ਸ਼ਹਿਨਾਜ਼ ਗਿੱਲ ਨੇ Britney Spears ਦੇ ਗੀਤ 'ਤੇ ਕੀਤਾ ਹੌਟ ਡਾਂਸ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ

ਅਦਾਕਾਰਾ ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਜਿੱਥੇ ਉਹ ਆਪਣੀਆਂ ਕਿਊਟ ਤਸਵੀਰਾਂ ਅਤੇ ਵੀਡੀਓਜ਼ ਪੋਸਟ ਕਰਦੀ ਰਹਿੰਦੀ ਹੈ। ਅਦਾਕਾਰਾ Shehnaaz Gill ਨੇ ਇੰਸਟਾਗ੍ਰਾਮ 'ਤੇ ਆਪਣਾ ਇੱਕ ਬਹੁਤ ਹੀ ਦਿਲਚਸਪ ਵੀਡੀਓ ਪੋਸਟ ਕੀਤਾ ਹੈ, ਜਿਸ 'ਚ ਉਹ ਬ੍ਰਿਟਨੀ ਸਪੀਅਰਸ ਦੇ ਗੀਤ 'ਤੇ ਆਪਣੇ ਹੌਟ ਅੰਦਾਜ਼ 'ਚ ਡਾਂਸ ਕਰਦੀ ਨਜ਼ਰ ਆ ਰਹੀ ਹੈ। ਉਨ੍ਹਾਂ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ ਅਤੇ ਕਾਫੀ ਚਰਚਾ 'ਚ ਹੈ।
ਹੋਰ ਪੜ੍ਹੋ : ਪਾਕਿਸਤਾਨੀ ਗਾਇਕ ਅਬਰਾਰ ਉਲ ਹੱਕ ਨੇ ਜੁਗ ਜੁਗ ਜੀਓ ਦੀ ਟੀਮ ‘ਤੇ ਲਾਇਆ ਗੀਤ ਚੋਰੀ ਕਰਨ ਦਾ ਦੋਸ਼
Image Source: Instagram
ਅਦਾਕਾਰਾ ਸ਼ਹਿਨਾਜ਼ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘work bitch …’। ਇਸ ਵੀਡੀਓ ਨੂੰ ਬਲੈਕ ਐਂਡ ਵਾਇਟ ਵਾਲੇ ਫਿਲਟਰ ਦੇ ਨਾਲ ਬਣਾਇਆ ਹੈ। ਵੀਡੀਓ 'ਚ ਦੇਖ ਸਕਦੇ ਹੋਏ ਉਸ ਨੇ ਪ੍ਰਿੰਟਦਾਰ ਪਜਾਮਾ ਅਤੇ ਨਾਲ ਸ਼ਰਟ ਪਾਈ ਹੋਈ ਹੈ। ਵੀਡੀਓ ਚ ਉਸ ਦੀ ਹੌਟ ਅਦਾਵਾਂ ਹਰ ਇੱਕ ਖੂਬ ਪਸੰਦ ਆ ਰਹੀ ਹੈ। ਸ਼ੋਸ਼ਲ਼ ਮੀਡੀਆ ਉੱਤੇ ਇਹ ਵੀਡੀਓ ਵਾਰ-ਵਾਰ ਦੇਖਿਆ ਜਾ ਰਿਹਾ ਹੈ। ਚਾਰ ਲੱਖ ਤੋਂ ਵੱਧ ਲਾਈਕਸ ਇਸ ਪੋਸਟ ਉੱਤੇ ਆ ਚੁੱਕੇ ਹਨ। ਪ੍ਰਸ਼ੰਸਕ ਕਮੈਂਟ ਕਰਕੇ ਸ਼ਹਿਨਾਜ਼ ਦੀ ਤਾਰੀਫ ਕਰ ਰਹੇ ਹਨ।
Image Source: Instagram
ਜੇ ਗੱਲ ਕਰੀਏ ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਏਨੀਂ ਦਿਨੀਂ ਸਲਮਾਨ ਖ਼ਾਨ ਸਟਾਰਰ ਫ਼ਿਲਮ 'ਕਭੀ ਈਦ ਕਭੀ ਦੀਵਾਲੀ' ਦੀ ਸ਼ੂਟਿੰਗ ਕਰ ਰਹੀ ਹੈ। ਜੀ ਹਾਂ ਉਹ ਕਭੀ ਈਦ ਕਭੀ ਦੀਵਾਲੀ ਦੇ ਨਾਲ ਬਾਲੀਵੁੱਡ ਜਗਤ ਚ ਡੈਬਿਊ ਕਰਨ ਜਾ ਰਹੀ ਹੈ। ਸ਼ਹਿਨਾਜ਼ ਗਿੱਲ ਦੇ ਪ੍ਰਸ਼ੰਸਕ ਕਾਫੀ ਉਤਸੁਕ ਹਨ। ਦੱਸ ਦਈਏ ਸ਼ਹਿਨਾਜ਼ ਗਿੱਲ ਪੰਜਾਬੀ ਫ਼ਿਲਮਾਂ ਤੇ ਪੰਜਾਬੀ ਮਿਊਜ਼ਿਕ ਵੀਡੀਓ ਚ ਆਪਣੀ ਅਦਾਵਾਂ ਬਿਖੇਰ ਚੁੱਕੀ ਹੈ।
Image Source: Instagram
View this post on Instagram