ਪੀਟੀਸੀ ਪੰਜਾਬੀ ‘ਤੇ ਭਾਈ ਹਰਜੋਤ ਸਿੰਘ ਜ਼ਖਮੀ ਜੀ ਦੀ ਆਵਾਜ਼ ‘ਚ ਰਿਲੀਜ਼ ਹੋਵੇਗਾ ਸ਼ਬਦ

By  Rupinder Kaler April 3rd 2021 04:06 PM

ਪੀਟੀਸੀ ਪੰਜਾਬੀ ‘ਤੇ ਆਏ ਦਿਨ ਸੰਗਤਾਂ ਨੂੰ ਗੁਰੁ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਦੇ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ । ਇਸੇ ਲੜੀ ਦੇ ਤਹਿਤ ਭਾਈ ਹਰਜੋਤ ਸਿੰਘ ਜ਼ਖਮੀ ਜੀ ਦੀ ਆਵਾਜ਼ ‘ਚ ਨਵਾਂ ਸ਼ਬਦ 4 ਅਪ੍ਰੈਲ, ਦਿਨ ਐਤਵਾਰ ਨੂੰ ਰਿਲੀਜ਼ ਕੀਤਾ ਜਾਵੇਗਾ ।

bhai harjot

ਹੋਰ ਪੜ੍ਹੋ : ਰੇਸ਼ਮ ਸਿੰਘ ਅਨਮੋਲ ਨੇ ਆਪਣੇ ਪਿੰਡ ਵਾਲੇ ਘਰ ਦਾ ਵੀਡੀਓ ਕੀਤਾ ਸਾਂਝਾ

bhai harjot

ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼, ਪੀਟੀਸੀ ਸਿਮਰਨ ਅਤੇ ਪੀਟੀਸੀ ਪੰਜਾਬੀ ਦੇ ਯੂ-ਟਿਊਬ ਚੈਨਲ ਪੀਟੀਸੀ ਰਿਕਾਰਡਜ਼ ‘ਤੇ ਸਰਵਣ ਕਰ ਸਕਦੇ ਹੋ । ਇਸ ਤੋਂ ਪਹਿਲਾਂ ਵੀ ਕਈ ਭਾਈ ਸਾਹਿਬਾਨ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ ।

bhai harjot

ਜਿਨ੍ਹਾਂ ਨੂੰ ਸੰਗਤਾਂ ਸਰਵਣ ਕਰ ਕੇ ਆਪਣਾ ਜੀਵਨ ਸਫਲ ਕਰ ਰਹੀਆਂ ਹਨ । ਪੀਟੀਸੀ ਪੰਜਾਬੀ ਵੱਲੋਂ ਸੰਗਤਾਂ ਲਈ ਜਿੱਥੇ ਸਵੇਰੇ ਸ਼ਾਮ ਗੁਰਬਾਣੀ ਦਾ ਪ੍ਰਸਾਰਣ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਤੋਂ ਕੀਤਾ ਜਾ ਰਿਹਾ ਹੈ । ਜਿਸ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ ।ਇਸ ਦੇ ਨਾਲ ਹੀ ਪੀਟੀਸੀ ਸਿਮਰਨ ‘ਤੇ ਦਰਸ਼ਕਾਂ ਦੇ ਲਈ ਕਈ ਧਾਰਮਿਕ ਸਮਾਗਮ ਵੀ ਪ੍ਰਸਾਰਿਤ ਕੀਤੇ ਜਾਂਦੇ ਹਨ ।

 

Related Post