ਗਾਇਕ ਨਿੰਜਾ (Ninja) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕੀਤੇ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਨਿੰਜਾ ਗੁਰੂ ਗ੍ਰੰਥ ਸਾਹਿਬ ਜੀ (Sri Guru Granth Sahib ji) ਦੀ ਹਜ਼ੂਰੀ ਸ਼ਬਦ ਕੀਰਤਨ ਦਾ ਅਨੰਦ ਮਾਣਦੇ ਹੋਏ ਨਜ਼ਰ ਆ ਰਹੇ ਹਨ । ਇਨ੍ਹਾਂ ਤਸਵੀਰਾਂ ‘ਚ ਨਿੰਜਾ ਗੁਰੂ ਗ੍ਰੰਥ ਸਾਹਿਬ ਜੀ ਆਪਣੇ ਘਰ ‘ਚ ਲੈ ਕੇ ਆ ਰਹੇ ਹਨ ।
image From instagram
ਹੋਰ ਪੜ੍ਹੋ : ਯੁਵਰਾਜ ਸਿੰਘ ਦੀ ਸੋਸ਼ਲ ਮੀਡੀਆ ਪੋਸਟ ਨੇ ਮਚਾਇਆ ਤਹਿਲਕਾ, ਲੋਕ ਲਗਾ ਰਹੇ ਹਨ ਇਸ ਤਰ੍ਹਾਂ ਦਾ ਅੰਦਾਜ਼ਾ
ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਮੱਥਾ ਟੇਕ ਕੇ ਉਹਨਾਂ ਦਾ ਪੂਰਾ ਪਰਿਵਾਰ ਆਸ਼ੀਰਵਾਦ ਲੈ ਰਿਹਾ ਹੈ । ਉਨ੍ਹਾਂ ਨੇ ਆਪਣੇ ਪਰਿਵਾਰ ਦੇ ਨਾਲ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ । ਨਿੰਜਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤੋਂ ਬਾਅਦ ਇੱਕ ਕਈ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।
image From instagram
ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਨਿੰਜਾ ਆਪਣੇ ਪਰਿਵਾਰ ਦੇ ਨਾਲ ਨਜ਼ਰ ਆ ਰਹੇ ਹਨ । ਇੱਕ ਤਸਵੀਰ ‘ਚ ਉਹ ਆਪਣੀ ਪਤਨੀ ਦੇ ਨਾਲ ਨਜ਼ਰ ਆ ਰਹੇ ਹਨ, ਜਦੋਂਕਿ ਦੂਜੀ ਤਸਵੀਰ ‘ਚ ਉਹ ਆਪਣੇ ਮਾਪਿਆਂ ਦੇ ਨਾਲ ਦਿਖਾਈ ਦੇ ਰਹੇ ਹਨ । ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਰਿਸ਼ਤੇਦਾਰਾਂ ਦੇ ਨਾਲ ਵੀ ਇੱਕ ਤਸਵੀਰ ਸਾਂਝੀ ਕੀਤੀ ਹੈ । ਨਿੰਜਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਗੀਤਾਂ ਦੇ ਨਾਲ-ਨਾਲ ਉਹ ਫ਼ਿਲਮਾਂ ‘ਚ ਵੀ ਸਰਗਰਮ ਹਨ ।
View this post on Instagram
A post shared by NINJA (@its_ninja)