ਪੀਟੀਸੀ ਪੰਜਾਬੀ ‘ਤੇ ਭਾਈ ਸਤਿੰਦਰਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਹੋਵੇਗਾ ਰਿਲੀਜ਼

By  Shaminder January 28th 2021 06:24 PM -- Updated: January 28th 2021 06:25 PM

ਪੀਟੀਸੀ ਪੰਜਾਬੀ ‘ਤੇ ਆਏ ਦਿਨ ਨਵੇਂ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ ।ਭਾਈ ਸਤਿੰਦਰਪਾਲ ਸਿੰਘ ਜੀ ਦੀ ਆਵਾਜ਼ ‘ਚ ਨਵਾਂ ਸ਼ਬਦ ਰਿਲੀਜ਼ ਕੀਤਾ ਜਾਵੇਗਾ ।ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼ ਅਤੇ ਪੀਟੀਸੀ ਸਿਮਰਨ ਤੋਂ ਇਲਾਵਾ ਪੀਟੀਸੀ ਰਿਕਾਰਡਜ਼ ਦੇ ਯੂ-ਟਿਊਬ ਚੈਨਲ ‘ਤੇ ਸਰਵਣ ਕਰ ਸਕਦੇ ਹੋ ।

bhai-satinderpal-singh-ji-71

ਇਸ ਸ਼ਬਦ ਦਾ ਵਰਲਡ ਪ੍ਰੀਮੀਅਰ 30ਜਨਵਰੀ ਦਿਨ ਸ਼ਨੀਵਾਰ ਨੂੰ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਵੀ ਭਾਈ ਸਤਿੰਦਰਪਾਲ ਸਿੰਘ ਜੀ ਦੀ ਰਸਭਿੰਨੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । ਪੀਟੀਸੀ ਪੰਜਾਬੀ ਵੱਲੋਂ ਸੰਗਤਾਂ ਦੀ ਸੇਵਾ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਹੈ ।

ਹੋਰ ਪੜ੍ਹੋ : ਦੀਪ ਸਿੱਧੂ ਨੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀਡੀਓ ਸਾਂਝਾ ਕਰਦੇ ਹੋਏ ਦੱਸੀ 26 ਜਨਵਰੀ ਵਾਲੇ ਦਿਨ ਦੀ ਸਚਾਈ

ਜਿੱਥੇ ਪੀਟੀਸੀ ਪੰਜਾਬੀ ‘ਤੇ ਸਵੇਰੇ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕੀਤਾ ਜਾ ਰਿਹਾ ਹੈ ਜਿਸ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ ।ਇਸ ਦੇ ਨਾਲ ਹੀ ਪੀਟੀਸੀ ਸਿਮਰਨ ‘ਤੇ ਵੀ ਸਿੱਖੀ ਨਾਲ ਸਬੰਧਤ ਪ੍ਰੋਗਰਾਮ ਪ੍ਰਸਾਰਿਤ ਕੀਤੇ ਜਾਂਦੇ ਹਨ ।

 

Related Post