ਸ਼ਹਿਨਾਜ਼ ਗਿੱਲ ਤੇ ਸਿਧਾਰਥ ਸ਼ੁਕਲਾ ਨਜ਼ਰ ਆਉਣਗੇ ਨਵੇਂ ਗੀਤ ‘Shona Shona’ ‘ਚ, ਫਰਸਟ ਲੁੱਕ ਹੋਈ ਵਾਇਰਲ

ਸ਼ਹਿਨਾਜ਼ ਗਿੱਲ ਤੇ ਸਿਧਾਰਥ ਸ਼ੁਕਲਾ ਬਹੁਤ ਜਲਦ ਇਕੱਠੇ ਨਵੇਂ ਗੀਤ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ । ਜਿਸ ਦੀ ਫਰਸਟ ਲੁੱਕ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ ।
ਜੀ ਹਾਂ ਉਹ ਟੋਨੀ ਕੱਕੜ ਤੇ ਨੇਹਾ ਕੱਕੜ ਦੇ ਨਵਾਂ ਗੀਤ ‘Shona Shona’ ਬਹੁਤ ਜਲਦ ਦਰਸ਼ਕਾਂ ਦੇ ਰੁਬਰੂ ਹੋ ਜਾਵੇਗਾ । ਇਸ ਗੀਤ ‘ਚ ਸ਼ਹਿਨਾਜ਼ ਤੇ ਸਿਧਾਰਥ ਅਦਾਕਾਰੀ ਕਰਦੇ ਹੋਏ ਦਿਖਾਈ ਦੇਣਗੇ।
ਹੋਰ ਪੜ੍ਹੋ : ਕਰਨ ਸੈਂਬੀ ਦੇ ਆਪਣੇ ਨਵੇਂ ਗੀਤ ‘DES AE TERA’ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ
ਗਾਣੇ ਦਾ ਆਫ਼ੀਸ਼ੀਅਲ ਪੋਸਟਰ ਰਿਲੀਜ਼ ਹੋ ਚੁੱਕਿਆ ਹੈ । ਪੋਸਟਰ ‘ਤੇ ਦੋਵਾਂ ਕਲਾਕਾਰਾਂ ਦੀ ਰੋਮਾਂਟਿਕ ਕਮਿਸਟਰੀ ਦੇਖਣ ਨੂੰ ਮਿਲ ਰਹੀ ਹੈ । ਜਿਸ ਕਰਕੇ ਸੋਸ਼ਲ ਮੀਡੀਆ ਉੱਤੇ ਸ਼ਹਿਨਾਜ਼ ਗਿੱਲ ਤੇ ਸਿਧਾਰਥ ਸ਼ੁਕਲਾ ਦੇ ਨਾਂਅ ਦੇ ਹੈਸ਼ਟੈੱਗ ਟਰੈਂਡ ਕਰਨ ਲੱਗ ਗਏ ਨੇ । ਇਹ ਪੂਰਾ ਗੀਤ 25 ਨਵੰਬਰ ਨੂੰ ਰਿਲੀਜ਼ ਹੋਵੇਗਾ । ਹਾਲ ਹੀ ਸ਼ਹਿਨਾਜ਼ ਗਿੱਲ ਤੇ ਸਿਧਾਰਥ ਸ਼ੁਕਲਾ ਆਪਣੇ ਨਵੇਂ ਪ੍ਰੋਜੈਕਟ ਦੇ ਲਈ ਪੰਜਾਬ ਆਏ ਸਨ। ਇਹ ਜੋੜੀ ਟੀਵੀ ਦੇ ਰਿਆਲਟੀ ਸ਼ੋਅ ਬਿੱਗ ਬੌਸ ਸੀਜ਼ਨ 13 ਚ ਖੂਬ ਸੁਰਖੀਆਂ ਬਟੋਰ ਚੁੱਕੀ ਹੈ ।
View this post on Instagram