ਸ਼ਿਲਪਾ ਸ਼ੈੱਟੀ ਦਾ ਧੀ ਦੇ ਨਾਲ ਕਿਊਟ ਵੀਡੀਓ ਹੋ ਰਿਹਾ ਵਾਇਰਲ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

ਸ਼ਿਲਪਾ ਸ਼ੈੱਟੀ (Shilpa Shetty) ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੀ ਧੀ (Daughter) ਦੇ ਨਾਲ ਤਸਵੀਰਾਂ ਅਤੇ ਵੀਡੀਓ ਸ਼ੇਅਰ ਕਰਦੀ ਰਹਿੰਦੀ ਹੈ । ਉਸ ਦੀਆਂ ਵੀਡੀਓ (Video) ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤੀਆਂ ਜਾਂਦੀਆਂ ਹਨ । ਅਦਾਕਾਰਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਅਦਾਕਾਰਾ ਆਪਣੀ ਧੀ ਸਮੀਸ਼ਾ ਦੇ ਨਾਲ ਨਜ਼ਰ ਆ ਰਹੀ ਹੈ ।ਜਿਉਂ ਹੀ ਅਦਾਕਾਰਾ ਆਪਣੀ ਧੀ ਸਮੀਸ਼ਾ ਦੇ ਨਾਲ ਬਾਹਰ ਨਿਕਲਦੀ ਹੈ ਤਾਂ ਉਸ ਦੀ ਧੀ ਇੱਕ ਡੌਗੀ ਨੂੰ ਵੇਖ ਕੇ ਰੁਕ ਜਾਂਦੀ ਹੈ ।ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਖੂਬ ਪਸੰਦ ਕੀਤਾ ਜਾ ਰਿਹਾ ਹੈ ।
image From instagram
ਹੋਰ ਪੜ੍ਹੋ : ਸ਼ਾਹਰੁਖ ਖ਼ਾਨ ਦੀ ਫ਼ਿਲਮ ‘ਪਠਾਣ’ ਦਾ ਟੀਜ਼ਰ ਜਾਰੀ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ
ਸ਼ਿਲਪਾ ਸ਼ੈੱਟੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਅਦਾਕਾਰਾ ਕੁਝ ਸਮਾਂ ਪਹਿਲਾਂ ਹੀ ਪਰੇਸ਼ ਰਾਵਲ ਦੇ ਨਾਲ ਫ਼ਿਲਮ ‘ਹੰਗਾਮਾ-੨’ ‘ਚ ਨਜ਼ਰ ਆਈ ਸੀ । ਜਿਸ ਤੋਂ ਬਾਅਦ ਉਹ ਕਈ ਰਿਆਲਟੀ ਸ਼ੋਅਜ਼ ‘ਚ ਵੀ ਨਜ਼ਰ ਆ ਰਹੀ ਹੈ । ਸ਼ਿਲਪਾ ਸ਼ੈੱਟੀ ਆਪਣੇ ਪਤੀ ਨੂੰ ਲੈ ਕੇ ਕਾਫੀ ਪ੍ਰੇਸ਼ਾਨੀ ‘ਚ ਸੀ । ਕਿਉਂਕਿ ਰਾਜ ਕੁੰਦਰਾ ਅਸ਼ਲੀਲ ਫ਼ਿਲਮਾਂ ਬਨਾਉਣ ਅਤੇ ਉਨ੍ਹਾਂ ਦੇ ਪ੍ਰਸਾਰਣ ਮਾਮਲੇ ਨੂੰ ਲੈ ਕੇ ਜੇਲ੍ਹ ‘ਚ ਸਨ ।
image From instagram
ਜਿਸ ਤੋਂ ਬਾਅਦ ਅਦਾਕਾਰਾ ਕਾਫੀ ਪ੍ਰੇਸ਼ਾਨ ਚੱਲ ਰਹੀ ਸੀ । ਜਿਸ ਤੋਂ ਬਾਅਦ ਆਪਣੇ ਪਤੀ ਦੀ ਰਿਹਾਈ ਦੇ ਲਈ ਸ਼ਿਲਪਾ ਮਾਤਾ ਦੇ ਦਰਬਾਰ ‘ਚ ਵੀ ਨਤਮਸਤਕ ਹੋਈ ਸੀ । ਜਿਸ ਤੋਂ ਬਾਅਦ ਕਈ ਮਹੀਨੇ ਜੇਲ੍ਹ ‘ਚ ਬਿਤਾਉਣ ਤੋਂ ਬਾਅਦ ਰਾਜ ਕੁੰਦਰਾ ਦੀ ਰਿਹਾਈ ਹੋਈ ਸੀ । ਸ਼ਿਲਪਾ ਸ਼ੈੱਟੀ ਨੇ ਰਾਜ ਕੁੰਦਰਾ ਦੇ ਨਾਲ ਲਵ ਮੈਰਿਜ ਕਰਵਾਈ ਸੀ । ਇਸ ਵਿਆਹ ਤੋਂ ਦੋਵਾਂ ਦੇ ਘਰ ਪੁੱਤਰ ਵਿਆਨ ਨੇ ਜਨਮ ਲਿਆ ਜਦੋਂਕਿ ਸ਼ਿਲਪਾ ਸ਼ੈੱਟੀ ਦੀ ਧੀ ਸਮੀਸ਼ਾ ਨੇ ਸੈਰੋਗੇਸੀ ਦੇ ਜ਼ਰੀਏ ਜਨਮ ਲਿਆ ਸੀ । ਹਾਲ ਹੀ ‘ਚ ਸਮੀਸ਼ਾ ਦਾ ਜਨਮ ਦਿਨ ਸ਼ਿਲਪਾ ਸ਼ੈੱਟੀ ਨੇ ਧੂਮਧਾਮ ਦੇ ਨਾਲ ਮਨਾਇਆ ਸੀ । ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ ।
View this post on Instagram