ਸਤਿੰਦਰ ਸੱਤੀ, ਦਰਸ਼ਨ ਔਲਖ ਅਤੇ ਕਈ ਹੋਰ ਕਲਾਕਾਰਾਂ ਦੀਆਂ ਅੱਖਾਂ ਹੋਈਆਂ ਨਮ, ਪੋਸਟ ਪਾ ਕੇ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਦੇ ਦਿਹਾਂਤ ‘ਤੇ ਜਤਾਇਆ ਦੁੱਖ

By  Lajwinder kaur November 21st 2021 02:52 PM -- Updated: November 21st 2021 03:17 PM

ਅੱਜ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਦੇ ਦਿਹਾਂਤ ਦੇ ਨਾਲ ਗਾਇਕੀ ਦੇ ਇੱਕ ਯੁੱਗ ਦਾ ਅੰਤ ਹੋ ਗਿਆ ਹੈ।  ਲੰਮੀ ਹੇਕ ਲਈ ਜਾਣੀ ਜਾਂਦੀ ਗੁਰਮੀਤ ਬਾਵਾ ਕਰੀਬ 77 ਸਾਲ ਦੀ ਉਮਰ ‘ਚ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਨੇ (Punjabi singer Gurmeet Bawa dies)। ਉਨ੍ਹਾਂ ਦੀ ਮੌਤ ਦੀ ਖਬਰ ਤੋਂ ਬਾਅਦ ਪੰਜਾਬੀ ਗਾਇਕੀ ਦੇ ਖੇਤਰ ‘ਚ ਸੋਗ ਦੀ ਲਹਿਰ ਫੈਲ ਗਈ ਹੈ। ਆਮ ਜਨਤ ਤੋਂ ਲੈ ਕੇ ਕਲਾਕਾਰਾਂ ਦੀਆਂ ਅੱਖਾਂ ਨਮ ਹੋ ਗਈਆਂ ਹਨ। ਪੰਜਾਬੀ ਕਲਾਕਾਰ ਵੀ ਪੋਸਟ ਪਾ ਕੇ ਗੁਰਮੀਤ ਬਾਵਾ ਜੀ ਦੀ ਮੌਤ ਉੱਤੇ ਦੁੱਖ ਜਤਾ ਰਹੇ ਹਨ।

ਹੋਰ ਪੜ੍ਹੋ : ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਦਾ ਦਿਹਾਂਤ, ਪੰਜਾਬੀ ਮਿਊਜ਼ਿਕ ਜਗਤ ‘ਚ ਸੋਗ ਦੀ ਲਹਿਰ

satinder satti shared sad post for gumeet bawa's death

ਅਦਾਕਾਰਾ ਅਤੇ ਗਾਇਕਾ ਸਤਿੰਦਰ ਸੱਤੀ Satinder Satti ਨੇ ਮਰਹੂਮ ਗੁਰਮੀਤ ਬਾਵਾ ਜੀ ਦੇ ਨਾਲ ਆਪਣੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਹੈ- ‘ਪਹਿਲੀ ਵਾਰ ਮੈਨੂੰ ਬਾਵਾ ਅੰਕਲ ਦਾ ਫੋਨ ਆਇਆ ਕੇ ਅੰਮ੍ਰਿਤਸਰ ‘ਚ ਪ੍ਰੋਗਰਾਮ ਕਰਨਾ ਕਿਉਂਕਿ ਮੈਂ ਗਲੋਰੀ ਤੇ ਲਾਚੀ ਨੂੰ ਪਹਿਲਾਂ ਜਾਣਦੀ ਸੀ ਪਰ ਗੁਰਮੀਤ ਬਾਵਾ ਜੀ ਨੂੰ ਮਿਲਣ ਦਾ ਪਹਿਲਾ ਮੌਕਾ ਸੀ ਮੈਂ ਉਨ੍ਹਾਂ ਦੀ ਗਾਇਕੀ ਤੋਂ ਬਹੁਤ ਪ੍ਰਭਾਵਿਤ ਸੀ ਪ੍ਰੋਗਰਾਮ ਬਹੁਤ ਸੋਹਣਾ ਹੋਇਆ ਫਿਰ ਸਾਨੂੰ ਉਹ ਆਪਣੇ ਘਰ ਲੈ ਗਏ ਕਹਿੰਦੇ ਅੱਜ ਤੋਂ ਤੂੰ ਮੇਰੀ ਬੇਟੀ ਏ ਤੇ ਫਿਰ ਸਾਰੀ ਉਮਰ ਉਨ੍ਹਾਂ ਨੇ ਮੇਰੇ ਨਾਲ ਮਾਵਾਂ ਵਾਂਗ ਨਿਭਾਈ । ਉਨ੍ਹਾਂ ਨੇ ਅੱਗੇ ਲਿਖਿਆ ਹੈ- ‘ਲੰਬੀ ਹੇਕ ਦੀ ਰਾਣੀ ਨਾਲ ਇਕ ਯੁੱਗ ਖਤਮ ਹੋ ਗਿਆ ਮਾਂ ਅਲਵਿਦਾ - ਸਤਿੰਦਰ ਸੱਤੀ’

