ਖਾਲਸਾ ਸਾਜਣਾ ਦਿਹਾੜੇ ‘ਤੇ ਤਸਵੀਰ ਸਾਂਝੀ ਕਰਦੇ ਹੋਏ ਨੀਰੂ ਬਾਜਵਾ ਨੇ ਦਿੱਤੀ ਵਧਾਈ
Shaminder
April 13th 2021 10:59 AM
ਵਿਸਾਖੀ ਦਾ ਤਿਉਹਾਰ ਦੇਸ਼ ਭਰ ‘ਚ ਬੜੀ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ।ਇਸ ਮੌਕੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਆਪੋ ਆਪਣੇ ਅੰਦਾਜ਼ ‘ਚ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ ਹਨ । ਅਦਾਕਾਰਾ ਨੀਰੂ ਬਾਜਵਾ ਨੇ ਵੀਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਜਿਸ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ ਹਨ । ਇਸ ਤਸਵੀਰ ‘ਚ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਚੌਰ ਕਰਦੇ ਹੋਏ ਨਜ਼ਰ ਆ ਰਹੇ ਹਨ ।