ਮਾਨਸਾ ‘ਚ ਬੀਤੀ 29 ਮਈ ਨੂੰ ਗਾਇਕ ਸਿੱਧੂ ਮੂਸੇਵਾਲਾ (Sidhu Moose Wala ) ਦਾ ਗੋਲੀਆਂ ਮਾਰ ਕੇ ਕਤਲ (Murder) ਕਰ ਦਿੱਤਾ ਗਿਆ ਸੀ । ਜਿਸ ਤੋਂ ਬਾਅਦ ਪੁਲਿਸ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਮੁਲਜਮਾਂ ਦੀ ਭਾਲ ਪੁਲਿਸ ਕਰ ਰਹੀ ਹੈ । ਸੂਤਰਾਂ ਦੇ ਹਵਾਲੇ ਦੇ ਨਾਲ ਖ਼ਬਰ ਆਈ ਹੈ ਕਿ ਗਾਇਕ ਨੂੰ ਗੋਲੀਆਂ ਮਾਰਨ ਵਾਲੇ ਸ਼ਾਰਪ ਸ਼ੂਟਰਾਂ ਦੀ ਪਛਾਣ ਕਰ ਲਈ ਗਈ ਹੈ ।
image from instagram
ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਨੂੰ ਪਿਆਰ ਕਰਨ ਵਾਲੇ ਲੋਕ ਅੰਤਿਮ ਅਰਦਾਸ ‘ਚ ਦਸਤਾਰ ਬੰਨ੍ਹ ਕੇ ਹੋਣ ਸ਼ਾਮਲ, ਪਿਤਾ ਨੇ ਹੱਥ ਬੰਨ ਕੇ ਕੀਤੀ ਬੇਨਤੀ
ਮੁਲਜਮ ਪੰਜਾਬ, ਸੂਤਰਾਂ ਮੁਤਾਬਕ ਉਹ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਮਹਾਰਾਸ਼ਟਰ ਨਾਲ ਸਬੰਧਤ ਹਨ। ਇਹ ਅਜਿਹੇ ਸਮੇਂ ਵਿੱਚ ਆਇਆ ਹੈ ਜਦੋਂ ਪੰਜਾਬ ਪੁਲਿਸ ਦੀਆਂ ਟੀਮਾਂ ਤਿੰਨ ਰਾਜਾਂ ਵਿੱਚ ਛਾਪੇਮਾਰੀ ਕਰ ਰਹੀਆਂ ਹਨ ਅਤੇ ਇਹ ਸ਼ੱਕੀ ਵਿਅਕਤੀਆਂ ਨੂੰ ਫੜਨ ਲਈ ਇੱਕ ਨਿਰੰਤਰ ਮੁਹਿੰਮ ਜਾਰੀ ਹੈ।
image From instagram
ਹੋਰ ਪੜ੍ਹੋ : ਅਫਸਾਨਾ ਖ਼ਾਨ ਭਰਾ ਸਿੱਧੂ ਮੂਸੇਵਾਲਾ ਦੇ ਭੋਗ ਦਾ ਕਾਰਡ ਸਾਂਝਾ ਕਰਦੇ ਹੋਏ ਹੋਈ ਭਾਵੁਕ
ਕਾਬੂ ਕੀਤੇ ਗਏ ਮੁਲਜਮ ‘ਤੇ ਫੜੇ ਗਏ ਮੁਲਜ਼ਮ 'ਤੇ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਮੂਸੇ ਵਾਲਾ ਨੂੰ ਗੋਲੀ ਮਾਰਨ ਲਈ ਸ਼ੂਟਰਾਂ ਵੱਲੋਂ ਵਰਤੀ ਗਈ ਬੋਲੈਰੋ ਕਾਰ ਮੁਹੱਈਆ ਕਰਵਾਉਣ ਦਾ ਸ਼ੱਕ ਹੈ। ਦੱਸ ਦਈਏੇ ਕਿ ਪੰਜਾਬ ਪੁਲਿਸ ਨੇ ਮਾਨਸਾ ਦੇ ਪਿੰਡ ਢੈਪੇ ਦੇ ਮਨਪ੍ਰੀਤ ਭਾਊ ਨੂੰ ਕਾਬੂ ਕਰਕੇ ਇਸ ਕਤਲ ਕੇਸ ‘ਚ ਪਹਿਲੀ ਗ੍ਰਿਫਤਾਰੀ ਕੀਤੀ ਹੈ ।
ਇਸ ਦੇ ਨਾਲ ਹੀ ਪੁਲਿਸ ਨੇ ਇਲਜਾਮ ਲਾਇਆ ਕਿ ਭਾਊ ਨੇ ਕਤਲ ‘ਚ ਮੁਲਜਮਾਂ ਦਾ ਸਾਥ ਦਿੱਤਾ ਸੀ । ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਿੰਮੇਵਾਰੀ ਲਾਰੈਂਸ ਬਿਸ਼ਨੋਈ ਨੇ ਲਈ ਸੀ । ਲਾਰੈਂਸ ਬਿਸ਼ਨੋਈ ਇਸ ਸਮੇਂ ਤਿਹਾੜ ਜੇਲ੍ਹ ‘ਚ ਬੰਦ ਹੈ ਅਤੇ ਇਸੇ ਜੇਲ੍ਹ ‘ਚ ਹੀ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜਿਸ਼ ਰਚੀ ਗਈ ਸੀ ।29 ਮਈ ਨੂੰ 5 ਵੱਜ ਕੇ 25 ਮਿੰਟ ਦੇ ਕਰੀਬ ਮਾਨਸਾ ਜ਼ਿਲ੍ਹੇ ਦੇ ਨੇੜਲੇ ਪਿੰਡ ਜਵਾਹਰਕੇ ਦੇ ਵਿੱਚ ਹਥਿਆਰਬੰਦ ਵਿਅਕਤੀਆਂ ਵੱਲੋਂ ਗਾਇਕ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ । ਇਹ ਹਮਲਾ ਉੱਦੋਂ ਹੋਇਆ ਜਦੋਂ ਉਹ ਆਪਣੇ ਦੋ ਸਾਥੀਆਂ ਦੇ ਨਾਲ ਥਾਰ ਗੱਡੀ ਦੇ ਵਿੱਚ ਜਾ ਰਹੇ ਸਨ। ਇਸ ਹਮਲੇ ਚ ਦੋਵੇਂ ਸਾਥੀ ਵੀ ਜ਼ਖ਼ਮੀ ਹੋਏ ਸਨ।