ਮਿਸ ਪੂਜਾ ਆਪਣੇ ਪੁੱਤਰ ਨਾਲ ਖੇਡਦੀ ਆਈ ਨਜ਼ਰ, ਮਾਂ-ਪੁੱਤ ਦਾ ਇਹ ਕਿਊਟ ਅੰਦਾਜ਼ ਸਭ ਨੂੰ ਆ ਰਿਹਾ ਹੈ ਖੂਬ ਪਸੰਦ

By  Lajwinder kaur June 28th 2022 11:37 AM

ਪੰਜਾਬੀ ਮਿਊਜ਼ਿਕ ਜਗਤ ਦੀ ਨਾਮੀ ਗਾਇਕਾ ਮਿਸ ਪੂਜਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਗਾਇਕਾ ਨੇ ਆਪਣੇ ਪੁੱਤਰ ਦੇ ਨਾਲ ਇੱਕ ਕਿਊਟ ਜਿਹਾ ਵੀਡੀਓ ਸਾਂਝਾ ਕੀਤੀ ਹੈ। ਇਹ ਨਵਾਂ ਵੀਡੀਓ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ।  ਇਸ ਵੀਡੀਓ 'ਚ Miss Pooja ਆਪਣੇ ਪੁੱਤਰ ਅਲਾਪ ਦੇ ਨਾਲ ਮਸਤੀ ਦੇ ਨਾਲ ਖੇਡਦੀ ਹੋਈ ਨਜ਼ਰ ਆ ਰਹੀ ਹੈ।

ਹੋਰ ਪੜ੍ਹੋ : ਕਿਸ਼ਵਰ ਮਰਚੈਂਟ ਨੇ ਆਪਣੇ ਬੇਟੇ ਨਿਰਵੈਰ ਦੇ 'ਮੁੰਡਨ' ਸਮਾਰੋਹ ਦੀ ਨਿੱਕੀ ਜਿਹੀ ਝਲਕ ਕੀਤੀ ਸਾਂਝੀ, ਕਿਹਾ- ‘ਪੇਸ਼ ਹੈ ਸਾਡਾ ਗੰਜੂ ਰਾਏ’

miss pooja

ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਅੰਗਰੇਜ਼ੀ ਗੀਤ ਦੇ ਨਾਲ ਇਸ ਵੀਡੀਓ ਨੂੰ ਅਪਲੋਡ ਕੀਤਾ ਹੈ।। ਵੀਡੀਓ 'ਚ ਦੇਖ ਸਕਦੇ ਹੋ ਅਲਾਪ ਜੋ ਰਿੜ ਰਿਹਾ ਹੈ ਤੇ ਮਿਸ ਪੂਜਾ ਵੀ ਉਸ ਨਾਲ ਪਿੱਛੇ-ਪਿੱਛੇ ਰਿੜਦੇ ਹੋਈ ਨਜ਼ਰ ਆ ਰਹੀ ਹੈ। ਫਿਰ ਉਹ ਆਪਣੇ ਪੁੱਤਰ ਨੂੰ ਗੋਦੀ 'ਚ ਚੁੱਕ ਲੈਂਦੀ ਹੈ ਤੇ ਪੁੱਤ 'ਤੇ ਪਿਆਰ ਲੁਟਾਉਂਦੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਅਲਾਪ ਸਿੰਘ ਟਾਹਲੀ …… My life’। ਇਸ ਵੀਡੀਓ ਉੱਤੇ ਪ੍ਰਸ਼ੰਸਕ ਤੇ ਕਲਾਕਾਰ ਕਮੈਂਟ ਕਰਕੇ ਤਾਰੀਫ ਕਰ ਰਹੇ ਹਨ।

miss pooja ,, image From instagram

ਦੱਸ ਦਈਏ ਪਿਛਲੇ ਸਾਲ  ਉਨ੍ਹਾਂ ਨੇ ਆਪਣੇ ਬੇਟੇ ਦੇ ਜਨਮ ਦਾ ਖੁਲਾਸਾ ਕੀਤਾ ਸੀ । ਉਨ੍ਹਾਂ ਨੇ ਆਪਣੇ ਪਤੀ ਅਤੇ ਪੁੱਤਰ ਦੀ ਤਸਵੀਰ ਇੰਸਟਾਗ੍ਰਾਮ ਅਕਾਉਂਟ ਉੱਤੇ ਸਾਂਝੀ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਕਈ ਤਸਵੀਰਾਂ ਤੇ ਵੀਡੀਓਜ਼ ਆਪਣੇ ਪੁੱਤਰ ਦੀਆਂ ਸਾਂਝੀਆਂ ਕੀਤੀਆਂ ਸਨ।

Miss pooja-Aalaap Tahli'

ਜੇ ਗੱਲ ਕਰੀਏ ਮਿਸ ਪੂਜਾ ਦੀ ਤਾਂ ਉਹ ਪਿਛਲੇ ਇੱਕ ਦਹਾਕੇ ਤੋਂ ਪੰਜਾਬੀ ਮਿਊਜ਼ਿਕ ਇੰਡਸਟਰੀ ‘ਤੇ ਰਾਜ ਕਰਦੀ ਆ ਰਹੀ ਹੈ । ਇਸੇ ਲਈ ਉਸ ਦੀ ਲੰਮੀ ਫੈਨ ਫਾਲੋਵਿੰਗ ਹੈ । ਮਿਸ ਪੂਜਾ ਨੇ ਆਪਣੀ ਗਾਇਕੀ ਨਾਲ ਗਿੰਨੀਜ਼ ਬੁੱਕ ਆਫ਼ ਰਿਕਾਰਡ ਵੀ ਆਪਣਾ ਨਾਂਅ ਦਰਜ ਕਰਵਾਇਆ ਹੈ । ਮਿਸ ਪੂਜਾ ਪੰਜਾਬੀ ਫ਼ਿਲਮਾਂ ਤੋਂ ਇਲਾਵਾ ਹਿੰਦੀ ਫ਼ਿਲਮਾਂ ‘ਚ ਵੀ ਗੀਤ ਗਾ ਚੁੱਕੀ ਹੈ।

 

View this post on Instagram

 

A post shared by Miss Pooja (@misspooja)

Related Post