ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ ਪੋਰਨੋਗ੍ਰਾਫੀ ਮਾਮਲੇ 'ਚ ਮਿਲੀ ਰਾਹਤ, ਗ੍ਰਿਫਤਾਰੀ 'ਤੇ ਲੱਗੀ ਰੋਕ

By  Pushp Raj December 15th 2021 06:09 PM

ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਅਤੇ ਉਨ੍ਹਾਂ ਪਤੀ ਰਾਜ ਕੁੰਦਰਾ ਪਿਛਲੇ ਲੰਬੇ ਸਮੇਂ ਤੋਂ ਪਰੇਸ਼ਾਨ ਸਨ। ਕਿਉਂਕਿ ਰਾਜ ਕੁੰਦਰਾ ਉੱਤੇ ਪੋਰਨੋਗ੍ਰਾਫੀ ਦਾ ਮਾਮਲਾ ਚੱਲ ਰਿਹਾ ਹੈ। ਫਿਲਹਾਲ ਹੁਣ ਉਨ੍ਹਾਂ ਨੂੰ ਇਸ ਮੁਸ਼ਕਲ ਤੋਂ ਥੋੜੀ ਰਾਹਤ ਮਿਲ ਗਈ ਹੈ ਤੇ ਸੁਪਰੀਮ ਕੋਰਟ ਨੇ ਰਾਜ ਕੁੰਦਰਾ ਦੀ ਗ੍ਰਿਫ਼ਤਾਰੀ ਉੱਤੇ ਅਗਲੇ 4 ਹਫ਼ਤਿਆਂ ਤੱਕ ਰੋਕ ਲਗਾ ਦਿੱਤੀ ਹੈ।

ਦੱਸ ਦਈਏ ਕਿ ਸ਼ਿਲਪਾ ਸ਼ੈੱਟੀ ਦੇ ਪਰਿਵਾਰ ਨੂੰ ਬੀਤੇ ਦਿਨੀਂ ਕਈ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ। ਪੋਰਨੋਗ੍ਰਾਫ਼ੀ ਦੇ ਕੇਸ ਦੇ ਚਲਦੇ ਰਾਜ ਨੂੰ ਜੇਲ ਹੋ ਗਈ ਸੀ ਤੇ ਉਹ 60 ਦਿਨਾਂ ਤੱਕ ਜੇਲ ਵਿੱਚ ਰਹੇ। ਇਸ ਮਗਰੋਂ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ। ਰਾਜ ਕੁੰਦਰਾ ਉੱਤੇ ਅਸ਼ਲੀਲ ਫ਼ਿਲਮਾਂ ਬਣਾਉਣ ਅਤੇ ਇਸ ਨੂੰ ਮੋਬਾਈਲ ਐਪ ਰਾਹੀਂ ਪ੍ਰਸਾਰਿਤ ਕਰਨ ਦੇ ਦੋਸ਼ ਲੱਗੇ ਹਨ।

ਹੋਰ ਪੜ੍ਹੋ : ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਜੀ ਨਤਮਸਤਕ ਹੋਏ ਆਲਿਆ ਭੱਟ ਤੇ ਆਯਾਨ ਮੁਖਰਜ਼ੀ

RAJ KUNDRA AND SHILPA

ਲਗਾਤਾਰ ਅਗਾਊਂ ਜ਼ਮਾਨਤ ਦੀ ਮੰਗ ਕਰ ਰਹੇ ਰਾਜ ਕੁੰਦਰਾ ਨੂੰ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਉੱਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ਉੱਤੇ ਅਗਲੇ 4 ਹਫ਼ਤਿਆਂ ਲਈ ਰੋਕ ਲਾ ਦਿੱਤੀ ਹੈ। ਇਸ ਨੂੰ ਲੈ ਕੇ ਮਹਾਰਾਸ਼ਟਰ ਸਰਕਾਰ ਨੂੰ ਵੀ ਇੱਕ ਨੋਟਿਸ ਜਾਰੀ ਕੀਤਾ ਗਿਆ ਹੈ। ਹਲਾਂਕਿ ਰਾਜ ਕੁੰਦਰਾ ਨੂੰ ਇਸ ਕੇਸ ਵਿੱਚ ਜ਼ਮਾਨਤ ਮਿਲ ਚੁੱਕੀ ਹੈ, ਪਰ ਅਜਿਹੇ ਇੱਕ ਹੋਰ ਕੇਸ ਸਬੰਧੀ ਉਨ੍ਹਾਂ ਦੇ ਖਿਲਾਫ ਐਫਆਈਆਰ ਦਰਜ ਹੋਈ ਹੈ।

