ਸਿੱਧੂ ਮੂਸੇਵਾਲਾ ਨੇ ਖਰੀਦੀ ਨਵੀਂ ਥਾਰ ਜੀਪ, ਤਸਵੀਰਾਂ ਹੋਈਆਂ ਵਾਇਰਲ

By  Shaminder August 5th 2021 10:45 AM -- Updated: August 5th 2021 10:48 AM

ਸਿੱਧੂ ਮੂਸੇਵਾਲਾ ਦੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਉਨ੍ਹਾਂ ਦੀ ਇੱਕ ਨਵੀਂ ਤਸਵੀਰ ਵਾਇਰਲ ਹੋ ਰਹੀ ਹੈ । ਜਿਸ ‘ਚ  ਸਿੱਧੂ ਮੂਸੇਵਾਲਾ ਨਵੀਂ ਥਾਰ ਜੀਪ ਦੇ ਨਾਲ ਨਜ਼ਰ ਆ ਰਹੇ ਹਨ । ਤਸਵੀਰ ‘ਚ ਗਾਇਕ ਦੇ ਨਾਲ ਉਸ ਦੇ ਪਿਤਾ ਜੀ ਵੀ ਨਜ਼ਰ ਆ ਰਹੇ ਹਨ । ਇਸ ਤਸਵੀਰ ‘ਤੇ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਵੱਲੋਂ ਵੀ ਵਧਾਈ ਦਿੱਤੀ ਜਾ ਰਹੀ ਹੈ ।

sidhu moosewala Image From Instagram

ਹੋਰ ਪੜ੍ਹੋ : ‘ਬੈਲ ਬੌਟਮ’ ਫ਼ਿਲਮ ਵਿੱਚ ਲਾਰਾ ਦੱਤਾ ਇੰਦਰਾ ਗਾਂਧੀ ਦੇ ਕਿਰਦਾਰ ਵਿੱਚ ਆਵੇਗੀ ਨਜ਼ਰ 

Sidhu Moosewala Image From Instagram

ਸਿੱਧੂ ਮੂਸੇਵਾਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਦੇ ਗੀਤਾਂ ਨੂੰ ਸਰੋਤਿਆਂ ਵੱਲੋਂ ਵੀ ਪਸੰਦ ਕੀਤਾ ਜਾਂਦਾ ਹੈ । ਅਫਸਾਨਾ ਖ਼ਾਨ ਦੇ ਨਾਲ ਗਾਏ ਉਨ੍ਹਾਂ ਦੇ ਗੀਤ ‘ਧੱਕਾ’ ਨੂੰ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਗਿਆ ਸੀ । ਇਸ ਤੋਂ ਇਲਾਵਾ ਉਨ੍ਹਾਂ ਦੇ ਗੀਤ ‘ਡਾਲਰਾਂ ਵਾਂਗੂੰ ਨੀ ਨਾਮ ਸਾਡਾ ਚੱਲਦਾ’, ‘ਦੋਵੇਂ ਕਿੰਨੇ ਸੋਹਣੇ ਲੱਗਦੇ’ ਸਣੇ ਕਈ ਗੀਤ ਸ਼ਾਮਿਲ ਹਨ ।

Sidhu Moosewala Image From Instagram

ਸਿੱਧੂ ਮੂਸੇਵਾਲਾ ਗੀਤਾਂ ਦੇ ਨਾਲ ਨਾਲ ਜਲਦ ਹੀ ਫ਼ਿਲਮਾਂ ‘ਚ ਅਦਾਕਾਰੀ ਕਰਦੇ ਵੀ ਵਿਖਾਈ ਦੇਣਗੇ । ਜਲਦ ਹੀ ਉਨ੍ਹਾਂ ਦੀ ਫ਼ਿਲਮ ‘ਯੈੱਸ ਆਈ ਐੱਮ ਸਟੂਡੈਂਟ’ ਵੀ ਜਲਦ ਹੀ ਰਿਲੀਜ਼ ਹੋਵੇਗੀ ।

 

View this post on Instagram

 

A post shared by Instant Pollywood (@instantpollywood)

ਸਿੱਧੂ ਮੂਸੇਵਾਲਾ ਆਪਣੇ ਗੀਤ ਖੁਦ ਹੀ ਲਿਖਦੇ ਹਨ ਅਤੇ ਕਾਲਜ ਟਾਈਮ ਤੋਂ ਹੀ ਉਨ੍ਹਾਂ ਨੂੰ ਗਾਉਣ ਦਾ ਸ਼ੌਂਕ ਸੀ । ਇਹੀ ਸ਼ੌਂਕ ਉਨ੍ਹਾਂ ਨੂੰ ਗਾਇਕੀ ਦੇ ਖੇਤਰ ‘ਚ ਲੈ ਆਇਆ । ਉਹ ਮਾਨਸਾ ਦੇ ਪਿੰਡ ਮੂਸੇਵਾਲਾ ਦੇ ਰਹਿਣ ਵਾਲੇ ਹਨ ।

 

Related Post