Sidhu Moose Wala murder case: ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਨੂੰ ਮਾਨਸਾ ਵਿਖੇ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਪੰਜਾਬ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਜਾਰੀ ਹੈ। ਸਿੱਧੂ ਮੂਸੇਵਾਲਾ ਦੇ ਕਤਲ ਕੇਸ 'ਚ ਪੰਜਾਬ ਪੁਲਿਸ ਜਿਥੇ ਇੱਕ ਪਾਸੇ ਮੁੱਖ ਦੋਸ਼ੀ ਗੋਲਡੀ ਬਰਾੜ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕਰਵਾਉਣ 'ਚ ਕਾਮਯਾਬ ਰਹੀ ਹੈ, ਉਥੇ ਹੀ ਦੂਜੇ ਪਾਸੇ ਇਸ ਕੇਸ ਵਿੱਚ ਪੁਲਿਸ ਨੇ ਬਠਿੰਡਾ ਤੋਂ ਇੱਕ ਹੋਰ ਸ਼ਾਰਪ ਸ਼ੂਟਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਮੀਡੀਆ ਰਿਪੋਰਟਸ ਮੁਤਾਬਕ ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਪੰਜਾਬੀ ਗਾਇਕ ਸ਼ੁਭਦੀਪ ਸਿੰਘ, ਉਰਫ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਇੱਕ ਹੋਰ ਸ਼ਾਰਪ ਸ਼ੂਟਰ ਨੂੰ ਬਠਿੰਡਾ ਤੋਂ ਗ੍ਰਿਫ਼ਤਾਰ ਕੀਤਾ ਹੈ। ਸਿੱਧੂ ਮੂਸੇਵਾਲਾ ਦੇ ਕਤਲ 'ਚ ਸ਼ਾਮਿਲ ਇਨ੍ਹਾਂ ਸ਼ਾਰਪ ਸ਼ੂਟਰਾਂ ਵਿੱਚੋਂ ਇੱਕ ਹਰਕਮਲ ਰਾਣੂ ਨੂੰ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਗ੍ਰਿਫਤਾਰ ਕਰ ਲਿਆ ਹੈ।
ਇਸ ਸ਼ਾਰਪ ਸ਼ੂਟਰ ਦੀ ਪਛਾਣ ਬਠਿੰਡਾ ਵਾਸੀ ਹਰਕਮਲ ਰਾਣੂ ਵਜੋਂ ਹੋਈ ਹੈ। ਉਥੇ ਹੀ ਹਰਕਮਲ ਰਾਣੂ ਦੇ ਪਰਿਵਾਰ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਖ਼ੁਦ ਹੀ ਉਸ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ।
ਇਸੇ ਦੌਰਾਨ ਮੂਸੇਵਾਲਾ ਦੇ ਕਤਲ ਵਿੱਚ ਲੋੜੀਂਦੇ ਕੈਨੇਡਾ ਸਥਿਤ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਰੈੱਡ ਕਾਰਨਰ ਨੋਟਿਸ (ਆਰਸੀਐਨ) ਜਾਰੀ ਕੀਤਾ ਗਿਆ ਹੈ। ਕੇਂਦਰੀ ਜਾਂਚ ਬਿਊਰੋ ਨੇ 2 ਜੂਨ ਨੂੰ ਗੋਲਡੀ ਬਰਾੜ ਵਿਰੁੱਧ ਆਰਸੀਐਨ ਜਾਰੀ ਕਰਨ ਲਈ ਇੰਟਰਪੋਲ ਨੂੰ ਬੇਨਤੀ ਪੱਤਰ ਲਿਖਿਆ ਸੀ। ਜਾਣਕਾਰੀ ਮੁਤਾਬਕ ਗੋਲਡੀ ਬਰਾੜ ਸਟੂਡੈਂਟ ਵੀਜ਼ੇ 'ਤੇ ਕੈਨੇਡਾ ਗਿਆ ਸੀ ਅਤੇ ਉਸ ਤੋਂ ਬਾਅਦ ਵਾਪਸ ਨਹੀਂ ਆਇਆ।
ਹੋਰ ਪੜ੍ਹੋ: ਸਿੱਧੂ ਮੂਸੇਵਾਲਾ ਕਤਲ ਕੇਸ: ਪੁਲਿਸ ਦੀ ਮੰਗ 'ਤੇ ਇੰਟਰਪੋਲ ਨੇ ਗੈਂਗਸਟਰ ਗੋਲਡੀ ਬਰਾੜ ਖਿਲਾਫ ਜਾਰੀ ਕੀਤਾ ਰੈੱਡ ਕਾਰਨਰ ਨੋਟਿਸ
29 ਮਈ ਨੂੰ ਸਿੱਧੂ ਮੂਸੇਵਾਲਾ, ਜੋ ਸ਼ਾਮ 4.30 ਵਜੇ ਦੇ ਕਰੀਬ ਆਪਣੇ ਘਰੋਂ ਨਿਕਲਿਆ ਸੀ। 29 ਮਈ ਨੂੰ ਗੁਰਵਿੰਦਰ ਸਿੰਘ (ਗੁਆਂਢੀ) ਅਤੇ ਗੁਰਪ੍ਰੀਤ ਸਿੰਘ (ਚਚੇਰੇ ਭਰਾ) ਦੇ ਨਾਲ ਮਾਨਸਾ ਜ਼ਿਲ੍ਹੇ ਵਿੱਚ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਦਿੱਤੀ ਸੀ। ਉਹ ਆਪਣੀ ਮਹਿੰਦਰਾ ਥਾਰ ਗੱਡੀ ਚਲਾ ਰਿਹਾ ਸੀ।