ਨੇਹਾ ਕੱਕੜ (Neha Kakkar) ਏਨੀਂ ਦਿਨੀਂ ਵਿਦੇਸ਼ ‘ਚ ਪਰਫਾਰਮ ਕਰਨ ਦੇ ਲਈ ਗਈ ਹੋਈ ਹੈ । ਆਪਣੀ ਪਰਫਾਰਮੈਂਸ ਦੇ ਦੌਰਾਨ ਉਹ ਆਪਣੇ ਪ੍ਰੰਸ਼ਸਕਾਂ ਨੂੰ ਵੀ ਮਿਲਦੀ ਨਜ਼ਰ ਆਈ । ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਗਾਇਕਾ ਇੱਕ ਕਿਊੇਟ ਜਿਹੇ ਸਰਦਾਰ (Sardar Child) ਬੱਚੇ ਨੂੰ ਮਿਲਦੀ ਹੋਈ ਨਜ਼ਰ ਆ ਰਹੀ ਹੈ । ਇਹ ਬੱਚਾ ਬਹੁਤ ਜ਼ਿਆਦਾ ਕਿਊੇਟ ਹੈ ।
ਹੋਰ ਪੜ੍ਹੋ : ਨੇਹਾ ਕੱਕੜ ਨੇ ਸਿੱਧੂ ਮੂਸੇਵਾਲਾ ਨੂੰ ਕੀਤਾ ਯਾਦ, ਸ਼ੋਅ ‘ਚ ਇੰਝ ਦਿੱਤੀ ਸ਼ਰਧਾਂਜਲੀ
ਇਹ ਬੱਚਾ ਨੇਹਾ ਕੱਕੜ ਨੂੰ ਪਤੀ ਰੋਹਨਪ੍ਰੀਤ ਦੇ ਬਾਰੇ ਵੀ ਪੁੱਛਦਾ ਹੋਇਆ ਨਜ਼ਰ ਆਇਆ । ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ । ਨੇਹਾ ਕੱਕੜ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ ।
ਹੋਰ ਪੜ੍ਹੋ : ਨੇਹਾ ਕੱਕੜ ਦੇ ਪਤੀ ਰੋਹਨਪ੍ਰੀਤ ਦਾ ਚੋਰੀ ਹੋਇਆ ਕੀਮਤੀ ਸਮਾਨ ਬਰਾਮਦ, ਹੋਟਲ ਦੇ ਮੁਲਾਜ਼ਮਾਂ ਨੇ ਕੀਤੀ ਸੀ ਚੋਰੀ
ਉਨ੍ਹਾਂ ਨੇ ਪੰਜਾਬੀ ਇੰਡਸਟਰੀ ਦੇ ਨਾਲ-ਨਾਲ ਬਾਲੀਵੁੱਡ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਇਨ੍ਹਾਂ ਗੀਤਾਂ ਨੂੰ ਸਰੋਤਿਆਂ ਵੱਲੋਂ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ ।ਨੇਹਾ ਕੱਕੜ ਦੇ ਪਤੀ ਵੀ ਇੱਕ ਵਧੀਆ ਗਾਇਕ ਹਨ । ਦੋਵਾਂ ਨੇ ਕੁਝ ਸਮਾਂ ਪਹਿਲਾਂ ਹੀ ਵਿਆਹ ਕਰਵਾਇਆ ਸੀ । ਇਸ ਵਿਆਹ ‘ਚ ਪੰਜਾਬੀ ਅਤੇ ਬਾਲੀਵੁੱਡ ਇੰਡਸਟਰੀ ਦੇ ਕਈ ਸਿਤਾਰੇ ਸ਼ਾਮਿਲ ਹੋਏ ਸਨ ।
image From instagram
ਨੇਹਾ ਕੱਕੜ ਅਤੇ ਰੋਹਨਪ੍ਰੀਤ ਦੀ ਮੁਲਾਕਾਤ ਇੱਕ ਗੀਤ ਦੇ ਸ਼ੁਟ ਦੇ ਦੌਰਾਨ ਹੀ ਹੋਈ ਸੀ । ਜਿਸ ਤੋਂ ਬਾਅਦ ਦੋਵਾਂ ਨੇ ਵਿਆਹ ਕਰਨ ਦਾ ਫੈਸਲਾ ਲਿਆ ਸੀ । ਇਸ ਤੋਂ ਪਹਿਲਾਂ ਨੇਹਾ ਕੱਕੜ ਹਿਮਾਂਸ਼ ਕੋਹਲੀ ਦੇ ਨਾਲ ਰਿਲੇਸ਼ਨਸ਼ਿਪ ‘ਚ ਸਨ । ਪਰ ਕੁਝ ਕਾਰਨਾਂ ਕਰਕੇ ਦੋਵਾਂ ਨੇ ਇੱਕ ਦੂਜੇ ਤੋਂ ਦੂਰੀ ਬਣਾ ਲਈ ਅਤੇ ਦੋਵਾਂ ਦਾ ਬ੍ਰੇਕਅੱਪ ਹੋ ਗਿਆ ।
View this post on Instagram
A post shared by Neha Kakkar (Mrs. Singh) (@nehakakkar)