ਵੇਖੋ ਗਰਭਵਤੀ ਸੋਨਮ ਕਪੂਰ ਦਾ ਸ਼ਾਹੀ ਫੋਟੋਸ਼ੂਟ, ਫੈਨ ਨੇ ਕਿਹਾ ਦੇਵੀ ਲੱਗਦੀ

ਬਾਲੀਵੁੱਡ 'ਚ ਇੱਕ ਪਾਸੇ ਬੈਕ ਟੂ ਬੈਕ ਗੁੱਡਨਿਊਜ਼ ਆ ਰਹੀਆਂ ਹਨ। ਬੀਤੇ ਦਿਨੀਂ ਕਾਮੇਡੀ ਕੁਈਨ ਭਾਰਤੀ ਸਿੰਘ ਨੇ ਪੁੱਤਰ ਨੂੰ ਜਨਮ ਦਿੱਤਾ ਹੈ। ਇਸ ਤੋਂ ਇਲਾਵਾ ਇੱਕ ਹੋਰ ਟੀਵੀ ਅਦਾਕਾਰਾ ਦੇਬਿਨਾ ਬੈਨਰਜੀ ਨੇ ਵੀ ਧੀ ਨੂੰ ਜਨਮ ਦਿੱਤਾ ਹੈ। ਉੱਧਰ ਕਈ ਹੀਰੋਇਨਾਂ ਏਨੀਂ ਦਿਨੀਂ ਆਪਣੀ ਪ੍ਰੈਗਨੈਂਸੀ ਟਾਈਮ ਦਾ ਅਨੰਦ ਲੈ ਰਹੀਆਂ ਹਨ। ਜੀ ਹਾਂ ਬਾਲੀਵੁੱਡ ਅਦਾਕਾਰਾ ਸੋਨਮ ਕਪੂਰ ਆਪਣੀ ਪ੍ਰੈਗਨੈਂਸੀ ਦੀਆਂ ਖਬਰਾਂ ਕਾਰਨ ਕਾਫੀ ਸੁਰਖੀਆਂ 'ਚ ਹੈ। ਹੁਣ ਉਸ ਨੇ ਮੈਟਰਨਿਟੀ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਬੇਬੀ ਬੰਪ ਫਲਾਂਟ ਕਰਦੀ ਨਜ਼ਰ ਆ ਰਹੀ ਹੈ। ਜਣੇਪੇ ਦੀਆਂ ਇਹ ਤਸਵੀਰਾਂ ਅਦਾਕਾਰਾ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। ਤਸਵੀਰਾਂ 'ਚ ਉਸ ਦੇ ਚਿਹਰੇ 'ਤੇ ਪ੍ਰੈਗਨੈਂਸੀ ਦੀ ਚਮਕ ਸਾਫ ਦਿਖਾਈ ਦੇ ਰਹੀ ਹੈ।
ਹੋਰ ਪੜ੍ਹੋ : ਬੇਟੇ ਸਿਕੰਦਰ ਦੀ ਗੋਦੀ 'ਚ ਬੈਠੀ ਨਜ਼ਰ ਆਈ ਕਿਰਨ ਖੇਰ, ਮਾਂ-ਪੁੱਤ ਦੇ ਕਿਊਟ ਅੰਦਾਜ਼ ਨੇ ਜਿੱਤਿਆ ਦਰਸ਼ਕਾਂ ਦਾ ਦਿਲ
ਇਨ੍ਹਾਂ ਤਸਵੀਰਾਂ 'ਚ ਸੋਨਮ ਕਪੂਰ ਅਬੂ ਜਾਨੀ ਸੰਦੀਪ ਖੋਸਲਾ ਦੀ ਡਰੈੱਸ 'ਚ ਨਵੇਂ ਅਵਤਾਰ 'ਚ ਨਜ਼ਰ ਆ ਰਹੀ ਹੈ। ਫੋਟੋਆਂ 'ਚ ਸੋਨਮ ਸਲੀਵਲੇਸ ਬਲਾਊਜ਼ ਅਤੇ ਸਫੇਦ ਰੰਗ ਦੀ ਸਾੜ੍ਹੀ ਪਹਿਨ ਕੇ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਅਦਾਕਾਰਾ ਨੇ ਤਸਵੀਰਾਂ ਸ਼ੇਅਰ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਭੈਣ ਰੀਆ ਕਪੂਰ ਨੇ ਉਨ੍ਹਾਂ ਦਾ ਲੁੱਕ ਸਟਾਈਲ ਕੀਤਾ ਹੈ। ਸੋਨਮ ਕਪੂਰ ਦੀਆਂ ਇਨ੍ਹਾਂ ਤਸਵੀਰਾਂ ਨੂੰ ਇੰਸਟਾਗ੍ਰਾਮ 'ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ 'ਤੇ ਸ਼ੇਅਰ ਹੋਏ ਕੁਝ ਘੰਟੇ ਹੀ ਹੋਏ ਨੇ ਤੇ ਲੱਖਾਂ ਦੀ ਗਿਣਤੀ ਚ ਲਾਈਕਸ ਆ ਚੁੱਕੇ ਹਨ। ਬਾਲੀਵੁੱਡ ਸੈਲੇਬਸ ਵੀ ਇਨ੍ਹਾਂ ਤਸਵੀਰਾਂ ਨੂੰ ਕਾਫੀ ਪਸੰਦ ਕਰ ਰਹੇ ਹਨ। ਉਸ ਦੇ ਇਸ ਅਵਤਾਰ ਦੀ ਭਰਵੀਂ ਤਾਰੀਫ਼ ਕਰ ਰਹੇ ਹਨ। ਇੱਕ ਯੂਜ਼ਰ ਨੇ ਕਿਹਾ ਕਿ ਉਹ ਗਰੀਕ ਦੀ ਦੇਵੀ ਲੱਗ ਰਹੀ ਹੈ।
ਤੁਹਾਨੂੰ ਦੱਸ ਦੇਈਏ ਕਿ ਲੰਬੇ ਸਮੇਂ ਤੱਕ ਇੱਕ ਦੂਜੇ ਨੂੰ ਡੇਟ ਕਰਨ ਤੋਂ ਬਾਅਦ ਅਦਾਕਾਰਾ ਸੋਨਮ ਕਪੂਰ ਅਤੇ ਲੰਡਨ ਦੇ ਬਿਜ਼ਨੈੱਸਮੈਨ ਆਨੰਦ ਆਹੂਜਾ 8 ਮਈ 2018 ਨੂੰ ਵਿਆਹ ਦੇ ਬੰਧਨ ਵਿੱਚ ਬੱਝ ਗਏ ਸਨ। ਹੁਣ ਸੋਨਮ ਕਪੂਰ ਅਤੇ ਆਨੰਦ ਆਹੂਜਾ ਆਪਣੇ ਵਿਆਹ ਦੇ ਲਗਭਗ 4 ਸਾਲ ਬਾਅਦ ਮਾਤਾ-ਪਿਤਾ ਬਣਨ ਜਾ ਰਹੇ ਹਨ। ਦੋਵੇਂ ਆਪਣੇ ਪਹਿਲੇ ਬੱਚੇ ਨੂੰ ਲੈ ਕੇ ਕਾਫੀ ਉਤਸੁਕ ਹਨ।
View this post on Instagram