ਦੇਖੋ ਵੀਡੀਓ : ‘Shona Shona’ ਹੋਇਆ ਰਿਲੀਜ਼, ਦਰਸ਼ਕਾਂ ਨੂੰ ਪਸੰਦ ਆ ਰਹੀ ਹੈ ਸ਼ਹਿਨਾਜ਼ ਗਿੱਲ ਤੇ ਸਿਧਾਰਥ ਸ਼ੁਕਲਾ ਦੀ ਅਦਾਕਾਰੀ
Lajwinder kaur
November 25th 2020 01:19 PM --
Updated:
November 25th 2020 01:40 PM

ਸਿਧਰਾਥ ਸ਼ੁਕਲਾ ਤੇ ਸ਼ਹਿਨਾਜ਼ ਗਿੱਲ ਦਾ ਮੋਸਟ ਅਵੇਟਡ ਸੌਂਗ ‘Shona Shona’ ਰਿਲੀਜ਼ ਹੋ ਚੁੱਕਿਆ ਹੈ । ਜੀ ਹਾਂ ਦਰਸ਼ਕਾਂ ਇਸ ਗੀਤ ਨੂੰ ਲੈ ਕੇ ਕਾਫੀ ਉਤਸੁਕ ਸਨ ।
ਜੇ ਗੱਲ ਕਰੀਏ ਇਸ ਗਾਣੇ ਦੀ ਤਾਂ ਉਹ ਟੋਨੀ ਕੱਕੜ ਤੇ ਨੇਹਾ ਕੱਕੜ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਗਾਇਆ ਹੈ । ਜੇ ਗੱਲ ਕਰੀਏ ਗਾਣੇ ਦੇ ਬੋਲ ਤੇ ਲੈ ਕੇ ਮਿਊਜ਼ਿਕ ਟੋਨੀ ਕੱਕੜ ਨੇ ਤਿਆਰ ਕੀਤਾ ਹੈ ।
ਗਾਣੇ ਦਾ ਪਿਆਰਾ ਜਿਹੇ ਵੀਡੀਓ ‘ਚ ਸ਼ਹਿਨਾਜ਼ ਗਿੱਲ ਤੇ ਸਿਧਾਰਥ ਸ਼ੁਕਲਾ ਦੀ ਰੋਮਾਂਟਿਕ ਕਮਿਸਟਰੀ ਦੇਖਣ ਨੂੰ ਮਿਲ ਰਹੀ ਹੈ । ਗੀਤ ਨੂੰ ਰਿਲੀਜ਼ ਹੋਏ ਅਜੇ ਕੁਝ ਹੀ ਸਮਾਂ ਹੋਇਆ ‘ਤੇ ਗਾਣੇ ਦੇ ਵਿਊਜ਼ ਲਗਾਤਾਰ ਵੱਧ ਰਹੇ ਨੇ । ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਵੀਡੀਓ ਨੂੰ ਦੇਸੀ ਮਿਊਜ਼ਿਕ ਫੈਕਟਰੀ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ ।