ਗਾਇਕ ਸੁਖਵਿੰਦਰ ਸੁੱਖੀ ਨੇ ਪਹਿਲੀ ਵਾਰ ਸ਼ੇਅਰ ਕੀਤੀ ਧੀ ਅਤੇ ਪੁੱਤਰ ਦੀ ਤਸਵੀਰ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ

By  Shaminder April 18th 2022 03:36 PM

ਗਾਇਕ ਸੁਖਵਿੰਦਰ ਸੁੱਖੀ (Sukhwinder Sukhi) ਜੋ ਕਿਸੇ ਪਛਾਣ ਦੇ ਮੁਹਤਾਜ ਨਹੀਂ ਹਨ । ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਹਾਲਾਂਕਿ ਸੁਖਵਿੰਦਰ ਸੁੱਖੀ ਦਾ ਗਾਇਕੀ ਦੇ ਨਾਲ ਦੂਰ ਦੂਰ ਤੱਕ ਕੋਈ ਨਾਤਾ ਨਹੀਂ ਸੀ । ਪਰ ਇਸ ਦੇ ਬਾਵਜੂਦ ਉਨ੍ਹਾਂ ਨੇ ਗਾਇਕੀ ਦੇ ਖੇਤਰ ‘ਚ ਨਾਮ ਕਮਾਇਆ ਅਤੇ ਉਨ੍ਹਾਂ ਦਾ ਨਾਮ ਗਾਇਕੀ ਦੇ ਖੇਤਰ ‘ਚ ਕਈ ਵੱਡੇ ਗਾਇਕਾਂ ਦੀ ਸੂਚੀ ‘ਚ ਆਉਂਦਾ ਹੈ । ਸੋਸ਼ਲ ਮੀਡੀਆ ‘ਤੇ ਐਕਟਿਵ ਰਹਿਣ ਵਾਲੇ ਸੁਖਵਿੰਦਰ ਸੁੱਖੀ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ ।

sukhwinder sukhi with jasbir jassi image from instagram

ਹੋਰ ਪੜ੍ਹੋ : ਸੰਦੀਪ ਨੰਗਲ ਅੰਬੀਆਂ ਦੇ ਦਿਹਾਂਤ ‘ਤੇ ਗਾਇਕ ਸੁਖਵਿੰਦਰ ਸੁੱਖੀ ਨੇ ਜਤਾਇਆ ਦੁੱਖ

ਸੋਸ਼ਲ ਮੀਡੀਆ ‘ਤੇ ਸਰਗਰਮ ਰਹਿਣ ਵਾਲੇ ਸੁਖਵਿੰਦਰ ਸੁੱਖੀ ਨੇ ਹੁਣ ਆਪਣੇ ਬੇਟੇ ਅਤੇ ਬੇਟੀ ਦੇ ਨਾਲ ਪਹਿਲੀ ਵਾਰ ਇੱਕ ਤਸਵੀਰ ਸ਼ੇਅਰ ਕੀਤੀ ਹੈ । ਜੋ ਕਿ ਦੋਵੇਂ ਵਿਦੇਸ਼ ‘ਚ ਰਹਿ ਰਹੇ ਹਨ ।ਸੁਖਵਿੰਦਰ ਸੁੱਖੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਕਿ ‘ਮੇਰੇ ਬੱਚੇ ਏਕਮ ਅਤੇ ਚਾਹਤ ਕੈਨੇਡਾ ਦੇ ਸਾਬਕਾ ਹਰਜੀਤ ਸਿੰਘ ਸੱਜਣ ਦੇ ਨਾਲ ਵਿਸਾਖੀ ਮੌਕੇ ਜੋ ਕਿ ਉਨ੍ਹਾਂ ਦੇ ਨਾਲ ਬਤੌਰ ਵਲੰਟੀਅਰ ਕੰਮ ਕਰ ਰਹੇ ਹਨ’।

sukhwinder sukhi ,,,, image from instagram

ਸੁਖਵਿੰਦਰ ਸੁੱਖੀ ਨੇ ਹਾਲ ਹੀ ‘ਚ ਵਿਸਾਖੀ ਦੇ ਮੌਕੇ ‘ਤੇ ਵੀ ਇੱਕ ਵੀਡੀਓ ਸਾਂਝਾ ਕੀਤਾ ਸੀ । ਖਾਲਸੇ ਦੀ ਸਾਜਨਾ ਦਿਵਸ ‘ਤੇ ਰਿਲੀਜ਼ ਕੀਤੇ ਗਏ ਇਸ ਗੀਤ ਨੂੰ ਸਰੋਤਿਆਂ ਵੱਲੋਂ ਵੀ ਪਸੰਦ ਕੀਤਾ ਗਿਆ ਸੀ । ਇਸ ਤੋਂ ਇਲਾਵਾ ਸੁਖਵਿੰਦਰ ਸੁੱਖੀ ਆਪਣੇ ਪਰਿਵਾਰ ਦੇ ਨਾਲ ਵੀ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਉਹ ਆਪਣੇ ਪ੍ਰਸ਼ੰਸਕਾਂ ਦੇ ਨਾਲ ਅਕਸਰ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ ।

 

View this post on Instagram

 

A post shared by Sukhwinder Sukhi (@sukhwindersukhiofficial)

Related Post