ਹੋਰ ਪੜ੍ਹੋ : ਪੀਟੀਸੀ ਰਿਕਾਰਡਜ਼ ‘ਤੇ ਸਰਵਣ ਕਰੋ ਭਾਈ ਸਤਿੰਦਰਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ‘ਸੁਣਿਐ ਦੂਖ ਪਾਪ ਕਾ ਨਾਸੁ’, ਬਾਬਾ ਨਾਨਕ ਜੀ ਦੇ 552ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ

inside image of karmjeet anmol posed sad post for gurmeet bawa's death

ਉੱਧਰ ਐਕਟਰ ਦਰਸ਼ਨ ਔਲਖ ਨੇ ਵੀ ਗੁਰਮੀਤ ਬਾਵਾ ਦੇ ਨਾਲ ਆਪਣੀ ਤਸਵੀਰ ਪੋਸਟ ਕਰਦੇ ਹੋਏ ਲਿਖਿਆ ਹੈ- ‘ਮੈਂ ਗੁਰਮੀਤ ਬਾਵਾ ਜੀ ਨੂੰ ਸੱਚੀ ਸ਼ਰਧਾਂਜਲੀ ਦਿੰਦਾ ਹਾਂ ਵਾਹਿਗੁਰੂ ਜੀ ਗੁਰਮੀਤ ਬਾਵਾ ਜੀ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਜੀ’ । ਐਕਟਰ ਕਰਮਜੀਤ ਬਾਵਾ ਨੇ ਵੀ ਪੋਸਟ ਪਾ ਕੇ ਗੁਰਮੀਤ ਬਾਵਾ ਜੀ ਦੇ ਦਿਹਾਂਤ ਉੱਤੇ ਦੁੱਖ ਜਤਾਇਆ ਹੈ। ਦੱਸ ਦਈਏ ਸਾਲ 2019 ‘ਚ ਲੋਕ ਗਾਇਕਾ ਗੁਰਮੀਤ ਕੌਰ ਬਾਵਾ ਨੂੰ ਨਿਊਜ਼ੀਲੈਂਡ ਦੀ ਪਾਰਲੀਮੈਂਟ ਵਿੱਚ ਪੰਜਾਬੀ ਸਪੋਰਟਸ ਐਂਡ ਕਲਚਰਲ ਕਲੱਬ ਵੱਲੋਂ ਸਨਮਾਨ ਮਿਲਿਆ ਸੀ। ਗੁਰਮੀਤ ਬਾਵਾ ਨੂੰ ਭਾਸ਼ਾ ਵਿਭਾਗ ਪੰਜਾਬ ਵੱਲੋਂ ਸ਼੍ਰੋਮਣੀ ਐਵਾਰਡ ਮਿਲ ਚੁੱਕਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਭਾਰਤੀ ਸੰਗੀਤ ਨਾਟਕ ਅਕਾਦਮੀ ਵੱਲੋਂ ‘ਰਾਸ਼ਟਰਪਤੀ ਪੁਰਸਕਾਰ’ ਤੇ ਪੰਜਾਬ ਕਲਾ ਪ੍ਰੀਸ਼ਦ ਵੱਲੋਂ ‘ਪੰਜਾਬ ਗੌਰਵ’ ਪੁਰਸਕਾਰ ਵੀ ਮਿਲ ਚੁੱਕੇ ਹਨ। ਦੱਸ ਦਈਏ ਪਿਛਲੇ ਸਾਲ ਹੀ ਗੁਰਮੀਤ ਬਾਵਾ ਦੀ ਧੀ ਲਾਚੀ ਬਾਵਾ ਦਾ ਦਿਹਾਂਤ ਹੋ ਗਿਆ ਸੀ ।

 

View this post on Instagram

 

A post shared by DARSHAN AULAKH ਦਰਸ਼ਨ ਔਲਖ (@darshan_aulakh)

Related Post