Sidhu Moose Wala's father admitted in hospital : ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦੇ ਮਾਤਾ-ਪਿਤਾ ਇੱਕਲੇ ਪੈ ਗਏ ਹਨ। ਹੁਣ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਸਿਹਤ ਖ਼ਰਾਬ ਹੋਣ ਦੇ ਚੱਲਦੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
Image Source: Twitter
ਮੀਡੀਆ ਰਿਪੋਰਟਸ ਦੇ ਮੁਤਾਬਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਤਬੀਅਤ ਅਚਾਨਕ ਵਿਗੜ ਗਈ ਹੈ। ਜਾਣਕਾਰੀ ਮੁਤਾਬਕ ਸਿਹਤ ਵਿਗੜਨ ਤੋਂ ਬਾਅਦ ਪਹਿਲਾਂ ਉਨ੍ਹਾਂ ਨੂੰ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ ਸੀ, ਪਰ ਉਨ੍ਹਾਂ ਨੂੰ ਉਥੋਂ ਮੋਹਾਲੀ ਰੈਫਰ ਕਰ ਦਿੱਤਾ ਗਿਆ।
ਜਿਸ ਤੋਂ ਬਾਅਦ ਹੁਣ ਬਲਕੌਰ ਸਿੰਘ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ਼ ਹਨ। ਡਾਕਟਰਾਂ ਵੱਲੋਂ ਉਨ੍ਹਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਜ਼ਿਆਦਾ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।
Image Source: Twitter
ਦੱਸ ਦੇਈਏ ਕਿ ਸੂਤਰਾਂ ਮੁਤਾਬਿਕ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਕਾਫ਼ੀ ਦਿਨਾਂ ਤੋਂ ਸੀਨੇ 'ਚ ਦਰਦ ਦੀ ਸ਼ਿਕਾਇਤ ਸੀ ਅਤੇ ਉਨ੍ਹਾਂ ਦੇ ਸਟੰਟ ਪੈਣ ਵਾਲਾ ਸੀ। ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਮੋਹਾਲੀ ਦੇ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਲਗਾਤਾਰ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ, ਜਿਸ ਦੇ ਚੱਲਦੇ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਪੁੱਤਰ ਦੇ ਦਿਹਾਂਤ ਤੋਂ ਬਾਅਦ ਬਲਕੌਰ ਸਿੰਘ ਲਗਾਤਾਰ ਇਨਸਾਫ ਦੀ ਲੜਾਈ ਲੜ੍ਹ ਰਹੇ ਹਨ।
Image Source: Twitter
ਹੋਰ ਪੜ੍ਹੋ: ਕੀ ਕੈਟਰੀਨਾ ਕੈਫ ਦੇਣ ਵਾਲੀ ਹੈ Good News! ਅਦਾਕਾਰਾ ਨੇ 'Something Special Coming Soon' ਲਿਖ ਸ਼ੇਅਰ ਕੀਤੀ ਪੋਸਟ
29 ਮਈ ਨੂੰ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਅਣਪਛਾਤੇ ਲੋਕਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਸਮੇਂ ਉਹ ਆਪਣੀ ਗੱਡੀ ਵਿੱਚ ਦੋਸਤਾਂ ਦੇ ਨਾਲ ਕਿਸੇ ਰਿਸ਼ਤੇਦਾਰ ਨੂੰ ਮਿਲਣ ਲਈ ਜਾ ਰਹੇ ਹਨ। ਸਿੱਧੂ ਬੇਸ਼ਕ ਇਸ ਦੁਨੀਆ ਨੂੰ ਅਲਵਿਦਾ ਆਖ ਗਏ ਪਰ ਅਜੇ ਵੀ ਸਿੱਧੂ ਦੇ ਫੈਨਜ਼ ਉਨ੍ਹਾਂ ਨੂੰ ਗੀਤਾਂ ਰਾਹੀਂ ਯਾਦ ਕਰਦੇ ਹਨ।