ਸਿੱਧੂ ਮੂਸੇਵਾਲਾ ਪਿੰਡ ਦੇ ਮੁੰਡਿਆਂ ਨਾਲ ਵਾਲੀਬਾਲ ਖੇਡਦੇ ਦਾ ਇਹ ਵੀਡੀਓ ਹੋਇਆ ਵਾਇਰਲ, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਜੋ ਕਿ ਸੋਸ਼ਲ ਮੀਡੀਆ ਤੇ ਕੁਝ ਦਿਨਾਂ ਤੋਂ ਦਿਖਾਈ ਨਹੀਂ ਦੇ ਰਹੇ ਨੇ । ਉਨ੍ਹਾਂ ਦੇ ਇੰਸਟਾਗ੍ਰਾਮ ਅਕਾਉਂਟ ਉੱਤੇ ਅਖੀਰਲੀ ਪੋਸਟ 22 ਸਤੰਬਰ ਨੂੰ ਕਿਸਾਨਾਂ ਦੇ ਸਪੋਟ ‘ਚ ਸ਼ੇਅਰ ਕੀਤੀ ਗਈ ਸੀ ।
ਉਨ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਵੱਖ-ਵੱਖ ਪੇਜ਼ਾਂ ਉੱਤੇ ਖੂਬ ਵਾਇਰਲ ਹੋ ਰਹੀ ਹੈ । ਇਸ ਵੀਡੀਓ ‘ਚ ਸਿੱਧੂ ਮੂਸੇਵਾਲਾ ਵਾਲੀਬਾਲ ਖੇਡਦਾ ਹੋਇਆ ਨਜ਼ਰ ਆ ਰਿਹਾ ਹੈ । ਉਹ ਆਪਣੇ ਪਿੰਡ ਦੇ ਮੁੰਡਿਆਂ ਦੇ ਨਾਲ ਇਸ ਗੇਮ ਨੂੰ ਇਨਜੁਆਏ ਕਰਦੇ ਹੋਏ ਦਿਖਾਈ ਦੇ ਰਹੇ ਨੇ ।
ਉਨ੍ਹਾਂ ਦੀ ਦੇਸੀ ਲੁੱਕ ਫੈਨਜ਼ ਨੂੰ ਖੂਬ ਪਸੰਦ ਆ ਰਹੀ ਹੈ । ਜਿਸ ਕਰਕੇ ਦਰਸ਼ਕਾਂ ਇਸ ਵੀਡੀਓ ਨੂੰ ਖੂਬ ਪਿਆਰ ਦੇ ਰਹੇ ਹਨ ।
ਜੇ ਗੱਲ ਕਰੀਏ ਸਿੱਧੂ ਮੂਸੇਵਾਲਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਸੁਪਰ ਹਿੱਟ ਗੀਤ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਬਹੁਤ ਜਲਦ ਅਦਾਕਾਰੀ ਕਰਦੇ ਹੋਏ ਵੀ ਨਜ਼ਰ ਆਉਣਗੇ । ਏਨੀਂ ਦਿਨੀਂ ਉਹ ਕਿਸਾਨਾਂ ਦੇ ਨਾਲ ਮੋਢਾ ਲਾ ਕੇ ਖੜ੍ਹੇ ਹੋਏ ਨੇ । ਜਿਸ ਚੱਲਦੇ ਉਹ ਵੀ ਪ੍ਰਦਰਸ਼ਨ ‘ਚ ਨਜ਼ਰ ਆਉਂਦੇ ਰਹਿੰਦੇ ਨੇ ।
View this post on Instagram