ਸਿੱਧੂ ਮੂਸੇਵਾਲਾ ਦੇ ਕਤਲਕਾਂਡ ਨੂੰ ਪੂਰਾ ਹੋਇਆ ਇੱਕ ਮਹੀਨਾ, ਮਾਪੇ ਤੇ ਪ੍ਰਸ਼ੰਸਕ ਅਜੇ ਵੀ ਇਨਸਾਫ ਦੀ ਉਡੀਕ ‘ਚ

Sidhu Moose Wala's one month death anniversary: 29 ਮਈ ਦਾ ਦਿਨ ਜੋ ਕਿ ਸਿੱਧੂ ਮੂਸੇਵਾਲੇ ਦੇ ਮਾਪਿਆਂ ਅਤੇ ਪੰਜਾਬੀ ਮਿਊਜ਼ਿਕ ਇੰਡਸਟਰੀ ਲਈ ਕਹਿਰ ਬਣਕੇ ਉਤਰਿਆ। ਪਿੰਡ ਮੂਸੇਵਾਲਾ ਨੇੜੇ ਜਵਾਹਰਕੇ 'ਚ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਚਿੱਟੇ ਦਿਨ ਹੀ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
ਸਿੱਧੂ ਮੂਸੇਵਾਲਾ ਦੀ ਮੌਤ ਨੇ ਹਰ ਇੱਕ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਪੰਜਾਬ ਤੋਂ ਲੈ ਵਿਦੇਸ਼ਾਂ ਤੱਕ ਸੋਗ ਦੀ ਲਹਿਰ ਫੈਲ ਗਈ ਸੀ। ਕਿਸੇ ਨੂੰ ਵੀ ਯਕੀਨ ਨਹੀਂ ਹੋ ਰਿਹਾ ਸੀ ਕਿ ਸਿੱਧੂ ਮੂਸੇਵਾਲਾ ਦਾ ਕਤਲ ਹੋ ਗਿਆ, ਪਰ ਇਹ ਗੱਲ ਸੱਚ ਸੀ ਕਿ ਸਿੱਧੂ ਮੂਸੇਵਾਲਾ ਇਸ ਸੰਸਾਰ ਤੋਂ ਰੁਖਸਤ ਹੋ ਗਿਆ । ਅੱਜ ਉਸਦੀ ਮੌਤ ਨੂੰ ਪੂਰਾ ਇੱਕ ਮਹੀਨਾ ਹੋ ਗਿਆ ਹੈ।
ਹੋਰ ਪੜ੍ਹੋ :ਮੌਤ ਤੋਂ ਬਾਅਦ ਵੀ ਗੱਡੇ ਸਿੱਧੂ ਮੂਸੇਵਾਲਾ ਨੇ ਕਾਮਯਾਬੀ ਦੇ ਝੰਡੇ, ਬਿਲਬੋਰਡ ‘ਤੇ ਪਹੁੰਚਿਆ ਨਵਾਂ ਗੀਤ ‘SYL’
ਪੰਜਾਬੀ ਮਿਊਜ਼ਿਕ ਇੰਡਸਟਰੀ ਦਾ ਬੇਸ਼ਕੀਮਤੀ ਹੀਰਾ ਸਿੱਧੂ ਮੂਸੇਵਾਲਾ ਜੋ ਕਿ ਪਿੱਛੇ ਆਪਣੇ ਮਾਪਿਆਂ ਨੂੰ ਇੱਕਲਾ ਛੱਡ ਗਿਆ। ਜੀ ਹਾਂ ਸਿੱਧੂ ਮੂਸੇਵਾਲਾ ਜੋ ਕਿ ਆਪਣੇ ਮਾਪਿਆਂ ਦਾ ਇੱਕਲੌਤਾ ਪੁੱਤਰ ਸੀ। ਸਿੱਧੂ ਮੂਸੇਵਾਲਾ ਦੇ ਮਾਪਿਆਂ ਲਈ ਇਹ ਸਮਾਂ ਸਭ ਤੋਂ ਮੁਸ਼ਕਿਲ ਹੈ। ਉਨ੍ਹਾਂ ਨੇ ਆਪਣੇ ਪੁੱਤਰ ਨੂੰ ਹੱਥੀਂ ਤੋਰਿਆ ਹੈ। ਦੱਸ ਦਈਏ ਜੂਨ ਮਹੀਨੇ ‘ਚ ਹੀ ਸਿੱਧੂ ਮੂਸੇਵਾਲਾ ਦਾ ਵਿਆਹ ਵੀ ਹੋਣਾ ਸੀ। ਪਰ ਮੌਤ ਸਿੱਧੂ ਮੂਸੇਵਾਲਾ ਨੂੰ ਆਪਣੇ ਨਾਲ ਵਿਆਹ ਕੇ ਲੈ ਗਈ। ਸਿੱਧੂ ਮੂਸੇਵਾਲਾ ਦੀ ਮੌਤ ਤੋਂ ਉਸਦੇ ਪ੍ਰਸ਼ੰਸਕ ਵੀ ਬਹੁਤ ਵੱਡੇ ਸਦਮੇ ‘ਚ ਹਨ।
