ਹਰ ਕਿਸੇ ਨੂੰ ਪਸੰਦ ਆ ਰਿਹਾ ਹੈ ਸ਼ਹਿਨਾਜ਼ ਗਿੱਲ ਦਾ ਇਹ ਪੰਜਾਬੀ ਅੰਦਾਜ਼, ਮਸ਼ਹੂਰ ਪੰਜਾਬੀ ਗੀਤ ‘ਦਿਉਰ ਦੇ ਵਿਆਹ ਵਿੱਚ’ ‘ਤੇ ਡਾਂਸ ਕਰਦੀ ਨਜ਼ਰ ਆਈ ਅਦਾਕਾਰਾ, ਦੇਖੋ ਵੀਡੀਓ

By  Lajwinder kaur May 27th 2021 11:59 AM -- Updated: May 27th 2021 12:00 PM

ਪੰਜਾਬੀ ਫ਼ਿਲਮੀ ਜਗਤ ਦੀ ਖ਼ੂਬਸੂਰਤ ਤੇ ਚੁਲਬੁੱਲੇ ਸੁਭਾਅ ਵਾਲੀ ਐਕਟਰੈੱਸ ਸ਼ਹਿਨਾਜ਼ ਗਿੱਲ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਆਪਣੇ ਪ੍ਰਸ਼ੰਸਕਾਂ ਦੇ ਮਨੋਰੰਜਨ ਦੇ ਲਈ ਅਕਸਰ ਹੀ ਆਪਣੀ ਮਜ਼ੇਦਾਰ ਜਾਂ ਫਿਰ ਡਾਂਸ ਵੀਡੀਓ ਪਾਉਂਦੀ ਰਹਿੰਦੀ ਹੈ। ਉਨ੍ਹਾਂ ਨੇ ਆਪਣੀ ਨਵੀਂ ਡਾਂਸ ਵੀਡੀਓ ਇੰਸਟਾਗ੍ਰਾਮ ਅਕਾਉਂਟ ਉੱਤੇ ਪਾਈ ਹੈ।

pollywood actress shehnaaz gill Image Source: Instagram

ਹੋਰ ਪੜ੍ਹੋ : ਗਾਇਕ ਅਰਮਾਨ ਬੇਦਿਲ ਦੇ ਆਉਣ ਵਾਲੇ ਨਵੇਂ ਗੀਤ ‘Rabba Ve’ ਦਾ ਟੀਜ਼ਰ ਹੋਇਆ ਰਿਲੀਜ਼, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਟੀਜ਼ਰ

shenaaz gill video dance video Image Source: Instagram

ਇਸ ਵੀਡੀਓ ‘ਚ ਉਹ ਦਿੱਗਜ ਗਾਇਕਾ ਪ੍ਰਕਾਸ਼ ਕੌਰ ਤੇ ਸੁਰਿੰਦਰ ਕੌਰ ਦੇ ਮਸ਼ਹੂਰ ਗੀਤ ‘ਮੈਨੂੰ ਦਿਉਰ ਦੇ ਵਿਆਹ ਵਿੱਚ’ ਉੱਤੇ ਕਮਾਲ ਦਾ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ । ਉਸ ਨੇ ਕਾਲੇ ਰੰਗ ਦਾ ਪੰਜਾਬੀ ਸੂਟ ਪਾਇਆ ਹੋਇਆ ਹੈ ਤੇ ਸਿਰ ਉੱਤੇ ਫੁਲਕਾਰੀ ਵਾਲਾ ਦੁਪੱਟਾ ਲਿਆ ਹੋਇਆ ਹੈ। ਪ੍ਰਸ਼ੰਸਕਾਂ ਨੂੰ ਅਦਾਕਾਰਾ ਦਾ ਇਹ ਪੰਜਾਬੀ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ । ਤਿੰਨ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਨੇ। ਪ੍ਰਸ਼ੰਸਕ ਹਾਰਟ ਵਾਲੇ ਇਮੋਜ਼ੀ ਪੋਸਟ ਕਰਕੇ ਸ਼ਹਿਨਾਜ਼ ਗਿੱਲ ਦੀ ਤਾਰੀਫ ਕਰ ਰਹੇ ਨੇ।

punjabi actress shehnaaz gill shared cute video on punjabi song jutti kasuri Image Source: Instagram

ਜੇ ਗੱਲ ਕਰੀਏ ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਲ ਹਿੰਦੀ ਮਿਊਜ਼ਿਕ ਜਗਤ ‘ਚ ਕਾਫੀ ਐਕਟਿਵ ਹੈ। ਹਾਲ ਹੀ ‘ਚ ਉਹ ਬਾਦਸ਼ਾਹ ਦੇ ਗੀਤ ਫਲਾਈ ‘ਚ ਅਦਾਕਾਰੀ ਕਰਦੀ ਹੋਈ ਨਜ਼ਰ ਆਈ ਸੀ। ਉਹ ਕਈ ਨਾਮੀ ਗਾਇਕਾਂ ਦੇ ਮਿਊਜ਼ਿਕ ਵੀਡੀਓ ‘ਚ ਆਪਣੀ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੀ ਹੈ। ਅਦਾਕਾਰੀ ਦੇ ਨਾਲ ਉਹ ਖੁਦ ਵੀ ਵਧੀਆ ਗਾਇਕਾ ਹੈ । ਜਿਸ ਕਰਕੇ ਉਹ ਕਈ ਸਿੰਗਲ ਤੇ ਡਿਊਟ ਗੀਤਾਂ ਦੇ ਨਾਲ ਉਹ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੀ ਹੈ। ਬਹੁਤ ਜਲਦ ਉਹ ਦਿਲਜੀਤ ਦੋਸਾਂਝ ਦੇ ਨਾਲ ਫ਼ਿਲਮ ‘ਹੌਸਲਾ ਰੱਖ’ ‘ਚ ਅਦਾਕਾਰੀ ਕਰਦੀ ਹੋਈ ਨਜ਼ਰ ਆਵੇਗੀ ।

 

View this post on Instagram

 

A post shared by Shehnaaz Gill (@shehnaazgill)

Related Post