ਜਗਜੀਤ ਸੰਧੂ ਦੇ ਵੈਡਿੰਗ ਰਿਸ਼ੈਪਸ਼ਨ ਪਾਰਟੀ ਦੀ ਵੀਡੀਓ ਆਈ ਸਾਹਮਣੇ, ਪਤਨੀ ਦੇ ‘ਦੋ ਗੱਲਾਂ ਕਰੀਏ ਪਿਆਰ ਦੀਆਂ’ ਉੱਤੇ ਕਿਊਟ ਕਪਲ ਡਾਂਸ ਕਰਦੇ ਨਜ਼ਰ ਆਏ ਐਕਟਰ

ਪੰਜਾਬੀ ਐਕਟਰ ਜਗਜੀਤ ਸੰਧੂ ਜੋ ਕਿ 20 ਫਰਵਰੀ ਨੂੰ ਵਿਆਹ ਦੇ ਬੰਧਨ ‘ਚ ਬੱਝ ਗਏ ਨੇ। ਜੀ ਹਾਂ ਪਰਮੀਸ਼ ਵਰਮਾ, ਜੌਰਡਨ ਸੰਧੂ ਤੋਂ ਬਾਅਦ ਹੁਣ ਜਗਜੀਤ ਸੰਧੂ ਵੀ ਮੈਰਿਡ ਕਲਾਕਾਰਾਂ ਦੀ ਲਿਸਟ ‘ਚ ਸ਼ਾਮਿਲ ਹੋ ਗਏ ਹਨ। ਬੀਤੇ ਦਿਨੀਂ ਉਨ੍ਹਾਂ ਨੇ ਆਪਣੀ ਪਤਨੀ ਪਰਮ ਨੂੰ ਪ੍ਰਸ਼ੰਸਕਾਂ ਦੇ ਨਾਲ ਰੂਬਰੂ ਕਰਵਾਉਂਦੇ ਹੋਏ ਆਪਣੇ ਵਿਆਹ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਸਨ।
ਹੁਣ ਜਗਜੀਤ ਸੰਧੂ ਦੇ ਵੈਡਿੰਗ ਰਿਸ਼ੈਪਸ਼ਨ ਪਾਰਟੀ ਦਾ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਦੇਖ ਸਕਦੇ ਹੋ ਜਗਜੀਤ ਗੈਰੀ ਸੰਧੂ ਦੇ ਲਵ ਸੌਂਗ ਦੋ ਗੱਲਾਂ ਕਰੀਏ ਪਿਆਰ ਦੀਆਂ ਉੱਤੇ ਆਪਣੀ ਪਤਨੀ ਦੇ ਨਾਲ ਕਿਊਟ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਹਨ। ਜਗਜੀਤ ਸੰਧੂ ਤੇ ਉਨ੍ਹਾਂ ਦੀ ਪਤਨੀ ਸਟਾਈਲਿਸ਼ ਆਊਟਫਿੱਟ ‘ਚ ਬਹੁਤ ਹੀ ਪਿਆਰੇ ਨਜ਼ਰ ਆ ਰਹੇ ਹਨ। ਦੋਵਾਂ ਦਾ ਇਹ ਡਾਂਸ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ। ਦੱਸ ਦਈਏ ਪਰਮੀਸ਼ ਵਰਮਾ, ਲਾਡੀ ਚਾਹਲ ਤੋਂ ਇਲਾਵਾ ਕਈ ਹੋਰ ਕਲਾਕਾਰ ਇਸ ਵਿਆਹੀ ਜੋੜੀ ਨੂੰ ਵਧਾਈਆਂ ਦੇਣ ਪਹੁੰਚੇ ਸਨ।
