ਸ਼ਿੰਦਾ ਗਰੇਵਾਲ ਬਣਿਆ ਨੰਨ੍ਹਾ ਕਿਸਾਨ, ਦਰਸ਼ਕਾਂ ਦੇ ਨਾਲ ਸਾਂਝੀ ਕੀਤੀਆਂ ਇਹ ਕਿਊਟ ਤਸਵੀਰਾਂ

By  Lajwinder kaur October 19th 2022 09:01 PM -- Updated: October 19th 2022 09:05 PM

Shinda Grewal Cute Pics: ਪੰਜਾਬੀ ਫ਼ਿਲਮ ਇੰਡਸਟਰੀ ਦੇ ਨਾਮੀ ਕਲਾਕਾਰ ਗਿੱਪੀ ਗਰੇਵਾਲ ਦੇ ਪੁੱਤਰ ਸ਼ਿੰਦਾ ਗਰੇਵਾਲ ਹਮੇਸ਼ਾ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਨਾਲ ਸੋਸ਼ਲ ਮੀਡੀਆ 'ਤੇ ਚਰਚਾ ਵਿੱਚ ਰਹਿੰਦਾ ਹੈ। ਹਾਲ ਹੀ 'ਚ ਸ਼ਿੰਦੇ ਦੀਆਂ ਕੁਝ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜੋ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਦਰਸ਼ਕਾਂ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

ਹੋਰ ਪੜ੍ਹੋ : Dhun Diwali Di: ਬਲਰਾਜ, ਗੁਰਮੀਤ ਸਿੰਘ, ਹਰਵਿੰਦਰ ਹੈਰੀ ਤੇ ਕਈ ਹੋਰ ਗਾਇਕ ਆਪਣੀ ਸੁਰੀਲੀ ਆਵਾਜ਼ ਨਾਲ ਬੰਨਣਗੇ ਰੰਗ

Gippy Grewal Shinda grewal image source: instagram

ਦੱਸ ਦਈਏ ਕਿ ਹਾਲ ਹੀ 'ਚ ਸ਼ਿੰਦਾ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਪੋਸਟ ਕੀਤੀਆਂ ਹਨ, ਜੋ ਕਿ ਹਰ ਇੱਕ ਲਈ ਖਿੱਚ ਦਾ ਕੇਂਦਰ ਬਣੀਆਂ ਹੋਈਆਂ ਹਨ। ਤਸਵੀਰਾਂ 'ਚ ਦੇਖ ਸਕਦੇ ਹੋ ਸ਼ਿੰਦਾ ਟਰੈਕਟਰ ਦੇ ਬਣੇ ਢਾਂਚੇ 'ਤੇ ਬੈਠਿਆ ਨਜ਼ਰ ਆ ਰਿਹਾ ਹੈ। ਇਸ ਪੋਸਟ ਉੱਤੇ ਦਰਸ਼ਕ ਸ਼ਿੰਦੇ ਦੀ ਖੂਬ ਤਾਰੀਫ ਕਰ ਰਹੇ ਹਨ। ਖੁਦ ਗਿੱਪੀ ਗਰੇਵਾਲ ਨੇ ਹਾਰਟ ਇਮੋਜ਼ੀ ਕਮੈਂਟ ਬਾਕਸ ‘ਚ ਪੋਸਟ ਕੀਤੇ ਹਨ।

cute shinda image source: instagram

ਦੱਸ ਦਈਏ ਸ਼ਿੰਦਾ ਗਰੇਵਾਲ ਪੰਜਾਬੀ ਫ਼ਿਲਮੀ ਜਗਤ 'ਚ ਬਤੌਰ ਬਾਲ ਕਲਾਕਾਰ ਕੰਮ ਕਰ ਰਿਹਾ ਹੈ। ਹਾਲ ਹੀ ਉਸ ਨੇ 'ਕੈਰੀ ਆਨ ਜੱਟਾ-3' ਦੀ ਸ਼ੂਟਿੰਗ ਪੂਰੀ ਕੀਤੀ ਹੈ। ਇਸ ਫ਼ਿਲਮ 'ਚ ਉਹ ਬਿਨੂੰ ਢਿੱਲੋਂ ਦੇ ਪੁੱਤਰ ਦੇ ਕਿਰਦਾਰ 'ਚ ਨਜ਼ਰ ਆਵੇਗਾ। ਇਸ ਤੋਂ ਇਲਾਵਾ ਸ਼ਿੰਦਾ ਆਪਣੇ ਪਿਤਾ ਗਿੱਪੀ ਗਰੇਵਾਲ ਨਾਲ ਫ਼ਿਲਮ 'ਸ਼ਿੰਦਾ ਸ਼ਿੰਦਾ ਨੋ ਪਾਪਾ' 'ਚ ਵੀ ਨਜ਼ਰ ਆਵੇਗਾ।

shinda new pics image source: instagram

 

View this post on Instagram

 

A post shared by Shinda Grewal (@iamshindagrewal_)

Related Post