ਪੀਟੀਸੀ ਪੰਜਾਬੀ ‘ਤੇ ਰਿਲੀਜ਼ ਕੀਤਾ ਜਾਵੇਗਾ ਭਾਈ ਦਵਿੰਦਰ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ

By  Shaminder August 4th 2021 04:01 PM

ਪੀਟੀਸੀ ਪੰਜਾਬੀ ‘ਤੇ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਸੰਗਤਾਂ ਨੂੰ ਜੋੜਨ ਦੇ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ । ਇਸੇ ਲੜੀ ਦੇ ਤਹਿਤ ਪੀਟੀਸੀ ਪੰਜਾਬੀ ‘ਤੇ ਭਾਈ ਦਵਿੰਦਰ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤਾ ਜਾਵੇਗਾ । ਇਸ ਸ਼ਬਦ ਦਾ ਵਰਲਡ ਪ੍ਰੀਮੀਅਰ 5 ਅਗਸਤ, ਦਿਨ ਵੀਰਵਾਰ ਨੂੰ ਕੀਤਾ ਜਾਵੇਗਾ ।

bhai Davinder

ਹੋਰ ਪੜ੍ਹੋ : ਸ਼ਿਲਪਾ ਸ਼ੈੱਟੀ ਨੂੰ ਕੀਤਾ ਜਾ ਰਿਹਾ ਟ੍ਰੋਲ, ਇਨ੍ਹਾਂ ਕਲਾਕਾਰਾਂ ਨੇ ਵਧਾਇਆ ਹੌਸਲਾ 

Bhai Davinder Singh ji

 

ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ, ਪੀਟੀਸੀ ਰਿਕਾਰਡਜ਼ ਅਤੇ ਪੀਟੀਸੀ ਨਿਊਜ਼ ‘ਤੇ ਸਰਵਣ ਕਰ ਸਕਦੇ ਹੋ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਕਈ ਭਾਈ ਸਾਹਿਬਾਨ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । ਜਿਸ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ ।

Bhai Davinder Singh ,, ਪੀਟੀਸੀ ਪੰਜਾਬੀ ਵੱਲੋਂ ਸੰਗਤਾਂ ਨੂੰ ਗੁਰੂ ਘਰ ਦੇ ਨਾਲ ਜੋੜਨ ਦੇ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ । ਜਿੱਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਲਾਈਵ ਗੁਰਬਾਣੀ ਅਤੇ ਸ਼ਬਦ ਕੀਰਤਨ ਦਿਖਾਇਆ ਜਾਂਦਾ ਹੈ । ਉੇੱਥੇ ਹੀ ਸਿੱਖ ਧਰਮ ਨਾਲ ਸਬੰਧਤ ਕਈ ਧਾਰਮਿਕ ਸਮਾਗਮਾਂ ਦਾ ਸਿੱਧਾ ਪ੍ਰਸਾਰਣ ਵੀ ਕੀਤਾ ਜਾਂਦਾ ਹੈ ।

 

Related Post