ਰਾਜ ਕੁੰਦਰਾ ਦੀ ਗ੍ਰਿਫਤਾਰੀ ਤੋਂ ਬਾਅਦ ਸ਼ਿਲਪਾ ਸ਼ੈੱਟੀ ਦੇ ਬੇਟੇ ਵਿਆਨ ਨੇ ਸਾਂਝੀ ਕੀਤੀ ਇਹ ਪੋਸਟ

By  Rupinder Kaler August 4th 2021 12:21 PM -- Updated: August 4th 2021 12:25 PM

ਸ਼ਿਲਪਾ ਸ਼ੈੱਟੀ ਅਤੇ ਉਨ੍ਹਾਂ ਦਾ ਪਰਿਵਾਰ ਏਨੀਂ ਦਿਨੀਂ ਕਈ ਮੁਸ਼ਕਿਲਾਂ ਦਾ ਸਾਹਮਣਾ ਕਰ ਰਿਹਾ ਹੈ ।ਰਾਜ ਕੁੰਦਰਾ ਦੀ ਗ੍ਰਿਫਤਾਰੀ ਤੋਂ ਬਾਅਦ ਸ਼ਿਲਪਾ ਤੇ ਉਹਨਾਂ ਦਾ ਪਰਿਵਾਰ ਲਗਾਤਾਰ ਲੋਕਾਂ ਦੇ ਨਿਸ਼ਾਨੇ ‘ਤੇ ਹੈ । ਇਸ ਸਭ ਦੇ ਚਲਦੇ ਸ਼ਿਲਪਾ ਸ਼ੈੱਟੀ ਨੇ ਆਪਣੀ ਚੁੱਪੀ ਤੋੜਦੇ ਹੋਏ ਅਧਿਕਾਰਤ ਬਿਆਨ ਦਿੱਤਾ ਸੀ। ਇਸ ਦੇ ਨਾਲ ਹੀ ਸ਼ਿਲਪਾ ਦੇ ਬਿਆਨ ਤੋਂ ਬਾਅਦ ਉਨ੍ਹਾਂ ਦੇ ਬੇਟੇ ਵਿਆਨ ਰਾਜ ਕੁੰਦਰਾ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕੀਤੀ ਹੈ ।

Pic Courtesy: Instagram

ਹੋਰ ਪੜ੍ਹੋ :

ਹਨੀ ਸਿੰਘ ਦੀ ਪਤਨੀ ਸ਼ਾਲਿਨੀ ਨੇ ਖੋਲਿ੍ਹਆ ਹੋਟਲ ਦੇ ਕਮਰੇ ਦਾ ਰਾਜ਼, ਕੀਤੇ ਵੱਡੇ ਖੁਲਾਸੇ

Pic Courtesy: Instagram

ਵਿਆਨ ਰਾਜ ਕੁੰਦਰਾ ਨੇ ਆਪਣੀ ਮਾਂ ਸ਼ਿਲਪਾ ਸ਼ੈੱਟੀ ਦੇ ਨਾਲ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਹ ਤਸਵੀਰਾਂ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਤਸਵੀਰਾਂ ਵਿੱਚ ਮਾਂ ਅਤੇ ਬੇਟੇ ਦੀ ਕੈਮਿਸਟਰੀ ਵੀ ਬਹੁਤ ਖਾਸ ਨਜ਼ਰ ਆ ਰਹੀ ਹੈ। ਤਸਵੀਰਾਂ ‘ਚ ਵਿਆਨ ਸ਼ਿਲਪਾ ਸ਼ੈੱਟੀ ਨੂੰ ਗਲੇ ਲਗਾਉਂਦੇ ਹੋਏ ਨਜ਼ਰ ਆ ਰਹੇ ਹਨ।

Pic Courtesy: Instagram

ਇਕ ਹੋਰ ਤਸਵੀਰ ‘ਚ ਸ਼ਿਲਪਾ ਬੇਟੇ ਵਿਆਨ ਨੂੰ ਚੁੰਮਦੀ ਹੋਈ ਨਜ਼ਰ ਆ ਰਹੀ ਹੈ। ਇਹਨਾਂ ਤਸਵੀਰਾਂ ਤੇ ਲੋਕ ਲਗਾਤਾਰ ਕਮੈਂਟ ਕਰ ਰਹੇ ਹਨ । ਤੁਹਾਨੂੰ ਦੱਸ ਦਿੰਦੇ ਹਾਂ ਕਿ ਸ਼ਿਲਪਾ ਸ਼ੈੱਟੀ ਅਤੇ ਰਾਜ ਕੁੰਦਰਾ ਵਾਂਗ ਉਹਨਾਂ ਦਾ ਬੇਟਾ ਵਿਆਨ ਰਾਜ ਕੁੰਦਰਾ ਵੀ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹਨ। ਵਿਆਨ ਆਪਣੇ ਮਾਪਿਆਂ, ਭੈਣ ਅਤੇ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਤਸਵੀਰਾਂ ਅਤੇ ਵੀਡਿਓ ਸਾਂਝੇ ਕਰਦਾ ਰਹਿੰਦਾ ਹੈ।

 

View this post on Instagram

 

A post shared by Viaan Raj Kundra (@viaanrajkundra)

Related Post