ਗਾਇਕ ਬੱਬੂ ਮਾਨ ਨੇ ਬੰਦੀ ਸਿੰਘਾਂ ਨੂੰ ਲੈ ਕੇ ਪਾਈ ਪੋਸਟ, ਕਿਹਾ ਰੌਲਾ ਬੇਸ਼ੱਕ ਆਪਸ ‘ਚ ਵਿਚਾਰਾਂ ਦੀ ਜੰਗ ਦਾ, ਪਰ ਬੰਦੀ ਸਿੰਘਾਂ ਦੀ ਰਿਹਾਈ ਪੂਰਾ ਪੰਜਾਬ ਮੰਗਦਾ

ਬੱਬੂ ਮਾਨ (Babbu Maan) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਪੋਸਟ ਸਾਂਝੀ ਕੀਤੀ ਹੈ । ਇਸ ਪੋਸਟ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਮੁੜ ਤੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਲਈ ਆਵਾਜ਼ ਬੁਲੰਦ ਕੀਤੀ ਹੈ ।ਉਨ੍ਹਾਂ ਨੇ ਇਸ ਪੋਸਟ ਨੂੰ ਸਾਂਝਾ ਕਰਦੇ ਹੋਏ ਲਿਖਿਆ ਕਿ ‘ਰੌਲਾ ਬੇਸ਼ੱਕ ਆਪਸ ‘ਚ ਵਿਚਾਰਾਂ ਦੀ ਜੰਗ ਦਾ, ਪਰ ਬੰਦੀ ਸਿੰਘਾਂ ਦੀ ਰਿਹਾਈ ਪੂਰਾ ਪੰਜਾਬ ਮੰਗਦਾ’ ।
ਇਸ ਪੋਸਟ ‘ਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਕਮੈਂਟਸ ਕੀਤੇ ਜਾ ਰਹੇ ਹਨ ਅਤੇ ਗਾਇਕ ਦੇ ਇਸ ਉਦਮ ਦੀ ਸ਼ਲਾਘਾ ਕਰ ਰਹੇ ਹਨ । ਦੱਸ ਦਈਏ ਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਪਿਛਲੇ ਲੰਮੇਂ ਸਮੇਂ ਤੋਂ ਕੀਤੀ ਜਾ ਰਹੀ ਹੈ । ਸੋਸ਼ਲ ਮੀਡੀਆ ‘ਤੇ ਬੱਬੂ ਮਾਨ ਵੀ ਅਕਸਰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰ ਰਹੇ ਹਨ ।
image From instagram
ਹੋਰ ਪੜ੍ਹੋ : ਬੱਬੂ ਮਾਨ ਨੇ ਖ਼ਾਸ ਅੰਦਾਜ਼ ਦੇ ਨਾਲ ਵਿਰੋਧੀਆਂ ਨੂੰ ਦਿੱਤਾ ਜਵਾਬ, ਕਿਹਾ ‘ਪੰਜਾਬੀਓ ਇਕੱਠੇ ਰਿਹਾ ਕਰੋ..’
ਬੱਬੂ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਨੇ ਹਰ ਤਰ੍ਹਾਂ ਦੇ ਗੀਤ ਗਾਏ ਹਨ । ਭਾਵੇਂ ਉਹ ਖੇਤੀ ਕਿਰਸਾਨੀ ਦੇ ਨਾਲ ਸਬੰਧਤ ਹੋਣ, ਲੋਕ ਗੀਤ ਹੋਣ ਜਾਂ ਫਿਰ ਧਾਰਮਿਕ ਗੀਤ ਹੋਣ ।
image from instagram
ਗੀਤਾਂ ਦੇ ਨਾਲ-ਨਾਲ ਉਹ ਫ਼ਿਲਮਾਂ ‘ਚ ਵੀ ਸਰਗਰਮ ਹਨ ।ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ।ਉਹ ਆਪਣੇ ਗੀਤ ਖੁਦ ਹੀ ਲਿਖਦੇ ਹਨ। ਹਾਲ ਹੀ ਉਹ ਸਿੱਧੂ ਮੂਸੇਵਾਲਾ ਐੱਸਵਾਈਐੱਲ ਗੀਤ ਤੋਂ ਬਾਅਦ ਕਾਫੀ ਚਰਚਾ ‘ਚ ਰਹੇ ਸਨ ।
View this post on Instagram