ਸ਼ਹਿਨਾਜ਼ ਗਿੱਲ ਨੇ ਵੇਚੀਆਂ ਕੁਲਫੀਆਂ ਤੇ ਬੱਚਿਆਂ ਦੇ ਨਾਲ ਚਲਾਇਆ ਸਾਇਕਲ, ਦੇਖੋ ਵੀਡੀਓ

ਪੰਜਾਬ ਦੀ ਕੈਟਰੀਨਾ ਕੈਫ ਯਾਨੀਕਿ ਸ਼ਹਿਨਾਜ਼ ਗਿੱਲ Shehnaaz Gill ਜੋ ਕਿ ਪਿਛੇ ਜਿਹੇ ਛੁੱਟੀਆਂ ਬਿਤਾਉਣ ਲਈ ਆਪਣੇ ਹੋਮਟਾਊਨ ਅੰਮ੍ਰਿਤਸਰ ਪਹੁੰਚੀ ਹੋਈ ਸੀ। ਇਨ੍ਹਾਂ ਛੁੱਟੀਆਂ ਚ ਸ਼ਹਿਨਾਜ਼ ਗਿੱਲ ਨੇ ਆਪਣੇ ਪਰਿਵਾਰ ਦੇ ਨਾਲ ਸਮਾਂ ਬਿਤਾਇਆ। ਪੰਜਾਬ ਚ ਇਕੱਠੇ ਕੀਤੇ ਪਲਾਂ ਨੂੰ ਸ਼ਹਿਨਾਜ਼ ਗਿੱਲ ਨੇ ਵੀਡੀਓ ਦੇ ਰੂਪ ਚ ਪੋਸਟ ਕੀਤਾ ਹੈ।
ਅਦਾਕਾਰਾ ਸ਼ਹਿਨਾਜ਼ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਦੀ ਸਟੋਰੀ 'ਚ ਆਪਣੇ ਬਲੌਗ ਦਾ ਲਿੰਕ ਪੋਸਟ ਕੀਤਾ ਹੈ। ਇਸ ਵੀਡੀਓ ਚ ਦੇਖ ਸਕਦੇ ਹੋਏ ਸ਼ਹਿਨਾਜ਼ ਗਿੱਲ ਕੁਲਫੀਆਂ ਵੇਚਣ ਵਾਲੇ ਭਾਈ ਤੋਂ ਰੇਹੜੀ ਲੈ ਕੇ ਕੁਲਫੀਆਂ ਵੇਚਣ ਲੱਗ ਜਾਂਦੀ ਹੈ ਤੇ ਉਹ ਆਈਸ-ਕ੍ਰੀਮ ਵਾਲੀ ਰੇਹੜੀ ਵੀ ਚਲਾਉਂਦੀ ਹੋਈ ਨਜ਼ਰ ਆ ਰਹੀ ਹੈ। ਵੀਡੀਓ ‘ਚ ਤੁਸੀਂ ਇਹ ਵੀ ਦੇਖੋਗੇ ਕਿ ਉਹ ਸਾਰਿਆਂ ਬੱਚਿਆਂ ਨੂੰ ਕੁਲਫੀਆਂ ਵੀ ਖਵਾਉਂਦੀ ਹੈ। ਇਸ ਤੋਂ ਇਲਾਵਾ ਉਹ ਛੋਟੀ ਬੱਚੀਆਂ ਦੇ ਨਾਲ ਸਾਈਕਲ ਵੀ ਚਲਾਉਂਦੀ ਹੋਈ ਨਜ਼ਰ ਆ ਰਹੀ ਹੈ। ਵੀਡੀਓ ‘ਚ ਤੁਸੀਂ ਦੇਖੋਗੇ ਕਿ ਉਹ ਆਪਣੇ ਪਿੰਡ ਦੀਆਂ ਔਰਤਾਂ ਦੇ ਨਾਲ ਗਿੱਧਾ ਵੀ ਪਾਉਂਦੀ ਹੋਈ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ ਉੱਤੇ ਸ਼ਹਿਨਾਜ਼ ਗਿੱਲ ਦਾ ਇਹ ਵੀਡੀਓ ਖੂਬ ਪਸੰਦ ਕੀਤਾ ਜਾ ਰਿਹਾ ਹੈ।
ਹੋਰ ਪੜ੍ਹੋ : ਵਿਆਹ ਤੋਂ ਬਾਅਦ ਪਹਿਲੀ ਵਾਰ ਘਰ ਤੋਂ ਬਾਹਰ ਨਿਕਲੀ ਆਲੀਆ ਭੱਟ, ਪੰਜਾਬੀ ਸੂਟ ‘ਚ ਮਹਿੰਦੀ ਵਾਲੇ ਹੱਥ ਫਲਾਂਟ ਕਰਦੀ ਆਈ ਨਜ਼ਰ
ਜੇ ਗੱਲ ਕਰੀਏ ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਤਾਂ ਉਸ ਨੇ ਆਪਣੀ ਲੁੱਕ ਉੱਤੇ ਕਾਫੀ ਕੰਮ ਕੀਤਾ ਹੈ। ਉਨ੍ਹਾਂ ਨੇ ਆਪਣਾ ਵਜ਼ਨ ਵੀ ਘਟਾਇਆ ਹੈ। ਉਹ ਲਗਾਤਾਰ ਆਪਣੇ ਕੰਮ ਪ੍ਰਤੀ ਹੋਰ ਜ਼ਿਆਦਾ ਮਿਹਨਤ ਕਰਕੇ ਅੱਗੇ ਵੱਧ ਰਹੀ ਹੈ। ਜਿਸ ਕਰਕੇ ਉਹ ਕਈ ਨਾਮੀ ਬ੍ਰੈਂਡਸ ਦੇ ਲਈ ਫੋਟੋਸ਼ੂਟ ਕਰਵਾ ਚੁੱਕੀ ਹੈ। ਹਾਲ ਹੀ ਚ ਸ਼ਹਿਨਾਜ਼ ਗਿੱਲ ਤੇ ਸ਼ਾਹਰੁਖ ਖ਼ਾਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਸੁਰਖੀਆਂ ਚ ਰਹੀਆਂ । ਸ਼ਹਿਨਾਜ਼ ਗਿੱਲ ਜੋ ਕਿ ਪਿਛਲੇ ਸਾਲ ਦਿਲਜੀਤ ਦੋਸਾਂਝ ਦੇ ਨਾਲ ਹੌਸਲਾ ਰੱਖ ਫ਼ਿਲਮ ਚ ਨਜ਼ਰ ਆਈ ਸੀ।