ਗਾਇਕਾ ਹਰਸ਼ਦੀਪ ਕੌਰ ਨੇ ਆਪਣੇ ਪੁੱਤਰ ਦੇ ਨਾਲ ਸਾਂਝੀ ਕੀਤੀ ਕਿਊਟ ਜਿਹੀ ਤਸਵੀਰ, ਪ੍ਰਸ਼ੰਸਕਾਂ ਨੂੰ ਵੀ ਆ ਰਹੀ ਪਸੰਦ

By  Shaminder July 26th 2021 04:22 PM

ਗਾਇਕਾ ਹਰਸ਼ਦੀਪ ਕੌਰ ਨੇ ਆਪਣੇ ਬੇਟੇ ਹੁਨਰ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ‘ਚ ਮਾਂ ਪੁੱਤਰ ਬਹੁਤ ਹੀ ਪਿਆਰੇ ਲੱਗ ਰਹੇ ਹਨ ।ਦੱਸ ਦਈਏ ਕਿ ਮਾਰਚ ਮਹੀਨੇ ‘ਚ ਹਰਸ਼ਦੀਪ ਕੌਰ ਨੇ ਇੱਕ ਬੇਟੇ ਨੂੰ ਜਨਮ ਦਿੱਤਾ ਸੀ । ਜਿਸ ਤੋਂ ਬਾਅਦ ਉਹ ਅਕਸਰ ਆਪਣੇ ਬੇਟੇ ਦੇ ਨਾਲ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ । ਬੀਤੇ ਦਿਨ ਵੀ ਗਾਇਕਾ ਨੇ ਆਪਣੇ ਬੇਟੇ ਦੇ ਨਾਲ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ‘ਹਰ ਦਿਨ ਪੁੱਤਰ ਦਾ ਦਿਨ’।

image of harshdeep kaur with family Image From Instagram

ਹੋਰ ਪੜ੍ਹੋ : ਕਿਸਾਨ ਪਾਰਲੀਮੈਂਟ ਸੈਸ਼ਨ ਦੀ ਅਰਦਾਸ ਕਰਨ ਤੋੋਂ ਬਾਅਦ ਹੋਈ ਸ਼ੁਰੂਆਤ, ਵੱਡੀ ਗਿਣਤੀ ‘ਚ ਕਿਸਾਨ ਬੀਬੀਆਂ ਨੇ ਲਿਆ ਭਾਗ 

Image From Instagram

ਇਸ ਤਸਵੀਰ ‘ਤੇ ਉਸ ਦੇ ਪ੍ਰਸ਼ੰਸਕਾਂ ਵੱਲੋਂ ਵੀ ਲਗਾਤਾਰ ਕਮੈਂਟਸ ਕੀਤੇ ਜਾ ਰਹੇ ਹਨ ਅਤੇ ਪ੍ਰਸ਼ੰਸਕਾਂ ਵੱਲੋਂ ਇਸ ਤਸਵੀਰ ‘ਤੇ ਖੂਬ ਕਮੈਂਟਸ ਵੀ ਕੀਤੇ ਜਾ ਰਹੇ ਹਨ ।

Harshdeep Kaur Image From Instagram

ਹਰਸ਼ਦੀਪ ਕੌਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਆਪਣੇ ਸੂਫ਼ੀਆਨਾ ਅੰਦਾਜ਼ ਅਤੇ ਗਾਇਕੀ ਦੇ ਨਾਲ ਹਰ ਕਿਸੇ ਨੂੰ ਕੀਲਣ ਵਾਲੀ ਇਸ ਗਾਇਕਾ ਨੇ ਬਾਲੀਵੁੱਡ ਇੰਡਸਟਰੀ ਨੂੰ ਵੀ ਕਈ ਹਿੱਟ ਗਾਣੇ ਦਿੱਤੇ ਹਨ । ਉਨ੍ਹਾਂ ਦੇ ਗੀਤਾਂ ਨੂੰ ਵੀ ਸਰੋਤਿਆਂ ਵੱਲੋਂ ਕਾਫੀ ਪਸੰਦ ਕੀਤਾ ਜਾਂਦਾ ਹੈ ।

 

View this post on Instagram

 

A post shared by Harshdeep Kaur (@harshdeepkaurmusic)

Related Post