‘ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਸ਼ਹਾਦਤ ਤੋਂ ਜਜ਼ਬਿਆਂ ਨੂੰ ਮਿਲਣ ਵਾਲੀ ਰੌਸ਼ਨੀ ਦੇ ਨਾਮ’, ਗਾਇਕ ਸਤਿੰਦਰ ਸਰਤਾਜ ਦਾ ਨਵਾਂ ਗੀਤ ‘Baari Khohl’, ਦੇਖੋ ਵੀਡੀਓ

ਦੇਸ਼ ਦੀ ਆਜ਼ਾਦੀ ਦਿਵਾਉਣ ਲਈ ਸ਼ਹਾਦਤ ਦਾ ਜਾਮ ਪੀਣ ਵਾਲੇ ਸ਼ਹੀਦ ਭਗਤ ਸਿੰਘ ਜੀ, ਰਾਜਗੁਰੂ ਅਤੇ ਸੁਖਦੇਵ ਜੀ ਦਾ ਅੱਜ ਸ਼ਹੀਦੀ ਦਿਹਾੜਾ ਬੜੀ ਹੀ ਸ਼ਰਧਾ ਦੇ ਨਾਲ ਮਨਾਇਆ ਜਾ ਰਿਹਾ ਹੈ । ਜਿਸਦੇ ਚੱਲਦੇ ਸ਼ਹੀਦ ਭਗਤ ਸਿੰਘ ਦੇ ਜਜ਼ਬੇ ਨੂੰ ਸਲਾਮ ਕਰਦੇ ਹੋਏ ਗਾਇਕ ਸਤਿੰਦਰ ਸਰਤਾਜ (Satinder Sartaaj) ਆਪਣਾ ਨਵਾਂ ਟਰੈਕ ‘ਬਾਰੀ ਖੋਲ੍ਹ’ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ।
image credit: instagram
image credit: instagram
ਜੀ ਹਾਂ ਉਨ੍ਹਾਂ ਨੇ ਇਸ ਗੀਤ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘?????????? #released #ਬਾਰੀਖੋਲ੍ਹ.. ਲੈ ਲਾ ਰੌਸ਼ਨੀ ਤੋਂ ਹੱਕ ਹਾਕਾਂ ਮਾਰ-ਮਾਰ ਕੇ..ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਸ਼ਹਾਦਤ ਤੋਂ ਜਜ਼ਬਿਆਂ ਨੂੰ ਮਿਲਣ ਵਾਲੀ ਰੌਸ਼ਨੀ ਦੇ ਨਾਮ #ਸਰਤਾਜ’
image credit: youtube
ਇਸ ਗੀਤ ਦੇ ਰਾਹੀਂ ਉਨ੍ਹਾਂ ਨੇ ਜ਼ਿੰਦਗੀ ਨੂੰ ਸਹੀ ਸੇਧ ਦੇ ਨਾਲ ਜਿਉਂਣ ਤੇ ਅੱਗੇ ਵੱਧਣ ਲਈ ਸਾਰਥਕ ਸੋਚ ਰੱਖਣ ਦਾ ਸੁਨੇਹਾ ਦਿੱਤਾ ਹੈ। ਇਸ ਗੀਤ ਦੇ ਬੋਲ ਖੁਦ ਸਤਿੰਦਰ ਸਰਤਾਜ ਦੀ ਕਲਮ ਚੋਂ ਹੀ ਨਿਕਲੇ ਨੇ ਤੇ ਮਿਊਜ਼ਿਕ Beat Minister ਨੇ ਦਿੱਤਾ ਹੈ। ਸਾਗਾ ਮਿਊਜ਼ਿਕ ਦੇ ਲੇਬਲ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗਾਣੇ ਨੂੰ ਭਰਵਾਂ ਹੰਗਾਰਾ ਮਿਲ ਰਿਹਾ ਹੈ। ਇਹ ਗੀਤ ਸਤਿੰਦਰ ਸਰਤਾਜ ਦੀ ‘Tehreek’ ਐਲਬਮ ਚੋਂ ਹੈ । ਇਸ ਐਲਬਮ ਦੇ ਰਾਹੀਂ ਉਨ੍ਹਾਂ ਨੇ ਪੰਜਾਬ ਦੇ ਜੁਝਾਰੂ ਜਜ਼ਬੇ ਨੂੰ ਆਪਣੇ ਗੀਤਾਂ ਦੇ ਰਾਹੀਂ ਬਿਆਨ ਕੀਤਾ ਹੈ।
View this post on Instagram