Singer Alfaaz Singh health update: ਸਿੱਧੂ ਮੂਸੇਵਾਲਾ ਤੋਂ ਬਾਅਦ ਪੰਜਾਬ ਵਿੱਚ ਇੱਕ ਹੋਰ ਗਾਇਕ ਉੱਤੇ ਜਾਨਲੇਵਾ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਬੀਤੇ ਦਿਨੀਂ ਗਾਇਕ ਹਨੀ ਸਿੰਘ ਦੇ ਭਰਾ ਗਾਇਕ ਅਲਫ਼ਾਜ਼ ਸਿੰਘ 'ਤੇ ਕੁਝ ਲੋਕਾਂ ਨੇ ਹਮਲਾ ਕੀਤਾ, ਜਿਸ ਦੇ ਚੱਲਦੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਯੋ-ਯੋ ਹਨੀ ਸਿੰਘ ਨੇ ਪੋਸਟ ਸਾਂਝੀ ਕਰ ਫੈਨਜ਼ ਨੂੰ ਭਰਾ ਲਈ ਅਰਦਾਸ ਕਰਨ ਦੀ ਅਪੀਲ ਕੀਤੀ ਹੈ।
Image Source: Instagram
ਦੱਸ ਦਈਏ ਕਿ ਬੀਤੇ ਦਿਨੀਂ ਗਾਇਕ ਅਲਫਾਜ਼ 'ਤੇ ਇਹ ਹਮਲਾ ਮੋਹਾਲੀ ਦੇ ਇੱਕ ਰੈਸਟੋਰੈਂਟ 'ਚ ਮਾਮੂਲੀ ਤਕਰਾਰ ਤੋਂ ਬਾਅਦ ਕੀਤਾ ਗਿਆ ਹੈ। ਗਾਇਕ ਅਲਫ਼ਾਜ਼ ਨੂੰ ਜ਼ੇਰੇ ਇਲਾਜ ਮੁਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਿਥੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਯੋ-ਯੋ ਹਨੀ ਸਿੰਘ ਨੇ ਭਰਾ ਅਲਫਾਜ਼ ਦਾ ਹੈਲਥ ਅਪਡੇਟ ਜਾਰੀ ਕਰਦੇ ਹੋਏ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਇੱਕ ਨਵੀਂ ਪੋਸਟ ਸ਼ਾਂਝੀ ਕੀਤੀ ਹੈ। ਇਸ ਪੋਸਟ ਵਿੱਚ ਉਨ੍ਹਾਂ ਨੇ ਫੈਨਜ਼ ਨੂੰ ਅਪੀਲ ਕੀਤੀ ਹੈ ਕਿ ਉਹ ਅਲਫਾਜ਼ ਸਿੰਘ ਦੇ ਲਈ ਲਗਾਤਾਰ ਅਰਦਾਸ ਕਰਨ, ਕਿਉਂਕਿ ਅਜੇ ਵੀ ਅਲਫਾਜ਼ ਦੀ ਹਾਲਤ ਗੰਭੀਰ ਹੈ ਅਤੇ ਉਹ ICU ਦੇ ਵਿੱਚ ਦਾਖਲ ਹਨ।
Image Source: Instagram
ਦੱਸ ਦਈਏ ਕਿ ਹਨੀ ਸਿੰਘ ਨੇ ਆਪਣੇ ਇੰਸਟਾਗ੍ਰਾਮ 'ਤੇ ਇੱਕ ਤਸਵੀਰ ਸ਼ੇਅਰ ਕਰਕੇ ਅਲਫਾਜ਼ 'ਤੇ ਹੋਏ ਹਮਲੇ ਦੀ ਜਾਣਕਾਰੀ ਦਿੱਤੀ ਸੀ। ਹਨੀ ਸਿੰਘ ਵੱਲੋਂ ਪੋਸਟ ਕੀਤੀ ਗਈ ਤਸਵੀਰ 'ਚ ਅਲਫ਼ਾਜ਼ ਹਸਪਤਾਲ ਦੇ ਬੈੱਡ 'ਤੇ ਬੇਹੋਸ਼ੀ ਦੀ ਹਾਲਤ 'ਚ ਨਜ਼ਰ ਆ ਰਹੇ। ਅਲਫਾਜ਼ ਦੇ ਸਰੀਰ 'ਤੇ ਪੱਟੀਆਂ ਬੰਨ੍ਹੀਆਂ ਹੋਈਆਂ ਹਨ ਅਤੇ ਉਨ੍ਹਾਂ ਦੇ ਸਿਰ 'ਤੇ ਗੰਭੀਰ ਸੱਟ ਲੱਗੀ ਹੈ। ਹਨੀ ਸਿੰਘ ਨੇ ਇਸ ਤਸਵੀਰ ਨਾਲ ਲਿਖਿਆ ਕਿ ''ਇਸ ਹਮਲੇ ਪਿੱਛੇ ਜੋ ਵੀ ਹੈ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।''
Image Source: Instagram
ਹੋਰ ਪੜ੍ਹੋ: ਗਾਇਕ ਅਲਫ਼ਾਜ਼ 'ਤੇ ਹੋਏ ਹਮਲੇ ਤੋਂ ਦੁਖੀ ਇੰਦਰਜੀਤ ਨਿੱਕੂ ਨੇ ਪੰਜਾਬ ਸਰਕਾਰ 'ਤੇ ਸਾਧਿਆ ਨਿਸ਼ਾਨਾ, ਕਿਹਾ ਕੀ ਸੁੱਤੀ ਪਈ ਹੈ ਸਰਕਾਰ
ਇਸ ਤੋਂ ਇਲਾਵਾ ਪੰਜਾਬੀ ਇੰਡਸਟਰੀ ਦੇ ਹੋਰਨਾਂ ਕਈ ਗਾਇਕਾਂ ਨੇ ਵੀ ਗਾਇਕ ਅਲਫ਼ਾਜ਼ ਸਿੰਘ 'ਤੇ ਹੋਏ ਹਮਲੇ ਦੀ ਨਿਖੇਧੀ ਕੀਤੀ ਹੈ ਅਤੇ ਜਲਦ ਹੀ ਹਮਲਾਵਾਰਾਂ ਨੂੰ ਗ੍ਰਿਫ਼ਤਾਰ ਕਰ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਪੰਜਾਬੀ ਗਾਇਕ ਇੰਦਰਜੀਤ ਨਿੱਕੂ ਨੇ ਇਸ ਨਾਲ ਸਬੰਧਤ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਇੱਕ ਪੋਸਟ ਸ਼ੇਅਰ ਕੀਤੀ ਹੈ। ਇਸ ਵਿੱਚ ਉਨ੍ਹਾਂ ਨੇ ਅਲਫ਼ਾਜ਼ ਉੱਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਆਪਣੀ ਇਸ ਪੋਸਟ ਰਾਹੀਂ ਇੰਦਰਜੀਤ ਨਿੱਕੂ ਪੰਜਾਬ ਵਿੱਚ ਮੌਜੂਦਾ ਸਮੇਂ ਦੀ ਮਾਨ ਸਰਕਾਰ ਉੱਤੇ ਨਿਸ਼ਾਨਾ ਸਾਧਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਅਲਫਾਜ਼ 'ਤੇ ਹਮਲਾ ਕਰਨ ਵਾਲੇ ਮੁਲਜ਼ਮਾਂ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਵੀ ਮੰਗ ਕੀਤੀ ਹੈ।
View this post on Instagram
A post shared by Yo Yo Honey Singh (@yoyohoneysingh)