‘ਸ਼ੇਰ ਬੱਗਾ’ ਫ਼ਿਲਮ ਦਾ ਪਹਿਲਾ ਬੀਟ-ਸੌਂਗ ‘RAJA JATT’ ਹੋਇਆ ਰਿਲੀਜ਼, ਐਮੀ ਵਿਰਕ ਤੇ ਸੋਨਮ ਬਾਜਵਾ ਦੀ ਨੋਕ-ਝੋਕ ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ

ਲਓ ਜੀ ਐਮੀ ਵਿਰਕ ਤੇ ਸੋਨਮ ਬਾਜਵਾ ਦੀ ਆਉਣ ਵਾਲੀ ਫ਼ਿਲਮ ਸ਼ੇਰ ਬੱਗਾ ਦਾ ਪਹਿਲਾ ਗੀਤ ਰਿਲੀਜ਼ ਹੋ ਗਿਆ ਹੈ। ਜੀ ਹਾਂ ਰਾਜਾ ਜੱਟ ਟਾਈਟਲ ਹੇਠ ਰਿਲੀਜ਼ ਹੋਇਆ ਇਹ ਗੀਤ ਬੀਟ ਸੌਂਗ ਹੈ ਜੋ ਕਿ ਹਰ ਕਿਸੇ ਨੂੰ ਨੱਚਣ ਦੇ ਲਈ ਮਜ਼ਬੂਰ ਕਰ ਰਿਹਾ ਹੈ। ਇਸ ਗੀਤ ਨੂੰ Ammy Virk ਅਤੇ Simar Kaur ਨੇ ਮਿਲਕੇ ਗਾਇਆ ਹੈ।
ਹੋਰ ਪੜ੍ਹੋ : ਨੀਰੂ ਬਾਜਵਾ ਪਰਿਵਾਰ ਦੇ ਨਾਲ ਲੈ ਰਹੀ ਹੈ ਛੁੱਟੀਆਂ ਦਾ ਅਨੰਦ, ਆਪਣੀ ਧੀਆਂ ਦੇ ਨਾਲ ਸਾਂਝੀਆਂ ਕੀਤੀਆਂ ਖਾਸ ਤਸਵੀਰਾਂ
ਇਸ ਗੀਤ ਨੂੰ ਫ਼ਿਲਮ ਚ ਐਮੀ ਵਿਰਕ ਅਤੇ ਸੋਨਮ ਬਾਜਵਾ ਉੱਤੇ ਫਿਲਮਾਇਆ ਗਿਆ ਹੈ। ਇਸ ਗੀਤ ਚ ਦੋਵਾਂ ਕਲਾਕਾਰਾਂ ਦੀ ਮਿੱਠੀ ਜਿਹੀ ਨੋਕ ਝੋਕ ਦੇਖਣ ਨੂੰ ਮਿਲ ਰਹੀ ਹੈ। ਗਾਣੇ ਦੇ ਵੀਡੀਓ ਚ ਦੋਵੇਂ ਕਲਾਕਾਰ ਡਾਂਸ ਤੇ ਕਿਊਟ ਜਿਹੀ ਰੋਮਾਂਟਿਕ ਕਮਿਸਟਰੀ ਦੇਖਣ ਨੂੰ ਮਿਲ ਰਹੀ ਹੈ।
ਇਸ ਗੀਤ ਨੂੰ ਐਮੀ ਵਿਰਕ ਦੇ ਯੂਟਿਊਬ ਚੈਨਲ ਬਰਫੀ ਮਿਊਜ਼ਿਕ ਉੱਤੇ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਪਿਆਰੇ ਜਿਹੇ ਗੀਤ ਦੇ ਬੋਲ ਹੈਪੀ ਰਾਏਕੋਟੀ ਨੇ ਲਿਖੇ ਹਨ ਤੇ ਮਿਊਜ਼ਿਕ Avvy Sra ਨੇ ਦਿੱਤਾ ਹੈ। ਤੁਹਾਨੂੰ ਇਹ ਗੀਤ ਕਿਵੇਂ ਦਾ ਲੱਗਿਆ ਕਮੈਂਟ ਕਰਕੇ ਜ਼ਰੂਰ ਦੱਸੋ।
ਇਸ ਫ਼ਿਲਮ ‘ਚ ਐਮੀ ਵਿਰਕ ਤੇ ਸੋਨਮ ਬਾਜਵਾ ਤੋਂ ਇਲਾਵਾ ਨਿਰਮਲ ਰਿਸ਼ੀ, ਬਨਿੰਦਰ ਬੰਨੀ, ਕਾਕਾ ਕੌਤਕੀ ਤੇ ਕਈ ਹੋਰ ਨਾਮੀ ਕਲਾਕਾਰ ਦੀ ਅਦਾਕਾਰੀ ਦੇਖਣ ਨੂੰ ਮਿਲ ਰਹੀ ਹੈ। ਇਹ ਫ਼ਿਲਮ ਕਾਮੇਡੀ ਜ਼ੌਨਰ ਵਾਲੀ ਹੈ। ਜਿਸ ਦੀ ਕਹਾਣੀ ਖੁਦ ਜਗਦੀਪ ਸਿੱਧੂ ਨੇ ਲਿਖੀ ਹੈ । ਇਸ ਤੋਂ ਇਲਾਵਾ ਉਨ੍ਹਾਂ ਨੇ ਫ਼ਿਲਮ ਨੂੰ ਡਾਇਰੈਕਟ ਵੀ ਕੀਤਾ ਹੈ। ਇਹ ਫ਼ਿਲਮ 10 ਜੂਨ ਨੂੰ ਦਰਸ਼ਕਾਂ ਦਾ ਮਨੋਰੰਨਜ ਕਰਦੀ ਹੋਈ ਨਜ਼ਰ ਆਵੇਗੀ।