ਸ਼ਿਪਰਾ ਗੋਇਲ ਦੀ ਆਵਾਜ਼ ‘ਚ ਰਿਲੀਜ਼ ਹੋਇਆ ‘ਸਾਹ ਚੱਲਦੇ’ ਗੀਤ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

By  Lajwinder kaur January 10th 2020 12:51 PM

ਪੰਜਾਬੀ ਗਾਇਕਾ ਸ਼ਿਪਰਾ ਗੋਇਲ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਸਨਮੁਖ ਹੋ ਚੁੱਕੇ ਹਨ। ਉਹ ‘ਸਾਹ ਚੱਲਦੇ’ ਟਾਈਟਲ ਹੇਠ ਆਪਣਾ ਨਵਾਂ ਰੋਮਾਂਟਿਕ ਗੀਤ ਲੈ ਕੇ ਦਰਸ਼ਕਾਂ ਦੇ ਰੁ-ਬ-ਰੂ ਹੋਏ ਹਨ।

ਹੋਰ ਵੇਖੋ:ਦਿਲ ਦੇ ਦਰਦਾਂ ਨੂੰ ਬਿਆਨ ਕਰ ਰਹੇ ਨੇ ਨਿਮਰਤ ਖਹਿਰਾ ਆਪਣੇ ਨਵੇਂ ਗੀਤ ‘ਸੁਪਨਾ ਲਾਵਾਂ ਦਾ’ ‘ਚ, ਦਰਸ਼ਕਾਂ ਵੱਲੋਂ ਗੀਤ ਨੂੰ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ

ਸਾਹ ਚੱਲਦੇ ਗੀਤ ਦੇ ਬੋਲ ਨਿਕ(Nikk) ਨੇ ਲਿਖੇ ਤੇ ਮਿਊਜ਼ਿਕ ਮਿਕਸ ਸਿੰਘ ਨੇ ਤਿਆਰ ਕੀਤਾ ਹੈ। ਡਾਇਰੈਕਟਰ ਸ਼ੈਬੀ ਵੱਲੋਂ ਗਾਣੇ ਦਾ ਸ਼ਾਨਦਾਰ ਵੀਡੀਓ ਨੂੰ ਤਿਆਰ ਕੀਤਾ ਗਿਆ ਹੈ। ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਸ਼ਿਪਰਾ ਗੋਇਲ ਤੇ ਰੋਹਨ ਮਹਿਰਾ।

 

View this post on Instagram

 

#SaahChalde Out Now! .. . Thanks to the team for all their efforts ? Like Share & Support ! @rohanmehraa @mixsingh @nikk01 @shabbysingh @rajchanana @bull18network

A post shared by Shipra Goyal (@theshipragoyal) on Jan 9, 2020 at 9:49pm PST

ਜੇ ਗੱਲ ਕਰੀਏ ਸ਼ਿਪਰਾ ਗੋਇਲ ਦੇ ਕੰਮ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਹਿੱਟ ਗੀਤ ਦੇ ਚੁੱਕੇ ਨੇ ਜਿਨ੍ਹਾਂ ‘ਚ ਅੰਗਰੇਜ਼ੀ ਵਾਲੀ ਮੈਡਮ, ਬਲਗੇੜੀ, ਯਾਦਾਂ ਤੇਰੀਆਂ, ਛੋਟੀ ਛੋਟੀ ਗੱਲ, ਲਵਲੀ VS ਪੀਯੂ, ਅੱਖ ਜੱਟੀ ਵਰਗੇ ਸ਼ਾਨਦਾਰ ਗੀਤ ਸ਼ਾਮਿਲ ਨੇ। ਇਸ ਤੋਂ ਇਲਾਵਾ ਉਹ ਛੜਾ, ਸਾਕ, ਤੂੰ ਮੇਰਾ ਕੀ ਲੱਗਦਾ ਵਰਗੀਆਂ ਪੰਜਾਬੀ ਫ਼ਿਲਮਾਂ ‘ਚ ਆਪਣੀ ਆਵਾਜ਼ ਦਾ ਜਾਦੂ ਬਿਖੇਰ ਚੁੱਕੇ ਹਨ।

 

Related Post