‘ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ’ ਦੇ ਨਾਅਰੇ ਨਾਲ ਗਾਇਕ ਜੱਸ ਬਾਜਵਾ ਨੇ ਸਾਂਝਾ ਕੀਤਾ ਆਪਣੇ ਨਵੇਂ ਕਿਸਾਨੀ ਗੀਤ ‘Hoka ’ ਦਾ ਪੋਸਟਰ

By  Lajwinder kaur May 21st 2021 05:24 PM -- Updated: May 21st 2021 05:39 PM

ਪੰਜਾਬੀ ਗਾਇਕ ਜੱਸ ਬਾਜਵਾ ਜੋ ਕਿ ਪਹਿਲੇ ਦਿਨ ਤੋਂ ਕਿਸਾਨੀ ਸੰਘਰਸ਼ ਦੇ ਨਾਲ ਜੁੜੇ ਹੋਏ ਨੇ । ਉਹ ਕਿਸਾਨੀ ਮੋਰਚੇ ਉੱਤੇ ਆਪਣੀ ਸੇਵਾਵਾਂ ਵੀ ਨਿਭਾ ਰਹੇ ਨੇ। ਉਹ ਸੋਸ਼ਲ ਮੀਡੀਆ ਦੇ ਰਾਹੀਂ ਵੀ ਇਸ ਕਿਸਾਨੀ ਸੰਘਰਸ਼ ਨੂੰ ਮਜ਼ਬੂਤ ਕਰ ਰਹੇ ਨੇ। ਇੱਕ ਵਾਰ ਫਿਰ ਤੋਂ ਉਹ ਆਪਣਾ ਨਵਾਂ ਕਿਸਾਨੀ ਗੀਤ ਲੈ ਕੇ ਆ ਰਹੇ ਨੇ।

jass bajwa with rakesh tiket Image Source: instagram

ਹੋਰ ਪੜ੍ਹੋ : ਹਿਨਾ ਖ਼ਾਨ ਨੇ ਆਪਣੇ ਮਰਹੂਮ ਪਿਤਾ ਨੂੰ ਯਾਦ ਕਰਦੇ ਹੋਏ ਸਾਂਝੀ ਕੀਤੀ ਅਣਦੇਖੀ ਵੀਡੀਓ, ਅਦਾਕਾਰਾ ਪਿਤਾ ਦੇ ਨਾਲ ਹਿੰਦੀ ਗੀਤ ‘ਆਨੇਵਾਲਾ ਪਲ ਜਾਨੇਵਾਲਾ ਹੈ’ ਗਾਉਂਦੀ ਹੋਈ ਨਜ਼ਰ ਆਈ, ਪ੍ਰਸ਼ੰਸਕ ਵੀ ਹੋਏ ਭਾਵੁਕ, ਦੇਖੋ ਵੀਡੀਓ

singer jass bajwa shared his new song hoka poster with fans Image Source: instagram

ਉਨ੍ਹਾਂ ਨੇ ਆਪਣੇ ਨਵੇਂ ਗੀਤ ‘ਹੋਕਾ’ ਦਾ ਪੋਸਟਰ ਦਰਸ਼ਕਾਂ ਦੇ ਨਾਲ ਸਾਂਝਾ ਕੀਤਾ ਹੈ। ਪੋਸਟਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ- ‘ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ 23 ਤਾਰੀਖ ਨੂੰ ਆਪਣੇ ਯੂਟਿਊਬ ਚੈਨਲ ਤੇ ਵੀਡੀਓ ਦੇ ਨਾਲ #hoka ਗਾਣਾ ਲਿਆ ਰਹੇ ਹਾਂ ??Kisaan majdoor ekta zindabaad’। ਸੋਸ਼ਲ ਮੀਡੀਆ ਉੱਤੇ ਹੌਕਾ ਪੋਸਟਰ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।

punjabi singer jass bajwa with kisani flag Image Source: instagram

ਜੇ ਗੱਲ ਕਰੀਏ ਜੱਸ ਬਾਜਵਾ ਦੇ ਵਰਕ ਫਰੰਟ ਦੀ ਤਾਂ ਉਹ ਪਹਿਲੇ ਦਿਨ ਤੋਂ ਹੀ ਕਿਸਾਨੀ ਸੰਘਰਸ਼ ਦੇ ਨਾਲ ਜੁੜੇ ਹੋਏ ਨੇ। ਜਿਵੇਂ ਕਿ ਸਭ ਜਾਣਦੇ ਹੀ ਨੇ ਕਿ ਕੇਂਦਰ ਦੀ ਸਰਕਾਰ ਦਾ ਖੇਤੀ ਬਿੱਲਾਂ ਨੂੰ ਲੈ ਕੇ ਉਹੀ ਅੜਿਅਲ ਰਵੱਈਆ ਅਜੇ ਵੀ ਬਰਕਰਾਰ ਹੈ । ਛੇ ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਕਿਸਾਨਾਂ ਵੱਲੋਂ ਦਿੱਲੀ ਦੀ ਸਰਹੱਦਾਂ ਉੱਤੇ ਸ਼ਾਂਤਮਈ ਪ੍ਰਦਰਸ਼ਨ ਕਰਦੇ ਹੋਏ । ਜੱਸ ਬਾਜਵਾ ਇਸ ਤੋਂ ਪਹਿਲਾਂ ਵੀ ਕਈ ਕਿਸਾਨੀ ਗੀਤਾਂ ਦੇ ਨਾਲ ਕਿਸਾਨੀ ਸੰਘਰਸ਼ ਨੂੰ ਸਮਰਥਨ ਦੇ ਚੁੱਕੇ ਨੇ।

 

Related Post