ਦੇਖੋ ਵੀਡੀਓ: ਪਿਆਰ ਦੇ ਰੰਗਾਂ ਨਾਲ ਭਰਿਆ ਸਤਿੰਦਰ ਸਰਤਾਜ ਦਾ ਨਵਾਂ ਗੀਤ ‘Dil Gaunda Firda’

ਪੰਜਾਬੀ ਗਾਇਕ ਸਤਿੰਦਰ ਸਰਤਾਜ Satinder Sartaaj ਆਪਣੇ ਨਵੇਂ ਗੀਤ ਦਿਲ ਗਾਉਂਦਾ ਫ਼ਿਰਦਾ ( Dil Gaunda Firda) ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋ ਗਏ ਹਨ। ਜੀ ਹਾਂ ਪਿਆਰ ਦੇ ਰੰਗਾਂ ਨਾਲ ਭਰੇ ਇਸ ਗੀਤ ਨੂੰ ਗਾਇਆ ਤੇ ਲਿਖਿਆ ਸਤਿੰਦਰ ਸਰਤਾਜ ਨੇ ਹੀ ਹੈ। ਇੱਕ ਵਾਰ ਫਿਰ ਤੋਂ ਉਹ ਦਰਸ਼ਕਾਂ ਦਾ ਦਿਲ ਜਿੱਤਦੇ ਹੋਏ ਨਜ਼ਰ ਆ ਰਹੇ ਹਨ।
ਹੋਰ ਪੜ੍ਹੋ : ਗਾਇਕ ਮਿਲਿੰਦ ਗਾਬਾ ਚੜ੍ਹਣ ਜਾ ਰਹੇ ਨੇ ਘੋੜੀ, ਇਸ ਤਰੀਕ ਨੂੰ ਪ੍ਰੇਮਿਕਾ ਪ੍ਰਿਆ ਬੇਨੀਵਾਲ ਨਾਲ ਲੈਣਗੇ ਸੱਤ ਫੇਰੇ
ਜੇ ਗੱਲ ਕਰੀਏ ‘ਦਿਲ ਗਾਉਂਦਾ ਫ਼ਿਰਦਾ’ ਗੀਤ ਦੀ ਤਾਂ ਇਸ ਗਾਣੇ ਨੂੰ ਉਨ੍ਹਾਂ ਨੇ ਮੁੰਡੇ ਦੇ ਪੱਖ ਤੋਂ ਗਾਇਆ ਹੈ। ਜਿਸ 'ਚ ਉਹ ਮੁਟਿਆਰ ਦੀ ਤਾਰੀਫ ਕਰਦੇ ਹੋਏ ਨਜ਼ਰ ਆ ਰਹੇ ਹਨ। ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਸਤਿੰਦਰ ਸਰਤਾਜ ਤੇ ਫੀਮੇਲ ਮਾਡਲ। Beat Minister ਨੇ ਇਸ ਗੀਤ ਨੂੰ ਮਿਊਜ਼ਿਕ ਦਿੱਤਾ ਹੈ। ਇਸ ਗੀਤ ਨੂੰ ਟੀ-ਸੀਰੀਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਹੋਰ ਪੜ੍ਹੋ : ਰਣਬੀਰ-ਆਲੀਆ ਦੇ ਵਿਆਹ ਦੀਆਂ ਤਿਆਰੀਆਂ ਸ਼ੁਰੂ, ‘RK’ ਸਟੂਡੀਓ ਨੂੰ ਦੁਲਹਨ ਵਾਂਗ ਸਜਾਇਆ, ਦੇਖੋ ਵੀਡੀਓ
ਜੇ ਗੱਲ ਕਰੀਏ ਸਤਿੰਦਰ ਸਰਤਾਜ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ। ਉਨ੍ਹਾਂ ਨੇ ਕਈ ਹਿੱਟ ਗੀਤ ਜਿਵੇਂ ਉਡਾਰੀਆਂ, ਮਾਸੂਮੀਅਤ, ਮਤਵਾਲੀਏ, ਕਮਾਲ ਹੋ ਗਿਆ, ਵਰਗੇ ਕਈ ਗੀਤ ਦਿੱਤੇ ਹਨ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵੀ ਵਾਹ ਵਾਹੀ ਖੱਟ ਚੁੱਕੇ ਹਨ। ਬਹੁਤ ਜਲਦ ਉਹ ਨੀਰੂ ਬਾਜਵਾ ਦੇ ਨਾਲ ਕਲੀ ਜੋਟਾ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਜੀ ਹਾਂ ਇਸ ਫ਼ਿਲਮ ਦੀ ਰਿਲੀਜ਼ ਡੇਟ ਤੋਂ ਪਰਦਾ ਚੁੱਕਾ ਦਿੱਤਾ ਗਿਆ ਹੈ। ਇਹ ਫ਼ਿਲਮ 17 ਜੂਨ ਨੂੰ ਰਿਲੀਜ਼ ਹੋਵੇਗੀ।
View this post on Instagram