ਅੱਜ 29 ਜੂਨ ਨੂੰ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਇੱਕ ਮਹੀਨਾ ਪੂਰਾ ਹੋ ਗਿਆ ਹੈ। ਪੰਜਾਬ ਪੁਲਿਸ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਦੀ ਗੁੱਥੀ ਨੂੰ ਸੁਲਝਾਉਣ ‘ਚ ਲੱਗੀ ਹੋਈ ਹੈ। ਇਸ ਮਾਮਲੇ ਨੂੰ ਲੈ ਕੇ ਕਈ ਹੁਣ ਤੱਕ ਕਈ ਗ੍ਰਿਫਤਾਰੀਆਂ ਹੋ ਚੁੱਕੀਆਂ ਹਨ। ਦਿੱਲੀ ਦੀ ਸਪੈਸ਼ਲ ਪੁਲਿਸ ਨੇ ਦੋ ਸ਼ਾਰਪ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ।
ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਨੂੰ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਦਾ ਮਾਸਟਰਮਾਈਂਡ ਮੰਨਿਆ ਹੈ। ਸੋਸ਼ਲ ਮੀਡੀਆ ਉੱਤੇ ਪੋਸਟ ਪਾ ਕੇ ਕੈਨੇਡਾ ‘ਚ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਸਿੱਧੂ ਮੂਸੇਵਾਲਾ ਦੇ ਕਤਲ ਦਾ ਜਿੰਮਾ ਲਿਆ ਸੀ। ਰੋਜਾਨਾ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਨਵੀਆਂ ਅਪਡੇਟਸ ਆ ਰਹੀਆਂ ਹਨ। ਪਰ ਸਿੱਧੂ ਮੂਸੇਵਾਲਾ ਦੇ ਮਾਪੇ ਅਤੇ ਪ੍ਰਸ਼ੰਸਕ ਇਨਸਾਫ ਦੀ ਉਡੀਕ ਕਰ ਰਹੇ ਹਨ।
ਦੱਸ ਦਈਏ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦਾ ਪਹਿਲਾ ਗੀਤ SYL ਰਿਲੀਜ਼ ਹੋਇਆ ਸੀ। ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਿਆਰ ਮਿਲਿਆ। ਪਰ ਕੇਂਦਰ ਸਰਕਾਰ ਨੇ ਇਸ ਨੂੰ ਯੂਟਿਊਬ ਉੱਤੇ ਬੈਨ ਕਰਵਾ ਦਿੱਤਾ। ਹੁਣ ਇਹ ਗੀਤ ਭਾਰਤ 'ਚ ਬੈਨ ਹੈ।
View this post on Instagram