
ਗਾਇਕ ਸੁਖਸ਼ਿੰਦਰ ਸ਼ਿੰਦਾ ਦਾ ਨਵਾਂ ਗੀਤ ‘ਚੜਦਾ ਪੰਜਾਬ’ ਰਿਲੀਜ਼ ਹੋ ਚੁੱਕਿਆ ਹੈ ।ਇਸ ਗੀਤ ਦੇ ਬੋਲ ਰੋਮੀ ਬੈਂਸ ਨੇ ਲਿਖੇ ਹਨ, ਜਦੋਂਕਿ ਮਿਊਜ਼ਿਕ ਦਿੱਤਾ ਹੈ ਸੁਖਸ਼ਿੰਦਰ ਸ਼ਿੰਦਾ ਨੇ।ਇਸ ਗੀਤ ਨੂੰ ਸੁਖਸ਼ਿੰਦਰ ਸ਼ਿੰਦਾ ਨੇ ਕਿਸਾਨ ਸੰਘਰਸ਼ ਨੂੰ ਸਮਰਪਿਤ ਕੀਤਾ ਹੈ ।ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਸੁਖਸ਼ਿੰਦਰ ਸ਼ਿੰਦਾ ਵੱਲੋਂ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ।
ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਕਈ ਗਾਇਕ ਕਿਸਾਨਾਂ ਦੇ ਇਸ ਸੰਘਰਸ਼ ਨੂੰ ਸਮਰਪਿਤ ਗੀਤ ਕੱਢ ਚੁੱਕੇ ਹਨ ਅਤੇ ਜਿਸ ‘ਚ ਕਿਸਾਨਾਂ ਦੇ ਹੌਸਲੇ ਅਤੇ ਹਿੰਮਤ ਨੂੰ ਬਿਆਨ ਕੀਤਾ ਗਿਆ ਹੈ ।
ਹੋਰ ਪੜ੍ਹੋ : ਸੁਖਸ਼ਿੰਦਰ ਸ਼ਿੰਦਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਸਾਂਝੀ ਕਰਦੇ ਹੋਏ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
ਦੱਸ ਦਈਏ ਕਿ ਦੱਸ ਦਈਏ ਕਿ ਕਿਸਾਨਾਂ ਵੱਲੋਂ ਖੇਤੀਬਾੜੀ ਕਾਨੂੰਨ ਵਿੱਚ ਬਹੁਤ ਸਾਰੀਆਂ ਕਮੀਆਂ ਦੱਸੀਆਂ ਗਈਆਂ ਤੇ ਕਿਹਾ ਗਿਆ ਸੀ ਕਿ ਸਾਰੇ ਕਾਨੂੰਨ ਵਾਪਸ ਲੈ ਲਏ ਜਾਣੇ ਚਾਹੀਦੇ ਹਨ।
ਹਾਲਾਂਕਿ, ਸਰਕਾਰ ਨੇ ਸਹਿਮਤੀ ਪ੍ਰਗਟਾਈ ਪਰ ਨਾਲ ਹੀ ਸਪੱਸ਼ਟ ਕਰ ਦਿੱਤਾ ਕਿ ਉਹ ਕਾਨੂੰਨ ਵਾਪਸ ਨਹੀਂ ਲਵੇਗੀ। ਅਜਿਹੀ ਸਥਿਤੀ ਵਿੱਚ ਸਰਕਾਰ ਨੇ ਕਿਸਾਨਾਂ ਦੀਆਂ ਕੁਝ ਮੁੱਖ ਚਿੰਤਾਵਾਂ ਨੂੰ ਦੂਰ ਕਰਨ ਦੀ ਕੋਸ਼ਿਸ਼ ਕੀਤੀ ਹੈ।