ਪੰਜਾਬ ਦੀ ਕੈਟਰੀਨਾ ਕੈਫ ਸ਼ਹਿਨਾਜ਼ ਗਿੱਲ ਜੋ ਕਿ ਏਨੀਂ ਦਿਨੀਂ ਪੰਜਾਬ ‘ਚ ਆਪਣੇ ਪਰਿਵਾਰ ਦੇ ਨਾਲ ਸਮਾਂ ਬਿਤਾ ਰਹੀ ਹੈ । ਉਹ ਮੁੰਬਈ ਤੋਂ ਆਪਣੇ ਖ਼ਾਸ ਮਿੱਤਰ ਸਿਧਾਰਥ ਸ਼ੁਕਲਾ ਨੂੰ ਵੀ ਨਾਲ ਲੈ ਕੇ ਆਈ ਹੈ ।
ਹੋਰ ਪੜ੍ਹੋ : ਗੋਲਡੀ ਤੇ ਕਰਨ ਔਜਲਾ ਦਾ ਨਵਾਂ ਗੀਤ ‘Don't Like’ ਗੀਤ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਛਾਇਆ ਟਰੈਂਡਿੰਗ ‘ਚ
ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਬਹੁਤ ਹੀ ਪਿਆਰੀਆਂ ਤਸਵੀਰਾਂ ਦਰਸ਼ਕਾਂ ਦੇ ਨਾਲ ਸ਼ੇਅਰ ਕੀਤੀਆਂ ਨੇ । ਸ਼ਹਿਨਾਜ਼ ਨੇ ਆਪਣੀ ਮਾਂ ਦੇ ਨਾਲ ਕਿਊਟ ਤਸਵੀਰਾਂ ਪੋਸਟ ਕਰਦੇ ਹੋਏ ਕੈਪਸ਼ਨ ‘ਚ ਹਾਰਟ ਵਾਲੇ ਇਮੋਜ਼ੀ ਦੇ ਨਾਲ ਮਾਂ ਲਿਖਿਆ ਹੈ।
ਇਹ ਤਸਵੀਰਾਂ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀਆਂ ਨੇ । ਲੱਖਾਂ ਦੀ ਗਿਣਤੀ ‘ਚ ਇਸ ਪੋਸਟ ਉੱਤੇ ਲਾਈਕਸ ਆ ਚੁੱਕੇ ਨੇ । ਫੈਨਜ਼ ਵੀ ਕਮੈਂਟਸ ਕਰਕੇ ਸ਼ਹਿਨਾਜ਼ ਦੀ ਤਾਰੀਫ ਕਰ ਰਹੇ ਨੇ ।
ਜੇ ਗੱਲ ਕਰੀਏ ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਤਾਂ ਹਾਲ ਹੀ ‘ਚ ਉਹ ਬਾਲੀਵੁੱਡ ਸਿੰਗਰ ਅਰਜੁਨ ਕਾਨੂੰਗੋ ਦੇ ਗੀਤ ‘ਚ ਅਦਾਕਾਰੀ ਕਰਦੀ ਹੋਈ ਨਜ਼ਰ ਆਈ ਹੈ । ‘ਵਾਅਦਾ ਹੈ’ ਗਾਣੇ ‘ਚ ਦਰਸ਼ਕਾਂ ਨੂੰ ਦੋਵਾਂ ਦੀ ਲਵ ਕਮਿਸਟਰੀ ਖੂਬ ਪਸੰਦ ਆ ਰਹੀ ਹੈ। ਜਿਸ ਕਰਕੇ ਇਹ ਗੀਤ ਹਲੇ ਤੱਕ ਟਰੈਂਡਿੰਗ ‘ਚ ਚੱਲ ਰਿਹਾ ਹੈ ।
View this post on Instagram
#WaadaHai❤️❤️ @arjunkanungo @vyrloriginals @manojmuntashir
A post shared by Shehnaaz Gill (@shehnaazgill) on Nov 5, 2020 at 11:16pm PST