Saunkan Saunkne : ਐਮੀ ਵਿਰਕ, ਸਰਗੁਣ ਮਹਿਤਾ ਤੇ ਨਿਮਰਤ ਖਹਿਰਾ ਦੀ ਫ਼ਿਲਮ ਸੌਂਕਣ ਸੌਂਕਣੇ ਜੋ ਕਿ ਅੱਜ ਦਰਸ਼ਕਾਂ ਦੇ ਰੂਬਰੂ ਹੋ ਗਈ ਹੈ। ਇਸ ਦੌਰਾਨ ਫ਼ਿਲਮ ਦਾ ਇੱਕ ਹੋਰ ਨਵਾਂ ਗੀਤ ਯੂਟਿਊਬ ਉੱਤੇ ਰਿਲੀਜ਼ ਹੋ ਗਿਆ ਹੈ। ਜੀ ਹਾਂ ਸੋਹਣੀ ਸੋਹਣੀ ਟਾਈਟਲ ਹੇਠ ਰੋਮਾਂਟਿਕ ਗੀਤ ਰਿਲੀਜ਼ ਹੋਇਆ ਹੈ।
ਹੋਰ ਪੜ੍ਹੋ : ਕਲਯੁੱਗੀ ਬਾਬੇ ਦੇ ਅਨੋਖੇ ਰੰਗਾਂ ਨੂੰ ਬਿਆਨ ਕਰ ਰਿਹਾ ਹੈ ‘Ek Badnaam… Aashram Season 3’ ਦਾ ਟ੍ਰੇਲਰ, ਦੇਖਣ ਨੂੰ ਮਿਲ ਰਹੇ ਨੇ ਨਵੇਂ ਚਿਹਰੇ
ਪਿਆਰ ਦੇ ਰੰਗਾਂ ਨਾਲ ਭਰੇ ਗੀਤ ਸੋਹਣੀ ਸੋਹਣੀ ਨੂੰ ਗਾਇਕ ਐਮੀ ਵਿਰਕ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਉਹ ਹੈਪੀ ਰਾਏ ਕੋਟੀ ਦੀ ਕਲਮ ਚੋਂ ਨਿਕਲੇ ਨੇ ਤੇ ਮਿਊਜ਼ਿਕ ਦੇਸੀ ਕਰਿਊ ਵਾਲਿਆਂ ਦਾ ਹੈ। ਇਸ ਗੀਤ ਨੂੰ ਫ਼ਿਲਮ ‘ਚ ਐਮੀ ਵਿਰਕ ਤੇ ਨਿਮਰਤ ਖਹਿਰਾ ਉੱਤੇ ਫਿਲਮਾਇਆ ਗਿਆ ਹੈ। ਇਸ ਗੀਤ ‘ਚ ਐਮੀ ਵਿਰਕ ਨਿਮਰਤ ਖਹਿਰਾ ਦੇ ਸੋਹਣੇਪਣ ਦੀ ਤਾਰੀਫ ਕਰ ਰਿਹਾ ਹੈ। ਦੱਸ ਦਈਏ ਇਸ ਤੋਂ ਪਹਿਲਾਂ ਵੀ ਫ਼ਿਲਮ ਦੇ ਕਈ ਗਾਣੇ ਰਿਲੀਜ਼ ਹੋ ਚੁੱਕਿਆ ਨੇ, ਜਿਨ੍ਹਾਂ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਚੁੱਕਿਆ ਹੈ।
ਇਹ ਇੱਕ ਰੋਮਾਂਟਿਕ ਕਾਮੇਡੀ-ਪਰਿਵਾਰਕ ਡਰਾਮਾ ਫ਼ਿਲਮ ਹੈ, ਜਿਸ ਦੀ ਕਹਾਣੀ ਅੰਬਰਦੀਪ ਸਿੰਘ ਨੇ ਲਿਖੀ ਹੈ। ‘ਸੌਂਕਣ ਸੌਂਕਣੇ’ ਫ਼ਿਲਮ ਨੂੰ ਅਮਰਜੀਤ ਸਿੰਘ ਸਰਾਓਂ ਨੇ ਡਾਇਰੈਕਟ ਕੀਤਾ ਹੈ । ਇਹ ਫ਼ਿਲਮ ਤੁਹਾਡੇ ਨੇੜਲੇ ਸਿਨੇਮਾ ਘਰਾਂ 'ਚ ਲੱਗ ਗਈ ਹੈ। ਤੁਹਾਨੂੰ ਇਹ ਫ਼ਿਲਮ ਕਿਵੇਂ ਦੀ ਲੱਗੀ ਆਪਣੀ ਰਾਏ ਕਮੈਂਟ ਬਾਕਸ 'ਚ ਜ਼ਰੂਰ ਦੇਵੋ।
ਦੱਸ ਦਈਏ ਐਮੀ ਵਿਰਕ ਤੇ ਨਿਮਰਤ ਖਹਿਰਾ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ। ਦੋਵਾਂ ਨੇ ਗਾਇਕੀ ਤੋਂ ਬਾਅਦ ਹੀ ਅਦਾਕਾਰੀ ਦੇ ਖੇਤਰ 'ਚ ਕਦਮ ਰੱਖਿਆ ਹੈ। ਐਮੀ ਦੀ ਝੋਲੀ ਚ ਕਈ ਪੰਜਾਬੀ ਫ਼ਿਲਮਾਂ ਦੇ ਨਾਲ ਹਿੰਦੀ ਫ਼ਿਲਮਾਂ ਵੀ ਹਨ।
ਹੋਰ ਪੜ੍ਹੋ : ‘Tu Te Mai’ ਗੀਤ ਰਾਜ ਰਣਜੋਧ ਦੀ ਆਵਾਜ਼ ‘ਚ ਹੋਇਆ ਰਿਲੀਜ਼, ਇੱਕ-ਦੂਜੇ ਨਾਲ ਰੋਮਾਂਟਿਕ ਹੁੰਦੇ ਨਜ਼ਰ ਆ ਰਹੇ ਨੇ ਨੀਰੂ ਤੇ ਗੁਰਨਾਮ