ਸਿੱਧੂ ਮੂਸੇਵਾਲਾ ਦੀ ਫ਼ਿਲਮ ‘ਯੈੱਸ ਆਈ ਐੱਮ ਸਟੂਡੈਂਟ’ ਦੀ ਰੈਪਅੱਪ ਪਾਰਟੀ ਦੀਆਂ ਤਸਵੀਰਾਂ ਆਈਆਂ ਸਾਹਮਣੇ

ਪੰਜਾਬੀ ਗੀਤਕਾਰ ਤੇ ਗਾਇਕ ਸਿੱਧੂ ਮੂਸੇਵਾਲਾ ਜੋ ਕਿ ‘ਯੈੱਸ ਆਈ ਐੱਮ ਸਟੂਡੈਂਟ’ ਫ਼ਿਲਮ ਦੇ ਨਾਲ ਪੰਜਾਬੀ ਫ਼ਿਲਮ ‘ਚ ਜਗਤ ਡੈਬਿਊ ਕਰਨ ਜਾ ਰਹੇ ਹਨ। ਇਸ ਫ਼ਿਲਮ ‘ਚ ਮੁੱਖ ਕਿਰਦਾਰਾਂ ‘ਚ ਸਿੱਧੂ ਮੂਸੇਵਾਲਾ ਤੇ ਮੈਂਡੀ ਤੱਖਰ ਨਜ਼ਰ ਆਉਣਗੇ। ਸਿੱਧੂ ਮੂਸੇਵਾਲਾ ਨੇ ਆਪਣੇ ਇੰਸਟਾਗਾਰਮ ਸਟੋਰੀ ਉੱਤੇ ਫ਼ਿਲਮ ਦੀ ਰੈਪਅੱਪ ਪਾਰਟੀ ਦੀਆਂ ਕੁਝ ਝਲਕੀਆਂ ਸਾਂਝੀਆਂ ਕੀਤੀਆਂ ਹਨ। ਜਿਸ ‘ਚ ਉਹ, ਗਿੱਲ ਰੌਤਾਂ, ਤਰਨਵੀਰ ਸਿੰਘ ਜਗਪਾਲ ਤੋਂ ਇਲਾਵਾ ਬਾਕੀ ਟੀਮ ਵੀ ਨਜ਼ਰ ਆ ਰਹੀ ਹੈ। ਇਸ ਫ਼ਿਲਮ ਦਾ ਕੈਨੇਡਾ ਵਾਲੇ ਸਾਰੇ ਸ਼ੂਟ ਪੂਰੇ ਹੋ ਚੁੱਕੇ ਹਨ।
ਪੰਜਾਬੀ ਗੀਤਕਾਰ ਗਿੱਲ ਰੌਂਤਾ ਵੱਲੋਂ ਇਸ ਫ਼ਿਲਮ ਦੀ ਕਹਾਣੀ ਲਿਖੀ ਗਈ ਹੈ ਜਿਸ ‘ਚ ਸਟੂਡੈਂਟ ਵੀਜ਼ੇ ‘ਤੇ ਵਿਦੇਸ਼ ਗਏ ਪੰਜਾਬੀ ਨੌਜਵਾਨਾਂ ਦੀ ਸੰਘਰਸ਼ ਦੀ ਕਹਾਣੀ ਨੂੰ ਵੱਡੇ ਪਰਦੇ ਉੱਤੇ ਪੇਸ਼ ਕੀਤਾ ਜਾਵੇਗਾ। ਇਸ ਫ਼ਿਲਮ ਨੂੰ ਡਾਇਰੈਕਟ ਕਰ ਰਹੇ ਨੇ ਤਰਨਵੀਰ ਸਿੰਘ ਜਗਪਾਲ। ਇਹ ਫ਼ਿਲਮ ਅਗਲੇ ਸਾਲ ਸਿਨੇਮਾ ਘਰਾਂ ਦਾ ਸ਼ਿੰਗਾਰ ਬਣੇਗੀ।
View this post on Instagram
ਜੇ ਗੱਲ ਕਰੀਏ ਸਿੱਧੂ ਮੂਸੇਵਾਲਾ ਦੇ ਕੰਮ ਦੀ ਤਾਂ ਏਨਾਂ ਦਿਨੀਂ ਉਨ੍ਹਾਂ ਦਾ ‘ਧੱਕਾ’ ਗੀਤ ਨੌਜਵਾਨਾਂ ਦੇ ਸਿਰ ਚੜ੍ਹ ਕੇ ਬੋਲ ਰਿਹਾ ਹੈ। ਇਸ ਗਾਣੇ ‘ਚ ਉਨ੍ਹਾਂ ਦਾ ਸਾਥ ਦਿੱਤਾ ਹੈ ਅਫਸਾਨਾ ਖ਼ਾਨ ਨੇ। ਇਸ ਤੋਂ ਇਲਾਵਾ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਸੁਪਰ ਹਿੱਟ ਗੀਤ ਦੇ ਚੁੱਕੇ ਹਨ।