ਨੇਹਾ ਧੂਪੀਆ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਆਈਆਂ ਸਾਹਮਣੇ, ਦੋਸਤਾਂ ਤੇ ਪਰਿਵਾਰ ਵਾਲਿਆਂ ਨੇ ਦਿੱਤੀ ਸਰਪ੍ਰਾਈਜ਼ ਪਾਰਟੀ, ਦੇਖੋ ਤਸਵੀਰਾਂ

By  Lajwinder kaur September 1st 2021 01:05 PM -- Updated: September 1st 2021 12:47 PM

ਬਾਲੀਵੁੱਡ ਅਦਾਕਾਰਾ ਨੇਹਾ ਧੂਪੀਆ (Neha Dhupia) ਜੋ ਕਿ ਬਹੁਤ ਜਲਦ ਆਪਣੇ ਦੂਜੇ ਬੱਚੇ ਨੂੰ ਜਨਮ ਦੇਣ ਵਾਲੀ ਹੈ। ਜਿਸਦੇ ਚੱਲਦੇ ਉਨ੍ਹਾਂ ਦੀ ਫੈਮਿਲੀ ਤੇ ਦੋਸਤਾਂ ਨੇ ਮਿਲਕੇ ਅਦਾਕਾਰਾ ਨੇਹਾ ਧੂਪੀਆ ਨੂੰ ਸਰਪ੍ਰਾਈਜ਼ ਬੇਬੀ ਸ਼ਾਵਰ (baby shower) ਪਾਰਟੀ ਦਿੱਤੀ । ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਕੀਤੀਆਂ ਨੇ, ਜਿਸ ਕੇਕ, ਸਜਾਵਟ ਅਤੇ ਦੋਸਤ ਤੇ ਪਰਿਵਾਰ ਵਾਲੇ ਨਜ਼ਰ ਆ ਰਹੇ ਨੇ।

ਹੋਰ ਪੜ੍ਹੋ : ਅਮਰਿੰਦਰ ਗਿੱਲ ਦੇ ਪ੍ਰਸ਼ੰਸਕ ਹੋਏ ਖੁਸ਼, ‘ਜੁਦਾ-3’ ਦਾ ਪਹਿਲਾ ਗੀਤ ‘ਚੱਲ ਜਿੰਦੀਏ’ ਹੋਇਆ ਰਿਲੀਜ਼,ਦੇਖੋ ਵੀਡੀਓ

inside image of neha dupia image source-instagram

ਤਸਵੀਰਾਂ ‘ਚ ਦੇਖ ਸਕਦੇ ਹੋ ਨੇਹਾ ਨੇ ਬੈਂਗਨੀ ਰੰਗ ਦੀ ਡਰੈਸ ਪਾਈ ਹੋਈ ਹੈ ਤੇ ਉਹ ਆਪਣੇ ਸਹੇਲੀਆਂ ਦੇ ਨਾਲ ਬਹੁਤ ਖੁਸ਼ ਨਜ਼ਰ ਆ ਰਹੀ ਹੈ । ਜਿਸ ‘ਚ ਅਦਾਕਾਰਾ ਸੋਹਾ ਅਲੀ ਖ਼ਾਨ, ਅੰਗਦ ਬੇਦੀ ਤੇ ਪਰਿਵਾਰ ਮੈਂਬਰ ਤੋਂ ਇਲਾਵਾ ਕੁਝ ਹੋਰ ਦੋਸਤ ਨਜ਼ਰ ਆ ਰਹੇ ਨੇ। ਉਨ੍ਹਾਂ ਦੀ ਮੇਹਰ ਵੀ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ਨੂੰ ਪੋਸਟ ਕਰਦੇ ਹੋਏ ਨੇਹਾ ਨੇ ਲੰਬੀ ਚੌੜੀ ਕੈਪਸ਼ਨ ਪਾਈ ਹੈ। ਇਹ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਹੋ ਰਹੀਆਂ ਨੇ। ਵੱਡੀ ਗਿਣਤੀ ‘ਚ ਲਾਈਕਸ ਤੇ ਕਮੈਂਟ ਆ ਚੁੱਕੇ ਨੇ।

ਹੋਰ ਪੜ੍ਹੋ : ਗਾਇਕ ਹਰਭਜਨ ਮਾਨ ਨੇ ਆਪਣੇ ਛੋਟੇ ਪੁੱਤ ਦੇ ਨਾਲ ਸਾਂਝੀ ਕੀਤੀ ਵੀਡੀਓ, ਪਿਓ-ਪੁੱਤ ਏਅਰਪੋਰਟ ਉੱਤੇ ਆਏ ਨਜ਼ਰ

neha dupia with mother and dady image source-instagram

ਸਾਲ 2018 ਵਿੱਚ ਅੰਗਦ ਬੇਦੀ ਤੇ ਨੇਹਾ ਧੂਪੀਆ ਸੁਰਖੀਆਂ ਵਿੱਚ ਆ ਗਏ ਸੀ ਜਦੋਂ ਦੋਵਾਂ ਜਣਿਆਂ ਨੇ ਗੁਪਚੁਪ ਤਰੀਕੇ ਨਾਲ ਵਿਆਹ ਕਰਵਾ ਲਿਆ ਸੀ । ਦੋਵਾਂ ਨੇ ਸਿੱਖ ਰੀਤੀ ਰਿਵਾਜਾਂ ਦੇ ਨਾਲ ਵਿਆਹ ਕਰਵਾਇਆ ਸੀ । ਇਸ ਵਿਆਹ ਨੇ ਦੋਹਾਂ ਦੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਸੀ । ਦੋਵਾਂ ਦੀ ਇੱਕ ਧੀ ਹੈ ਜਿਸ ਦਾ ਨਾਂਅ ਉਨ੍ਹਾਂ ਨੇ ਮੇਹਰ ਰੱਖਿਆ ਹੈ । ਬਹੁਤ ਜਲਦ ਦੋਵੇਂ ਕਲਾਕਾਰਾ ਦੂਜੀ ਵਾਰ ਮੰਮੀ-ਪਾਪਾ ਬਣਨ ਜਾ ਰਹੇ ਨੇ।

 

View this post on Instagram

 

A post shared by Neha Dhupia (@nehadhupia)

 

 

View this post on Instagram

 

A post shared by Neha Dhupia (@nehadhupia)

Related Post