ਕੰਠ ਕਲੇਰ ਨੇ ਪੁਲਵਾਮਾ ਵਿੱਚ ਸ਼ਹੀਦ ਹੋਏ ਜਵਾਨਾਂ ਨੂੰ ਕੁਝ ਇਸ ਤਰ੍ਹਾਂ ਦਿੱਤੀ ਸ਼ਰਧਾਂਜਲੀ, ਦੇਖੋ ਵੀਡਿਓ 

By  Rupinder Kaler February 18th 2019 12:21 PM

ਜੰਮੂ ਕਸ਼ਮੀਰ ਦੇ ਪੁਲਵਾਮਾ ਵਿੱਚ ਫਿਦਾਈਨ ਹਮਲੇ ਦੌਰਾਨ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਦੀ ਮਦਦ ਲਈ ਪੰਜਾਬੀ ਫਿਲਮ ਇੰਡਸਟਰੀ ਤੇ ਮਿਊਜ਼ਿਕ ਇੰਡਸਟਰੀ ਦੇ ਕਈ ਸਿਤਾਰੇ ਅੱਗੇ ਆਏ ਹਨ ।ਪਰ ਇਸ ਸਭ ਦੇ ਚਲਦੇ ਕੁਝ ਗਾਇਕ ਸ਼ਹੀਦਾਂ ਦੇ ਪਰਿਵਾਰਾਂ ਦਾ ਆਪਣੇ ਆਪਣੇ ਤਰੀਕੇ ਨਾਲ ਹੌਸਲਾ ਵੀ ਵਧਾ ਰਹੇ ਹਨ । ਅਜਿਹਾ ਹੀ ਕੁਝ ਕੀਤਾ ਹੈ ਕੰਠ ਕਲੇਰ ਨੇ ਜਿੰਨਾਂ ਨੇ ਪੁਲਵਾਮਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ 'ਐ ਵਤਨ' ਗਾਣਾ ਕੱਢਿਆ ਹੈ ।

https://www.instagram.com/p/Bt-Q742lZCd/?utm_source=ig_embed

ਕੰਠ ਕਲੇਰ ਨੇ ਇਸ ਗਾਣੇ ਦਾ ਯੂਟਿਊਬ ਲਿੰਕ ਵੀ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤਾ ਹੈ । ਕੰਠ ਕਲੇਰ ਨੇ ਇਸ ਗਾਣੇ ਦਾ ਲਿੰਕ ਸ਼ੇਅਰ ਕਰਦੇ ਹੋਏ ਆਪਣੇ ਇੰਸਟਾਗ੍ਰਾਮ ਤੇ ਲਿਖਿਆ ਹੈ "ਪੁਲਵਾਮਾ ਵਖੇ ਸ਼ਹੀਦ ਹੋਏ ਫ਼ੌਜੀ ਵੀਰ ਜਵਾਨਾਂ ਦੀ ਸ਼ਹਾਦਤ ਨੂੰ ਸਮਰਪਤਿ ਮੇਰਾ ਇਹ ਗੀਤ "ਐ ਵਤਨ " ਮੇਰੇ ਵੱਲੋਂ ਦੇਸ਼ ਦੇ ਸਾਰੇ ਸ਼ਹੀਦ ਹੋਏ ਫ਼ੌਜੀ ਵੀਰਾਂ ਨੂੰ ਸੱਚੀ ਸ਼ਰਧਾਂਜਲੀ " ਇੱਥੇ ਤੁਹਾਨੂੰ ਦੱਸ ਦਿੰਦੇ ਹਾਂ ਕਿ ਇਸ ਹਮਲੇ ਵਿੱਚ ਸਾਡੀ ਫੌਜ ਦੇ 40 ਤੋਂ ਵੱਧ ਜਵਾਨ ਸ਼ਹੀਦ ਹੋ ਗਏ ਹਨ ।

https://www.youtube.com/watch?time_continue=124&v=v3pHSLpTi5Y

ਇਸ ਹਮਲੇ ਨੂੰ ਲੈ ਕੇ ਪੂਰੇ ਦੇਸ਼ ਵਿੱਚ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ ਤੇ ਲੋਕ ਸੜਕਾਂ 'ਤੇ ਉੱਤਰ ਕੇ ਨਾਅਰੇਬਾਜ਼ੀ ਕਰਦੇ ਹੋਏ ਨਜ਼ਰ ਆ ਰਹੇ ਹਨ । ਕੁਝ ਗਾਇਕਾਂ ਤੇ ਫਿਲਮੀ ਸਿਤਾਰਿਆਂ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਾਲੀ ਮਦਦ ਦੇਣ ਦਾ ਐਲਾਨ ਵੀ ਕੀਤਾ ਹੈ ।

Related Post