ਬੱਬੂ ਮਾਨ ਦਾ ਲਿਖਿਆ ਤੇ ਸ਼ਿਪਰਾ ਗੋਇਲ ਦੀ ਆਵਾਜ਼ ‘ਚ ਗਾਇਆ ਗੀਤ ‘ਇੱਕ ਦਿਨ’ ਜਿੱਤ ਰਿਹਾ ਹੈ ਦਰਸ਼ਕਾਂ ਦਾ ਦਿਲ, ਛਾਇਆ ਟਰੈਂਡਿੰਗ ‘ਚ ਨੰਬਰ ਇੱਕ ‘ਤੇ, ਦੇਖੋ ਵੀਡੀਓ
Lajwinder kaur
June 25th 2020 10:28 AM
ਪੰਜਾਬੀ ਗਾਇਕਾ ਸ਼ਿਪਰਾ ਗੋਇਲ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । ਉਹ ਆਪਣੀ ਮਿੱਠੀ ਆਵਾਜ਼ ‘ਚ ‘ਇੱਕ ਦਿਨ’(Ik Din) ਗੀਤ ਦੇ ਨਾਲ ਦਰਸ਼ਕਾਂ ਦੇ ਸਨਮੁੱਖ ਹੋਏ ਨੇ । ਇਹ ਗੀਤ ਬਹੁਤ ਖ਼ਾਸ ਇਸ ਲਈ ਹੈ ਕਿਉਂਕਿ ਗੀਤ ਦੇ ਬੋਲ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਦਿੱਗਜ ਗਾਇਕ ਬੱਬੂ ਮਾਨ ਨੇ ਲਿਖੇ ਨੇ ।