ਹੋਰ ਪੜ੍ਹੋ : ਸੰਜੇ ਲੀਲਾ ਭੰਸਾਲੀ ਨੂੰ ਲੈ ਕੇ ਰਣਬੀਰ ਕਪੂਰ ਨੇ ਕਹੀ ਵੱਡੀ ਗੱਲ,ਜਾਨਣ ਲਈ ਪੜ੍ਹੋ ਪੂਰੀ ਖ਼ਬਰ

ਜ਼ਿਕਰਯੋਗ ਹੈ ਕਿ ਬੰਬੇ ਹਾਈ ਕੋਰਟ ਨੇ ਅਸ਼ਲੀਲ ਵੀਡੀਓ ਮਾਮਲੇ 'ਚ ਰਾਜ ਕੁੰਦਰਾ ਦੀ ਅਗਾਊਂ ਜ਼ਮਾਨਤ ਪਟੀਸ਼ਨ ਨਵੰਬਰ 'ਚ ਖਾਰਜ ਕਰ ਦਿੱਤੀ ਸੀ। ਬੰਬੇ ਹਾਈ ਕੋਰਟ ਵੱਲੋਂ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਖਾਰਜ ਕੀਤੇ ਜਾਣ ਤੋਂ ਬਾਅਦ ਕੁੰਦਰਾ ਨੇ ਸੁਪਰੀਮ ਕੋਰਟ ਤਕ ਪਹੁੰਚ ਕੀਤੀ ਸੀ।

ਬੰਬੇ ਹਾਈ ਕੋਰਟ ਨੇ ਰਾਜ ਕੁੰਦਰਾ ਸਣੇ ਕੁੱਲ ਛੇ ਹੋਰ ਲੋਕਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਇਨ੍ਹਾਂ 'ਚ ਸ਼ਰਲਿਨ ਚੋਪੜਾ ਤੇ ਪੂਨਮ ਪਾਂਡੇ ਦਾ ਨਾਂਅ ਵੀ ਸ਼ਾਮਿਲ ਹੈ। ਇਸ ਮਾਮਲੇ ਵਿੱਚ ਤਿੰਨ ਹੋਰ ਵਿਅਕਤੀਆਂ ਉਮੇਸ਼ ਕਾਮਤ, ਸੁਵੋਜੀਤ ਚੌਧਰੀ ਅਤੇ ਸੈਮ ਅਹਿਮਦ ਦਾ ਨਾਂਅ ਵੀ ਹੈ।

RAJ KUNDRA image From google

ਰਾਜ ਕੁੰਦਰਾ ਨੇ ਅਦਾਲਤ ਵਿੱਚ ਦਾਖਲ ਕੀਤੀ ਗਈ ਆਪਣੀ ਪਟੀਸ਼ਨ 'ਚ ਕਿਹਾ ਸੀ ਕਿ ਵੀਡੀਓ ਕਾਮੁਕ ਸਨ, ਪਰ ਕੋਈ ਸਰੀਰਕ ਜਾਂ ਜਿਨਸੀ ਗਤੀਵਿਧੀ ਨਹੀਂ ਦਿਖਾਉਂਦੇ। ਉਨ੍ਹਾਂ ਨੇ ਕਿਹਾ ਕਿ ਉਹ ਅਜਿਹੇ ਵੀਡੀਓ ਬਨਾਉਣ ਜਾਂ ਪ੍ਰਸਾਰਿਤ ਕਰਨ ਵਿੱਚ ਸ਼ਾਮਲ ਨਹੀਂ ਹਨ। ਉਨ੍ਹਾਂ ਨੇ ਇਹ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਇਸ ਕੇਸ ਵਿੱਚ ਫਸਾਇਆ ਜਾ ਰਿਹਾ ਹੈ।

Related Post