ਖਾਲਸਾ ਏਡ ਦੇ ਨਾਲ ਮਿਲ ਕੇ ਗਾਇਕ ਤਰਸੇਮ ਜੱਸੜ ਤੇ ਰਣਜੀਤ ਬਾਵਾ ਨੇ ਕੀਤੀ ਲੰਗਰ ਦੀ ਸੇਵਾ

ਦਿੱਲੀ ਮਾਰਚ ‘ਚ ਕਿਸਾਨਾਂ ਨੂੰ ਸਮਰਥਨ ਦੇਣ ਲਈ ਕਈ ਪੰਜਾਬੀ ਕਲਾਕਾਰ ਵੀ ਪਹੁੰਚੇ ਹੋਏ ਹਨ । ਉਨ੍ਹਾਂ ਵਿੱਚੋਂ ਹੀ ਇੱਕ ਹਨ ਗਾਇਕ ਅਤੇ ਤਰਸੇਮ ਜੱਸੜ ਅਤੇ ਰਣਜੀਤ ਬਾਵਾ । ਜੋ ਇਸ ਪ੍ਰਦਰਸ਼ਨ ਦੇ ਦੌਰਾਨ ਕਿਸਾਨਾਂ ਦੇ ਮੋਢੇ ਦੇ ਨਾਲ ਮੋਢਾ ਜੋੜ ਕੇ ਸਾਥ ਦੇ ਰਹੇ ਹਨ ।
ਉੱਥੇ ਹੀ ਦੋਹਾਂ ਦੀਆਂ ਕੁਝ ਤਸਵੀਰਾਂ ਅਤੇ ਵੀਡੀਓਜ਼ ਸਾਹਮਣੇ ਆਏ ਹਨ । ਜਿਸ ‘ਚ ਇਹ ਦੋਵੇਂ ਗਾਇਕ ਕਿਸਾਨਾਂ ਦੀ ਸੇਵਾ ‘ਚ ਜੁਟੇ ਹੋਏ ਨਜ਼ਰ ਆਏ ਹਨ । ਰਣਜੀਤ ਬਾਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।
ਹੋਰ ਪੜ੍ਹੋ : ਦੇਖੋ ਵੀਡੀਓ : ਰਣਜੀਤ ਬਾਵਾ ਕਿਸੇ ‘ਦੋ ਨੈਣ’ ‘ਚ ਹੋਏ ਕੈਦ, ਦੱਸ ਰਹੇ ਨੇ ਦਿਲ ਦਾ ਹਾਲ
ਜਿਸ ‘ਚ ਉਹ ਚਾਹ ਪਾਣੀ ਵਰਤਾਉਣ ਦੀ ਸੇਵਾ ਕਰਦੇ ਹੋਏ ਨਜ਼ਰ ਆ ਰਹੇ ਹਨ । ਇਨ੍ਹਾਂ ਤਸਵੀਰਾਂ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ।
ਦੱਸ ਦਈਏ ਕਿ ਦਿੱਲੀ ‘ਚ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਹੈ ਅਤੇ ਕਿਸਾਨ ਆਪਣੀਆਂ ਮੰਗਾਂ ਮਨਵਾਉਣ ‘ਤੇ ਅੜੇ ਹੋਏ ਹਨ । ਖਾਲਸਾ ਏਡ ਦੇ ਵਲੰਟੀਅਰਾਂ ਦੇ ਨਾਲ ਰਲ ਕੇ ਇਨ੍ਹਾਂ ਦੋਨਾਂ ਗਾਇਕਾਂ ਨੇ ਸੰਗਤ ਦੀ ਸੇਵਾ ਕੀਤੀ ।
View this post on Instagram