ਖੇਤਾਂ ‘ਚ ਟਰੈਕਟਰ ਦੇ ਨਾਲ ਵਾਹੀ ਕਰਦੇ ਨਜ਼ਰ ਆਏ ਗਾਇਕ ਜਸਬੀਰ ਜੱਸੀ, ਪ੍ਰਸ਼ੰਸਕਾਂ ਨੂੰ ਪਸੰਦ ਆ ਰਿਹਾ ਹੈ ਗਾਇਕ ਦਾ ਇਹ ਅੰਦਾਜ਼,  ਦੇਖੋ ਵੀਡੀਓ

By  Lajwinder kaur July 5th 2021 04:18 PM

ਪੰਜਾਬੀ ਗਾਇਕ ਜਸਬੀਰ ਜੱਸੀ ਜੋ ਕਿ ਏਨੀਂ ਦਿਨੀਂ ਆਪਣੇ ਨਵੇਂ ਗੀਤ ਹੀਰ ਕਰਕੇ ਖ਼ੂਬ ਸੁਰਖੀਆਂ ਵਟੋਰ ਰਹੇ ਨੇ। ਰੂਹ ਨੂੰ ਸਕੂਨ ਦੇਣ ਵਾਲਾ ਇਹ ਗੀਤ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਜਸਬੀਰ ਜੱਸੀ ਨੂੰ ਦਾ ਇੱਕ ਨਵਾਂ ਵੀਡੀਓ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ।

heer song by jasbir jassi image credit: instagram

ਹੋਰ ਪੜ੍ਹੋ : ਡਿਊਟੀ ਦੌਰਾਨ ਸ਼ਹੀਦ ਹੋਏ ਸਿੱਖ ਪੁਲਿਸ ਅਫ਼ਸਰ ਸੰਦੀਪ ਸਿੰਘ ਧਾਲੀਵਾਲ ਦੀ ਯਾਦ ‘ਚ ਖਾਲਸਾ ਏਡ ਨੇ ਕੁਝ ਇਸ ਤਰ੍ਹਾਂ ਦਿੱਤੀ ਸ਼ਰਧਾਂਜਲੀਹੋਰ ਪੜ੍ਹੋ : ਪੰਜਾਬੀ ਗਾਇਕ ਯੋ ਗੋਲਡ ਈ ਗਿੱਲ ਦਾ ਨਵਾਂ ਗੀਤ ‘Nazar' ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ

inside image of jasbir jassi image credit: instagram

ਇਸ ਵੀਡੀਓ ‘ਚ ਟਰੈਕਟਰ ਦੇ ਨਾਲ ਖੇਤਾਂ ‘ਚ ਵਾਹੀ ਕਰਦੇ ਹੋਏ ਨਜ਼ਰ ਆ ਰਹੇ ਨੇ। ਇਸ ਵੀਡੀਓ ਨੂੰ ਉਨ੍ਹਾਂ ਨੇ ਹੀਰ ਗੀਤ ਦੇ ਨਾਲ ਪੋਸਟ ਕੀਤਾ ਹੈ। ਜਸਬੀਰ ਜੱਸੀ ਦਾ ਇਹ ਅੰਦਾਜ਼ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਵੱਡੀ ਗਿਣਤੀ ‘ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ।

jasbir jassi coming soon with new track image credit: instagram

ਜੇ ਗੱਲ ਕਰੀਏ ਜਸਬੀਰ ਜੱਸੀ ਲੰਬੇ ਅਰਸੇ ਤੋਂ ਪੰਜਾਬੀ ਮਿਊਜ਼ਿਕ ਜਗਤ ‘ਚ ਕੰਮ ਕਰ ਰਹੇ ਨੇ। ਜਿਸ ਕਰਕੇ ਉਨ੍ਹਾਂ ਦੇ ਗੀਤਾਂ ਦੀ ਉਡੀਕ ਫੈਨਜ਼ ਬਹੁਤ ਬੇਸਬਰੀ ਦੇ ਨਾਲ ਕਰਦੇ ਰਹਿੰਦੇ ਨੇ। ਪਾਲੀਵੁੱਡ ਦੇ ਨਾਲ ਉਹ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਆਪਣੀ ਆਵਾਜ਼ ਦਾ ਜਾਦੂ ਬਿਖੇਰੇ ਚੁੱਕੇ ਨੇ।

 

 

View this post on Instagram

 

A post shared by Jassi (@jassijasbir)

Related Post