ਗਾਇਕ ਅਨਮੋਲ ਕਵਾਤਰਾ ਨੇ ਪ੍ਰੇਸ਼ਾਨ ਹੋ ਕੇ ਲਿਆ ਅਹਿਮ ਫ਼ੈਸਲਾ, ਹੁਣ ਨਹੀਂ ਕਰਨਗੇ ਇਹ ਕੰਮ !

ਗਾਇਕ ਅਤੇ ਸਮਾਜ ਸੇਵੀ ਅਨਮੋਲ ਕਵਾਤਰਾ ਆਪਣੇ ਸਮਾਜ ਸੇਵਾ ਦੇ ਕੰਮਾਂ ਲਈ ਜਾਣੇ ਜਾਂਦੇ ਹਨ ਅਤੇ ਉਹ ਅਕਸਰ ਸਮਾਜ ਸੇਵਾ ਦੇ ਕੰਮਾਂ ਨੂੰ ਆਪਣੇ ਫੇਸਬੁੱਕ ਪੇਜ 'ਤੇ ਸਾਂਝੇ ਕਰਦੇ ਰਹਿੰਦੇ ਹਨ । ਉਨ੍ਹਾਂ ਦੇ ਸਮਾਜ ਪ੍ਰਤੀ ਸੇਵਾ ਦੇ ਇਸ ਕੰਮ ਦੇ ਚੱਲਦਿਆਂ ਲੱਖਾਂ ਦੀ ਗਿਣਤੀ 'ਚ ਉਨ੍ਹਾਂ ਦੇ ਪ੍ਰਸ਼ੰਸਕ ਹਨ ਅਤੇ ਲੋਕ ਉਨ੍ਹਾਂ 'ਤੇ ਆਪਣੀ ਜਾਨ ਵਾਰਦੇ ਨੇ । ਅਕਸਰ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੀਆਂ ਵੀਡੀਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਨੇ ।
ਹੋਰ ਵੇਖੋ:ਅਨਮੋਲ ਕਵਾਤਰਾ ਨੇ ਆਪਣੀ ਫ਼ਿਲਮ ਦੀ ਪਹਿਲੀ ਕਮਾਈ ਪੰਜਾਬ ਦੇ ਹੜ੍ਹ ਪੀੜਤਾਂ ਨੂੰ ਦਾਨ ਕੀਤੀ
ਪਰ ਹੁਣ ਉਨ੍ਹਾਂ ਨੇ ਖੁਦ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ 'ਚ ਉਨ੍ਹਾਂ ਨੇ ਫ਼ੈਸਲਾ ਲਿਆ ਹੈ ਕਿ ਉਹ ਸਮਾਜ ਸੇਵਾ ਦੇ ਕੰਮ ਤੋਂ ਪ੍ਰੇਸ਼ਾਨ ਹੋ ਚੁੱਕੇ ਹਨ ਅਤੇ ਲੋਕਾਂ ਵੱਲੋਂ ਅਕਸਰ ਉਨ੍ਹਾਂ 'ਤੇ ਸਮਾਜ ਸੇਵਾ ਲਈ ਆਉਣ ਵਾਲੇ ਪੈਸੇ ਦਾ ਇਸਤੇਮਾਲ ਕੀਤਾ ਜਾਂਦਾ ਹੈ । ਇਸ ਤਰ੍ਹਾਂ ਦੇ ਇਲਜ਼ਾਮ ਉਨ੍ਹਾਂ 'ਤੇ ਲਗਾਤਾਰ ਲਗਾਏ ਜਾ ਰਹੇ ਸਨ ਜਿਸ ਤੋਂ ਉਹ ਬੇਹੱਦ ਪ੍ਰੇਸ਼ਾਨ ਹਨ ।
https://www.instagram.com/p/B2t75oEFxqw/
ਉਨ੍ਹਾਂ ਦੇ ਇੱਕ ਸਾਥੀ ਨੇ ਲਾਈਵ ਹੋ ਕੇ ਸਾਰੀ ਗੱਲਬਾਤ ਦੱਸੀ । ਦੱਸ ਦਈਏ ਕਿ ਅਨਮੋਲ ਕਵਾਤਰਾ ਗਾਇਕੀ ਦੇ ਨਾਲ-ਨਾਲ ਸਮਾਜ ਸੇਵਾ ਲਈ ਵੀ ਜਾਣੇ ਜਾਂਦੇ ਨੇ ਅਤੇ ਉਨ੍ਹਾਂ ਦੀ ਬਦੌਲਤ ਕਈ ਜ਼ਰੂਰਤਮੰਦ ਲੋਕਾਂ ਨੂੰ ਮਦਦ ਮਿਲਦੀ ਹੈ ।
https://www.instagram.com/p/B2Maj6xlIX0/
ਇਸ ਦੇ ਨਾਲ ਹੀ ਉਹ ਫ਼ਿਲਮ ਇੰਡਸਟਰੀ 'ਚ ਵੀ ਲਗਾਤਾਰ ਸਰਗਰਮ ਹੋ ਰਹੇ ਨੇ ਜਲਦ ਹੀ ਉਹ ਇੱਕ ਫ਼ਿਲਮ 'ਚ ਵੀ ਨਜ਼ਰ ਆਉਣਗੇ ।