ । ਉਹ ਵੀ ਕਈ ਵੱਡੇ ਪੱਧਰ ਦੇ ਟੀਵੀ ਸੀਰੀਅਲ ਅਤੇ ਵੈੱਬ ਸੀਰੀਜ਼ ‘ਚ ਨਜ਼ਰ ਆ ਰਿਹਾ ਹੈ । ਰਵੀ ਦੁਬੇ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਸਰਗੁਨ ਮਹਿਤਾ ਦੇ ਨਾਲ ਨਜ਼ਰ ਆ ਰਿਹਾ ਹੈ ।
image From instagram
ਹੋਰ ਪੜ੍ਹੋ : ਸ਼ੁਭਮਨ ਗਿੱਲ ਅਤੇ ਸਾਰਾ ਅਲੀ ਖ਼ਾਨ ਇੱਕਠੇ ਹੋਟਲ ਦੇ ਬਾਹਰ ਆਏ ਨਜ਼ਰ, ਵੀਡੀਓ ਹੋ ਰਿਹਾ ਵਾਇਰਲ
ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸਰਗੁਨ ਮਹਿਤਾ ਆਪਣੇ ਪਤੀ ਦੇ ਨਾਲ ਮਸਤੀ ਭਰੇ ਅੰਦਾਜ਼ ‘ਚ ਨਜ਼ਰ ਆ ਰਹੀ ਹੈ । ਵੀਡੀਓ ਨੂੰ ਸਾਂਝਾ ਕਰਦੇ ਹੋਏ ਰਵੀ ਦੁਬੇ ਨੇ ਲਿਖਿਆ ਕਿ ਸਭ ਸਰਗੁਨ ਦੀ ਤਾਰੀਫ ਕਰਦੇ ਹਨ, ਜੋ ਨਹੀਂ ਕਰਦਾ, ਉਸਦੀ ਛਾਤੀ ‘ਤੇ ਮੁੱਕਾ ਮਾਰ ਕੇ ਤਾਰੀਫ ਕਰਵਾ ਲੈਂਦੀ ਹੈ ਮੇਰੀ ਛੋਟੀ’।
image From instagram
ਇਸ ਵੀਡੀਓ ਨੂੰ ਦੋਵਾਂ ਦੇ ਪ੍ਰਸ਼ੰਸਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਦਰਸ਼ਕ ਵੀ ਇਸ ‘ਤੇ ਕਮੈਂਟਸ ਕਰ ਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ ।ਸਰਗੁਨ ਮਹਿਤਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਹਾਲ ਹੀ ‘ਚ ਉਸ ਦੀ ‘ਮੋਹ’ ਫ਼ਿਲਮ ਰਿਲੀਜ਼ ਹੋਈ ਸੀ । ਇਸ ਫ਼ਿਲਮ ‘ਚ ਉਸ ਦੇ ਨਾਲ ਮੁੱਖ ਕਿਰਦਾਰ ‘ਚ ਗੀਤਾਜ਼ ਬਿੰਦਰਖੀਆ ਨਜ਼ਰ ਆਏ ਸਨ ।
View this post on Instagram