
ਬਾਲੀਵੁੱਡ ਐਕਟਰ ਸ਼ਾਹਿਦ ਕਪੂਰ Shahid Kapoor ਜੋ ਕਿ ਆਪਣੀ ਆਉਣ ਵਾਲੀ ਫ਼ਿਲਮ ਜਰਸੀ Jersey ਨੂੰ ਲੈ ਕੇ ਕਾਫੀ ਸੁਰਖੀਆਂ ‘ਚ ਬਣੇ ਹੋਏ ਨੇ। ਸ਼ਾਹਿਦ ਦੇ ਪ੍ਰਸ਼ੰਸਕ ਵੀ ਇਸ ਫ਼ਿਲਮ ਨੂੰ ਲੈ ਕੇ ਕਾਫੀ ਉਤਸੁਕ ਨੇ। ਫ਼ਿਲਮ ਦੇ ਸ਼ਾਨਦਾਰ ਟ੍ਰੇਲਰ ਤੋਂ ਬਾਅਦ ਬੈਕ ਟੂ ਬੈਕ ਗੀਤ ਰਿਲੀਜ਼ ਹੋ ਰਹੇ ਨੇ। ਫ਼ਿਲਮ ਦਾ ਇੱਕ ਹੋਰ ਨਵਾਂ ਗੀਤ ਬਲੀਏ ਰੇ ‘Baliye Re’ ਰਿਲੀਜ਼ ਹੋ ਗਿਆ ਹੈ।
ਪਿਆਰ ਦੇ ਰੰਗਾਂ ਨਾਲ ਭਰਿਆ ਇਹ ਗੀਤ Sachet Tandon, Stebin Ben ਅਤੇ Parampara Tandon ਦੀ ਆਵਾਜ਼ ‘ਚ ਰਿਲੀਜ਼ ਹੋਇਆ ਹੈ। ਇਸ ਗੀਤ ਦੇ ਬੋਲ Shellee ਨੇ ਹੀ ਲਿਖੇ ਨੇ । ਇਸ ਗੀਤ ਨੂੰ ਸ਼ਾਹਿਦ ਕਪੂਰ ਅਤੇ ਮ੍ਰਿਣਾਲ ਠਾਕੁਰ ਉੱਤੇ ਫਿਲਮਾਇਆ ਗਿਆ ਹੈ। ਗਾਣੇ ਦੇ ਵੀਡੀਓ ਚ ਦੋਵਾਂ ਦੀ ਰੋਮਾਂਟਿਕ ਕਮਿਸਟਰੀ ਦੇਖਣ ਨੂੰ ਮਿਲ ਰਹੀ ਹੈ। ਇਸ ਗੀਤ ਨੂੰ ਦਰਸ਼ਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ।
ਸ਼ਾਹਿਦ ਕਪੂਰ ਦੀ ਫ਼ਿਲਮ ‘ਜਰਸੀ’ ਇਸੇ ਨਾਮ ਦੀ ਤਾਮਿਲ ਸਪੋਰਟਸ ਡਰਾਮਾ ਫ਼ਿਲਮ ਦਾ ਰੀਮੇਕ ਹੈ। ਫ਼ਿਲਮ ਦਾ ਨਿਰਦੇਸ਼ਨ ਗੌਤਮ ਤਿਨਾਊਰੀ ਨੇ ਕੀਤਾ ਹੈ। ਫ਼ਿਲਮ ‘ਚ ਸ਼ਾਹਿਦ ਕਪੂਰ ਤੋਂ ਇਲਾਵਾ ਮ੍ਰਿਣਾਲ ਠਾਕੁਰ, ਸ਼ਾਹਿਦ ਦੇ ਪਾਪਾ ਅਤੇ ਦਿੱਗਜ ਐਕਟਰ ਪੰਕਜ ਕਪੂਰ ਵੀ ਅਹਿਮ ਭੂਮਿਕਾ ‘ਚ ਨਜ਼ਰ ਆਉਣਗੇ। ਇਹ ਫ਼ਿਲਮ 31 ਦਸੰਬਰ ਨੂੰ ਸਿਨੇਮਾ ਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ। ਦੱਸ ਦਈਏ ਸ਼ਾਹਿਦ ਕਪੂਰ ਫ਼ਿਲਮ ‘ਜਰਸੀ’ ਦੇ ਨਾਲ ਲਗਪਗ ਉਹ ਦੋ ਸਾਲ ਬਾਅਦ ਆਪਣੇ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਹਨ। ਸ਼ਾਹਿਦ ਕਪੂਰ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੀ ਮਜ਼ੇਦਾਰ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਨੇ।