ਗਾਇਕ ਸਤਵਿੰਦਰ ਬੁੱਗਾ ਨੇ ਪੁਰਾਣੀ ਯਾਦ ਨੂੰ ਸਾਂਝਾ ਕਰਦੇ ਹੋਏ ਪ੍ਰਸ਼ੰਸਕਾਂ ਨੂੰ ਪੁੱਛਿਆ ਕਿਸ-ਕਿਸ ਨੂੰ ਯਾਦ ਹੈ ਇਹ ਐਲਬਮ

ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਸਤਵਿੰਦਰ ਬੁੱਗਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਨ੍ਹਾਂ ਨੇ ਆਪਣੀ ਪੁਰਾਣੀ ਯਾਦਾਂ ਦੀ ਪਟਾਰੀ ‘ਚੋਂ ਇੱਕ ਯਾਦ ਆਪਣੇ ਪ੍ਰਸ਼ੰਸਕਾਂ ਦੇ ਨਾਲ ਸਾਂਝੀ ਕੀਤੀ ਹੈ । ਉਨ੍ਹਾਂ ਨੇ ਆਪਣੀ ਬਹੁਤ ਸਾਲ ਪਹਿਲਾਂ ਆਈ ਮਿਊਜ਼ਿਕ ਐਲਬਮ ‘ਲਾਈਆਂ ਯਾਰਾਂ ਨੇ ਮਹਿਫ਼ਲਾਂ’ ਦਾ ਪੁਰਾਣਾ ਪੋਸਟਰ ਸਾਂਝਾ ਕੀਤਾ ਹੈ।
image credit: instagram
ਹੋਰ ਪੜ੍ਹੋ : ਸੱਜਣ ਅਦੀਬ ਦਾ ਨਵਾਂ ਗੀਤ ‘Jodi’ ਹੋਇਆ ਰਿਲੀਜ਼, ਹਰ ਇੱਕ ਨੂੰ ਆ ਰਿਹਾ ਪਸੰਦ, ਦੇਖੋ ਵੀਡੀਓ
image credit: instagram
ਇਸ ਪੁਰਾਣੀ ਯਾਦ ਨੂੰ ਸਾਂਝਾ ਕਰਦੇ ਹੋਏ ਲਿਖਿਆ ਹੈ- ‘ਸਤਿ ਸ੍ਰੀ ਅਕਾਲ ਜੀ ? ਕਿਸ ਕਿਸ ਨੂੰ ਯਾਦ ਹੈ ਇਹ ਐਲਬਮ,,,❤ ਸਾਰਿਆਂ ਨੂੰ ਬਹੁਤ ਪਿਆਰ ਤੇ ਸਤਿਕਾਰ ? #SatwinderBugga’ । ਪ੍ਰਸ਼ੰਸਕ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ।
image credit: instagram
ਦੱਸ ਦਈਏ ਗਾਇਕ ਸਤਵਿੰਦਰ ਬੁੱਗਾ ਬਹੁਤ ਜਲਦ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਵਾਲੇ ਨੇ। ਉਹ ‘ਪਾਗਲ’ ਟਾਈਟਲ ਹੇਠ ਨਵਾਂ ਗੀਤ ਲੈ ਕੇ ਆ ਰਹੇ ਨੇ । ਇਹ ਗੀਤ ਬਹੁਤ ਜਲਦ ਦਰਸ਼ਕਾਂ ਦੇ ਰੁਬਰੂ ਹੋ ਜਾਵੇਗਾ। ਸਤਵਿੰਦਰ ਬੁੱਗਾ ਨੇ ਨੱਬੇ ਦੇ ਦਹਾਕੇ ‘ਚ ਕਈ ਹਿੱਟ ਗੀਤ ਦਿੱਤੇ ਸਨ ਜਿਹੜੇ ਅੱਜ ਵੀ ਲੋਕਾਂ ਦੀ ਜ਼ੁਬਾਨ ‘ਤੇ ਚੜ੍ਹੇ ਹੋਏ ਹਨ। ਇੱਕ ਲੰਬੇ ਸਮੇਂ ਤੋਂ ਆਪਣੀ ਗਾਇਕੀ ਦੇ ਨਾਲ ਮਾਂ ਬੋਲੀ ਪੰਜਾਬੀ ਦੀ ਸੇਵਾ ਕਰ ਰਹੇ ਨੇ।
image credit: instagram
View this post on Instagram