ਗਾਇਕ ਅਹਨ ਸ੍ਰੀ ਹਰਿਮੰਦਰ ਸਾਹਿਬ 'ਚ ਹੋਏ ਨਤਮਸਤਕ, ਪਰਮਾਤਮਾ ਅੱਗੇ ਕੀਤੀ ਸਰਬੱਤ ਦੇ ਭਲੇ ਦੀ ਅਰਦਾਸ

ਪੰਜਾਬੀ ਸੂਫ਼ੀ ਗਾਇਕ ਅਹਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਨੇ । ਜਿੱਥੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਸ਼ਬਦ ਗੁਰਬਾਣੀ ਸਰਵਣ ਕੀਤਾ ਅਤੇ ਨਾਲ ਹੀ ਪਮਾਤਮਾ ਅੱਗੇ ਸਰਬੱਤ ਦੇ ਭੱਲੇ ਦੀ ਅਰਦਾਸ ਕੀਤੀ।
ਹੋਰ ਪੜ੍ਹੋ : ਕਰਨ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਸਰਬੱਤ ਦੇ ਭਲੇ ਦੇ ਨਾਲ ਕਿਸਾਨਾਂ ਦੀ ਜਿੱਤ ਲਈ ਕੀਤੀ ਅਰਦਾਸ
ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਦਰਬਾਰ ਸਾਹਿਬ ਤੋਂ ਇੱਕ ਤਸਵੀਰ ਆਪਣੀ ਪ੍ਰਸ਼ੰਸਕਾਂ ਦੇ ਨਾਲ ਸਾਂਝੀ ਕੀਤੀ ਹੈ । ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ- ‘ਹਮ ਮੈਲੇ ਤੁਮ ਊਜਲ ਕਰਤੇ ਹਮ ਨਿਰਗੁਨ ਤੂ ਦਾਤਾ ॥‘
ਅਹਨ ਪਿੱਛੇ ਜਿਹੇ ਦਿੱਲੀ ਕਿਸਾਨੀ ਅੰਦੋਲਨ ‘ਚ ਵੀ ਸ਼ਾਮਿਲ ਹੋਏ ਸੀ । ਜਿੱਥੇ ਉਹ ਖਾਲਸਾ ਏਡ ਦੇ ਨਾਲ ਮਿਲਕੇ ਲੋਕਾਂ ਦੀ ਸਹਾਇਤਾ ਕਰਦੇ ਹੋਏ ਨਜ਼ਰ ਆਏ । ਦਿੱਲੀ 'ਚ ਪਿਛਲੇ ਲਗਪਗ ਦੋ ਮਹੀਨਿਆਂ ਤੋਂ ਹੀ ਕਿਸਾਨ ਆਪਣਾ ਸ਼ਾਂਤਮਈ ਢੰਗ ਦੇ ਨਾਲ ਅੰਦੋਲਨ ਕਰ ਰਹੇ ਨੇ । ਪਰ ਕੇਂਦਰ ਸਰਕਾਰ ਇਨ੍ਹਾਂ ਮਾਰੂ ਖੇਤੀ ਬਿੱਲਾਂ ਨੂੰ ਰੱਦ ਨਹੀਂ ਕਰ ਰਹੀ ਹੈ ।
View this post on Instagram
View this post on Instagram