ਦੱਸ ਦਈਏ ਜਗਜੀਤ ਸੰਧੂ ਫ਼ਿਲਮ ਤੇ ਥੀਏਟਰ ਕਲਾਕਾਰ ਕਲਾਕਾਰ ਨੇ। ਅੱਜ ਉਹ ਜਿਸ ਮੁਕਾਮ ਦੇ ਪਹੁੰਚੇ ਨੇ, ਉਸ ਲਈ ਉਨ੍ਹਾਂ ਨੇ ਖੂਬ ਮਿਹਨਤ ਕੀਤੀ ਹੈ। ਉਨ੍ਹਾਂ ਨੇ ਆਪਣੀ ਅਦਾਕਾਰੀ ਨਾਲ ਨਾ ਸਿਰਫ ਪੰਜਾਬੀ ਫ਼ਿਲਮੀ ਇੰਡਸਟਰੀ ਵਿੱਚ ਨਾਂਅ ਬਣਾਇਆ ਹੈ ਬਲਕਿ ਮੁੰਬਈ ਦੀ ਫ਼ਿਲਮ ਇੰਡਸਟਰੀ ਵਿੱਚ ਵੀ ਜਾ ਕੇ ਆਪਣੀ ਅਦਾਕਾਰੀ ਦਾ ਲੋਹਾ ਮੰਨਵਾਇਆ ਹੈ। ਫ਼ਿਲਮ ਰੁਪਿੰਦਰ ਗਾਂਧੀ- ਦ ਗੈਂਗਸਟਰ ‘ਚ ਭੋਲੇ ਨਾਮ ਦੇ ਕਿਰਦਾਰ ਨੇ ਜਗਜੀਤ ਸੰਧੂ ਨੂੰ ਵੱਡੀ ਪਹਿਚਾਣ ਦਿਵਾਈ ਹੈ। ਫ਼ਿਲਮ ਕਿੱਸਾ ਪੰਜਾਬ ‘ਚ ‘ਸਪੀਡ’ ਨਾਮ ਕਿਰਦਾਰ ਨਿਭਾ ਕੇ ਵੱਖਰੀ ਪਹਿਚਾਣ ਮਿਲੀ ਸੀ। ਜਗਜੀਤ ਸੰਧੂ ਰੁਪਿੰਦਰ ਗਾਂਧੀ 1 ਅਤੇ 2, ਡਾਕੂਆਂ ਦਾ ਮੁੰਡਾ, ਰੱਬ ਦਾ ਰੇਡੀਓ ਪਹਿਲੀ ਅਤੇ ਦੂਜੀ, ਸੱਜਣ ਸਿੰਘ ਰੰਗਰੂਟ, ਸੁਫ਼ਨਾ ਤੋਂ ਇਲਾਵਾ ਕਈ ਹੋਰ ਫ਼ਿਲਮਾਂ ‘ਚ ਆਪਣੀ ਸ਼ਾਨਦਾਰ ਅਦਾਕਾਰੀ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤ ਚੁੱਕੇ ਹਨ। ਉਹ ਕਈ ਵੈੱਬ ਸੀਰੀਜ਼ ਚ ਕੰਮ ਕਰ ਚੁੱਕੇ ਹਨ। ਮਸ਼ਹੂਰ ਹਿੰਦੀ ਵੈਬ ਸੀਰੀਜ਼ ‘ਲੀਲਾ’ ਵਿੱਚ ਉਸਦੀ ਭੂਮਿਕਾ ਨੂੰ ਵੀ ਕਾਫੀ ਪਸੰਦ ਕੀਤਾ ਗਿਆ ਹੈ । ਇਸ ਤੋਂ ਇਲਾਵਾ ਉਹ ਵੈੱਬ ਸੀਰੀਜ਼ ‘ਪਾਤਾਲ ਲੋਕ’ ‘ਚ ਨਿਭਾਏ ਕਿਰਦਾਰ ਨੂੰ ਦਰਸ਼ਕਾਂ ਤੇ ਕਲਾਕਾਰਾਂ ਵੱਲੋਂ ਖੂਬ ਪਸੰਦ ਕੀਤਾ ਗਿਆ ਸੀ।
View this post on Instagram